29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ‘ਬੈਸਟ ਸਕੂਲ ਐਵਾਰਡ’ ਨਾਲ ਸਨਮਾਨਿਤ

ਸਾਦਿਕ, 28 ਨਵੰਬਰ (ਆਰ. ਐਸ.

ਅਜੀਤ ਡੈਸਕ 29-11-2026
ਸਾਦਿਕ, 28 ਨਵੰਬਰ (ਆਰ.ਐਸ.ਧੁੰਨਾ)-ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੀਪ ਸਿੰਘ ਵਾਲਾ ਇਕ ਵਾਰ ਫਿਰ ਆਪਣੀਆਂ ਸ਼ਾਨਦਾਰ ਪ੍ਰਾਪਤੀਆਂ ਨਾਲ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ (ਫ਼ੈਪ) ਵਲੋਂ ਕਰਵਾਏ ਗਏ ਸਨਮਾਨ ਸਮਾਰੋਹ ਸਮੇਂ ਸਕੂਲ ਨੂੰ ‘ਬੈਸਟ ਸਕੂਲ ਐਵਾਰਡ’ ਨਾਲ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਗੁਰਜੰਟ ਸਿੰਘ ਮਨਾਵਾਂ ਨੇ ਦੱਸਿਆ ਕਿ ਪ੍ਰਿੰਸੀਪਲ ਅਨਿਲ ਕੁਮਾਰ ਇਸ ਸਕੂਲ ’ਚ ਸਾਲ 2015 ਤੋਂ ਸਿੱਖਿਆ ਦੇ ਖੇਤਰ ਵਿਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਉਨ੍ਹਾਂ ਦੀ ਯੋਗ ਅਗਵਾਈ, ਦੂਰਅੰਦੇਸ਼ੀ ਸੋਚ, ਅਣਥੱਕ ਮਿਹਨਤ ਅਤੇ ਸਮਰਪਿਤ ਕਾਰਜਸ਼ੈਲੀ ਸਦਕਾ ਸਕੂਲ ਨੇ ਪੇਂਡੂ ਖੇਤਰ ਵਿਚ ਰਹਿੰਦਿਆਂ ਸਿੱਖਿਆ ਦੇ ਖੇਤਰ ਵਿਚ ਵਿਸ਼ੇਸ਼ ਮੁਕਾਮ ਹਾਸਿਲ ਕੀਤਾ ਹੈ। ਇਸ ਪ੍ਰਾਪਤੀ ’ਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਕਿਹਾ ਕਿ ਇਹ ਸਨਮਾਨ ਕਿਸੇ ਇਕ ਵਿਅਕਤੀ ਦੀ ਪ੍ਰਾਪਤੀ ਨਹੀਂ ਬਲਕਿ ਸਕੂਲ ਪ੍ਰਬੰਧਕ ਕਮੇਟੀ ਚੇਅਰਮੈਨ ਗੁਰਜੰਟ ਸਿੰਘ ਮਨਾਵਾਂ, ਵਾਇਸ ਚੇਅਰਮੈਨ ਬਲਦੇਵ ਸਿੰਘ ਸੇਖੋਂ, ਜਰਨਲ ਸੈਕਟਰੀ ਗੁਰਜੀਤ ਸਿੰਘ ਮਨਾਵਾਂ, ਸਮਰਪਿਤ ਅਧਿਆਪਕਾਂ, ਮਿਹਨਤੀ ਵਿਦਿਆਰਥੀਆਂ ਅਤੇ ਮਾਪਿਆਂ ਦੇ ਸਾਂਝੇ ਯਤਨਾਂ ਦਾ ਨਤੀਜਾ ਹੈ।
ਪਿਛਲੀ ਖ਼ਬਰ ਵਾਂਦਰ ਜਟਾਣਾ ਵਿਖੇ ਸਰਾਂ ਪਰਿਵਾਰ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਲੋੜਵੰਦ ਵਿਦਿਆਰਥੀਆਂ ਨੂੰ ਬੂਟ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।