29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ ਹੈੱਡ ਆਫ਼ਿਸ ਦੇ ਗੇਟਾਂ ਦਾ ਘਿਰਾਓ

ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਨੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਫ਼ਰੀਦਕੋਟ ਦੀ ਅਗਵਾਈ ਵਿਚ ਹੈੱਡ ਆਫ਼ਿਸ ਦਾ ਘਿਰਾਓ ਕੀਤਾ ਗਿਆ ਅਤੇ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬਿਜਲੀ ਮੁਲਾਜ਼ਮ ਸੰਘਰਸ਼ੀਲ ਮੋਰਚੇ ਵਲੋਂ ਪਾਵਰਕਾਮ ਦੀ ਮੈਨੇਜਮੈਂਟ ਨੂੰ ਮੰਗ ਪੱਤਰ ਦਿੱਤਾ ਸੀ ਤੇ ਸੰਘਰਸ਼ ਦਾ ਨੋਟਿਸ ਦੇਣ ਦੇ ਬਾਵਜੂਦ ਅਜੇ ਤੱਕ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ।

ਅਜੀਤ ਡੈਸਕ 29-11-2026
ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਨੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਫ਼ਰੀਦਕੋਟ ਦੀ ਅਗਵਾਈ ਵਿਚ ਹੈੱਡ ਆਫ਼ਿਸ ਦਾ ਘਿਰਾਓ ਕੀਤਾ ਗਿਆ ਅਤੇ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬਿਜਲੀ ਮੁਲਾਜ਼ਮ ਸੰਘਰਸ਼ੀਲ ਮੋਰਚੇ ਵਲੋਂ ਪਾਵਰਕਾਮ ਦੀ ਮੈਨੇਜਮੈਂਟ ਨੂੰ ਮੰਗ ਪੱਤਰ ਦਿੱਤਾ ਸੀ ਤੇ ਸੰਘਰਸ਼ ਦਾ ਨੋਟਿਸ ਦੇਣ ਦੇ ਬਾਵਜੂਦ ਅਜੇ ਤੱਕ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਅੰਦਰ ਪਾਵਰਕਾਮ ਦੀ ਮੈਨੇਜਮੈਂਟ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈਆਂ ਮੀਟਿੰਗਾਂ ਦੌਰਾਨ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ’ਤੇ ਹੋਈਆਂ ਸਹਿਮਤੀਆਂ ਨੂੰ ਪੰਜਾਬ ਸਰਕਾਰ ਵਲੋਂ ਲਾਗੂ ਨਹੀਂ ਕੀਤਾ ਗਿਆ ਅਤੇ ਇਕ ਵਾਰ ਫਿਰ ਉਨ੍ਹਾਂ ਨੂੰ ਧੋਖੇ ਵਿਚ ਰੱਖਿਆ ਗਿਆ ਹੈ। ਜਿਸ ਕਾਰਨ ਬਿਜਲੀ ਮੁਲਾਜ਼ਮਾਂ ਅੰਦਰ ਬਹੁਤ ਰੋਸ ਪਾਇਆ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਸੰਘਰਸ਼ ਦੇ ਪਹਿਲੇ ਪੜਾਅ ਵਜੋਂ 1 ਦਸੰਬਰ ਤੋਂ 4 ਦਸੰਬਰ ਤੱਕ ਹੈੱਡ ਆਫਿਸ ਦੇ ਗੇਟਾਂ ’ਤੇ ਸੀ.ਐਮ.ਡੀ. ਤੇ ਪਾਵਰਕਾਮ ਦੇ ਡਾਇਰੈਕਟਰਾਂ ਦਾ ਘਿਰਾਓ ਕੀਤਾ ਜਾਵੇਗਾ। 1 ਦਸੰਬਰ ਤੋਂ 9 ਦਸੰਬਰ ਤੱਕ ਵਰਕ ਟੂ ਰੂਲ, ਫਿਰ ਵੀ ਮੀਟਿੰਗ ਦੇ ਕੇ ਮੰਗਾਂ ਦਾ ਹੱਲ ਨਾ ਕੀਤਾ ਤਾਂ 8 ਤੇ 9 ਦਸੰਬਰ 2026 ਨੂੰ ਦੋਵੇਂ ਦਿਨ ਗੇਟਾਂ ਦਾ ਘਿਰਾਓ ਕੀਤਾ ਜਾਵੇਗਾ। ਮੀਟਿੰਗ ਵਿਚ ਦਲਬੀਰ ਸਿੰਘ ਜੌਹਲ, ਸਗਾਰ ਚੰਦ ਮਹਿਰੋਕ, ਸੁਰਿੰਦਰ ਧਰਾਂਗਵਾਲਾ, ਸੰਜੀਵ ਕੁਮਾਰ ਸੈਣੀ, ਗੁਰਪ੍ਰੀਤ ਜੱਸਲ, ਸੰਜੀਵ ਕੁਮਾਰ ਨਵਾਂ ਸ਼ਹਿਰ, ਲਖਵੀਰ ਸਿੰਘ ਖੰਨਾ, ਸਦਰ ਸਿੰਘ ਨਕੋਦਰ ਤੋਂ ਇਲਾਵਾ, ਜ਼ੋਨਾਂ ਦੇ ਪ੍ਰਧਾਨ ਤੇ ਸਕੱਤਰ ਤੋਂ ਇਲਾਵਾ ਸਾਰੇ ਸਰਕਲ ਦੇ ਪ੍ਰਧਾਨ ਹਾਜ਼ਰ ਸਨ।
ਪਿਛਲੀ ਖ਼ਬਰ ਜੀਓ ਅਤੇ ਏਅਰਟੈਲ ਦਾ ਕਮਜ਼ੋਰ ਨੈਟਵਰਕ ਲੋਕਾਂ ਲਈ ਬਣਿਆ ਸਿਰਦਰਦ ਅਗਲੀ ਖ਼ਬਰ ਵਾਂਦਰ ਜਟਾਣਾ ਵਿਖੇ ਸਰਾਂ ਪਰਿਵਾਰ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।