28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸੰਤ ਮੋਹਨ ਦਾਸ ਸਕੂਲ ਨੂੰ ਖੇਡਾਂ ਤੇ ਪੜ੍ਹਾਈ ਦੇ ਖੇਤਰ ’ਚ ਨੈਸ਼ਨਲ ਐਵਾਰਡ ਮਿਲਿਆ

ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ ਵਲੋਂ ਚੰਡੀਗੜ ਯੂਨੀਵਰਸਿਟੀ ਵਿਖੇ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਕੀਤੇ ਰਾਸ਼ਟਰ ਪੱਧਰੀ ‘ਨੈਸ਼ਨਲ ਫੈਪ ਐਵਾਰਡ 2026 ਵਿਚ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਨੂੰ ਪੂਰੇ ਭਾਰਤ ਦੇਸ਼ ਵਿਚ ਚੁਣੇ ਗਏ ਸਰਵੋਤਮ ਸਕੂਲਾਂ ਦੀ ਸ਼੍ਰੇਣੀ ਵਿਚ ਸ਼ਾਮਿਲ ਕੀਤਾ ਗਿਆ।

ਅਜੀਤ ਡੈਸਕ 29-11-2026
ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ ਵਲੋਂ ਚੰਡੀਗੜ ਯੂਨੀਵਰਸਿਟੀ ਵਿਖੇ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਕੀਤੇ ਰਾਸ਼ਟਰ ਪੱਧਰੀ ‘ਨੈਸ਼ਨਲ ਫੈਪ ਐਵਾਰਡ 2026 ਵਿਚ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਨੂੰ ਪੂਰੇ ਭਾਰਤ ਦੇਸ਼ ਵਿਚ ਚੁਣੇ ਗਏ ਸਰਵੋਤਮ ਸਕੂਲਾਂ ਦੀ ਸ਼੍ਰੇਣੀ ਵਿਚ ਸ਼ਾਮਿਲ ਕੀਤਾ ਗਿਆ। ਇਹ ਚੋਣ ਸਕੂਲ ਦੇ ਬੋਰਡ ਕਲਾਸਾਂ ਦੇ ਨਤੀਜੇ ਅਤੇ ਖੇਡ ਗਤੀਵਿਧੀਆਂ ਨੂੰ ਅਧਾਰ ਬਣਾ ਕੇ ਕੀਤੀ ਗਈ। ਇਸ ਸੰਸਥਾ ਨੇ ਸਾਲ 2025-26 ਦੀ ਅਕਾਦਮਿਕ ਨਤੀਜਿਆਂ ਵਿਚ ਵਧੀਆ ਕਾਰਗੁਜ਼ਾਰੀ ਕਰਨ ਕਰਕੇ ਭਾਰਤ ਭਰ ਵਿਚੋਂ ਸਰਵੋਤਮ ਸਥਾਨ ਹਾਸਿਲ ਕੀਤਾ। ਇਸ ਐਵਾਰਡ ਸਮਾਰੋਹ ਵਿਚ ਮੁੱਖ ਮਹਿਮਾਨ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਮਾਨਯੋਗ ਗੁਲਾਬ ਚੰਦ ਕਟਾਰੀਆ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਅਤੇ ਰਾਜ ਸਭਾ ਦੇ ਮੈਂਬਰ ਸਤਨਾਮ ਸਿੰਘ ਸੰਧੂ ਨੇ ਸ਼ਿਰਕਤ ਕੀਤੀ। ਸਕੂਲ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਦੱਸਿਆ ਕਿ ਆਕਦਮਿਕ ਸਰਵੋਤਮ ਸਕੂਲ ਅਤੇ ਸਪੋਰਟਸ ਸਰਵੋਤਮ ਹੋਣ ਦਾ ਐਵਾਰਡ ਸਕੂਲ ਦੇ ਰਗਬੀ ਕੋਚ ਗੁਰਮੇਜ ਸਿੰਘ ਵਲੋਂ ਪ੍ਰਾਪਤ ਕੀਤਾ ਗਿਆ। ਇੱਥੇ ਵਰਣਨਯੋਗ ਹੈ ਕਿ ਸਕੂਲ ਦੇ ਸੈਸ਼ਨ 2025-26 ਲਈ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਬੋਰਡ ਨਤੀਜਿਆਂ ਵਿਚ ਪੰਜਾਬ ਭਰ ਵਿਚ ਪੁਜ਼ੀਸ਼ਨਾਂ ਹਾਸਿਲ ਕਰਨ ’ਤੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੇ ਕੁੱਲ 4 ਵਿਦਿਆਰਥੀਆਂ ਨੂੰ ਬੈਸਟ ਸਟੂਡੈਂਟ ਐਵਾਰਡ (ਪ੍ਰਾਈਡ ਆਫ਼ ਇੰਡੀਆ ਅਕਾਦਮਿਕ) ਦਿੱਤੇ ਗਏ, ਜਿਨ੍ਹਾਂ ਨੇ ਬੋਰਡ ਦੇ ਇਮਤਿਹਾਨਾਂ ਵਿਚ 97 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਿਲ ਕੀਤੇ। ਜਿਸ ਵਿਚ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਰਮਨਦੀਪ ਕੌਰ ਪਿੰਡ ਸਮਾਲਸਰ ਅਤੇ ਹਰਮਨਪ੍ਰੀਤ ਕੌਰ ਪਿੰਡ ਮੁੱਦਕੀ ਅਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਗੁਰਪ੍ਰੀਤ ਕੌਰ ਪਿੰਡ ਮੱਲਕੇ, ਰਾਜਵੀਰ ਕੌਰ ਪਿੰਡ ਕੋਟ ਸੁਖੀਆ ਨਾਮ ਸ਼ਾਮਿਲ ਹਨ। ਖੇਡਾਂ ਦੇ ਖੇਤਰ ਵਿਚ ਵਧੀਆਂ ਪ੍ਰਦਰਸ਼ਨ ਕਰਨ ’ਤੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੇ ਕੁੱਲ 9 ਵਿਦਿਆਰਥੀਆਂ ਨੂੰ ਬੈਸਟ ਸਟੂਡੈਂਟ ਐਵਾਰਡ (ਪਰਾਈਡ ਆਫ ਇੰਡੀਆ ਖੇਡਾਂ) ਦਿੱਤੇ ਗਏ ਜਿਨ੍ਹਾਂ ਨੇ ਪੰਜਾਬ ਰਾਜ ਖੇਡਾਂ ਵਿਚ ਰਗਬੀ ਖੇਡ ਖੇਡਦੇ ਹੋਏ ਗੋਲਡ ਮੈਡਲ ਪ੍ਰਾਪਤ ਕੀਤਾ। ਜਿਸ ਵਿਚ ਵੰਸ਼ ਥਾਪਰ ਕੋਟਕਪੂਰਾ, ਸਿਮਰਨਜੀਤ ਕੌਰ ਪਿੰਡ ਧੂੜਕੋਟ, ਰਾਜਵੀਰ ਕੌਰ ਪਿੰਡ ਬੱਗੇਆਣਾ, ਸੁਖਮਨਦੀਪ ਕੌਰ ਪਿੰਡ ਕੋਟਸੁਖੀਆ, ਜਸ਼ਨਪ੍ਰੀਤ ਕੌਰ ਗਿੱਲ ਪਿੰਡ ਸਿਰਸੜੀ, ਪਰਵੀਨ ਕੌਰ ਪਿੰਡ ਗਿੱਲ, ਸਤਵੀਰ ਕੌਰ ਪਿੰਡ ਸਿਰਸੜੀ, ਗੁਰਪ੍ਰੀਤ ਕੌਰ ਪਿੰਡ ਮੱਲਕੇ ਅਤੇ ਰਾਜਵੀਰ ਕੌਰ ਪਿੰਡ ਕੋਟ ਸੁਖੀਆ ਨਾਮ ਸ਼ਾਮਿਲ ਹਨ। ਪ੍ਰਾਈਵੇਟ ਸਕੂਲਾਂ ਦੀ ਜਥੇਬੰਦੀ ‘ਆਸਾ’ ਦੇ ਪ੍ਰਧਾਨ ਬਲਜੀਤ ਸਿੰਘ ਹਰੀ ਨੌ, ਪ੍ਰਿੰਸੀਪਲ ਕਰਨੈਲ ਸਿੰਘ ਮੱਕੜ, ਐਡਵੋਕੇਟ ਜੈਪਾਲ ਸ਼ਰਮਾ, ਪ੍ਰਿੰਸੀਪਲ ਰਾਕੇਸ਼ ਸ਼ਰਮਾ, ਪ੍ਰਿੰਸੀਪਲ ਪ੍ਰਤੀਬਾਲਾ ਸ਼ਰਮਾ ਅਤੇ ਹਰਮਨਪ੍ਰੀਤ ਸਿੰਘ ਵਾੜਾ ਦੜਾਕਾ ਨੇ ਸਕੂਲ ਪ੍ਰਬੰਧਕਾਂ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ। ਸੰਸਥਾ ਦੇ ਡਿਪਟੀ ਡਾਇਰੈਕਟਰ ਸੰਦੀਪ ਕੁਮਾਰ ਥਾਪਰ ਨੇ ਕਿਹਾ ਕਿ ਸੰਸਥਾ ਦੀਆਂ ਇਹ ਪ੍ਰਾਪਤੀਆਂ ਸਕੂਲ ਦੇ ਸਵਰਗਵਾਸੀ ਪ੍ਰਿੰਸੀਪਲ ਸਵਰਨਜੀਤ ਕੌਰ ‘ਸਿੰਮੀ’ ਥਾਪਰ ਨੂੰ ਸਮਰਪਿਤ ਹਨ। ਉਨ੍ਹਾਂ ਕਿਹਾ ਕਿ ਇਸ ਤਰਾਂ ਦਾ ਨੈਸ਼ਨਲ ਐਵਾਰਡ ਪ੍ਰਾਪਤ ਕਰਨਾ ਫ਼ਰੀਦਕੋਟ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਤੇ ਇਸ ਐਵਾਰਡ ਦੀ ਮਹੱਤਤਾ ਦਸਦੇ ਹੋਏ ਉਨ੍ਹਾਂ ਸਕੂਲ ਦੇ ਬਾਕੀ ਵਿਦਿਆਰਥੀਆਂ ਨੂੰ ਵੀ ਭਵਿੱਖ ਵਿਚ ਅਜਿਹੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਮੈਂਬਰ ਮੇਘਾ ਥਾਪਰ, ਪ੍ਰਿੰਸੀਪਲ ਰੇਨੂੰਕਾ, ਕੈਂਪਸ ਇੰਚਾਰਜ਼ ਮਨਜੀਤ ਕੌਰ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਮੋਹਨ ਸਿੰਘ, ਸੁਪਰਡੈਂਟ ਲਖਵੀਰ ਸ਼ਰਮਾ, ਜਸਪਾਲ ਸਿੰਘ, ਸਪੋਰਟਸ ਕੋਆਰਡੀਨੇਟਰ ਰਾਜ ਕੁਮਾਰ ਕੋਚਰ, ਦਰਸ਼ਨਾ ਕੌੜਾ ਤੇ ਅਨੂ ਬਾਲੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦੋ ਦਿਨਾ ‘ਸਿੱਖ ਵਿਦਿਅਕ ਵਿਚਾਰ ਸੰਮੇਲਨ’ ਦੇ ਪਹਿਲੇ ਦਿਨ ਪੰਥਕ ਵਿਦਵਾਨਾਂ ਵਲੋਂ ਸਿੱਖਿਆ ਦੇ ਵਿਕਾਸ ਲਈ ਸਾਂਝੀ ਸੋਚ ਅਤੇ... ਅਗਲੀ ਖ਼ਬਰ ਦਸਮੇਸ਼ ਡੈਂਟਲ ਕਾਲਜ ’ਚ ਕਨਵੋਕੇਸ਼ਨ ਅਤੇ ਸਾਬਕਾ ਵਿਦਿਆਰਥੀ ਮੀਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।