28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਇੰਟਰਨੈਸ਼ਨਲ ਮਿਲੇਨੀਅਮ ਸਕੂਲ ’ਚ ਵਿਦਿਆਰਥੀ ਲੈ ਰਹੇ ਨੇ ਘੋੜ ਸਵਾਰੀ ਦੀ ਵਿਸ਼ੇਸ਼ ਸਿਖਲਾਈ

ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਸਹਿ-ਵਿੱਦਿਅਕ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ। ਇਸੇ ਲੜੀ ਤਹਿਤ ਸਕੂਲ ਦੇ ਵਿਦਿਆਰਥੀਆਂ ਨੂੰ ਘੋੜਸਵਾਰੀ ਦੀ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ।

ਅਜੀਤ ਡੈਸਕ 29-11-2026
ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਸਹਿ-ਵਿੱਦਿਅਕ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ। ਇਸੇ ਲੜੀ ਤਹਿਤ ਸਕੂਲ ਦੇ ਵਿਦਿਆਰਥੀਆਂ ਨੂੰ ਘੋੜਸਵਾਰੀ ਦੀ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਸਿਖਲਾਈ ਰਾਹੀਂ ਬੱਚੇ ਘੋੜ ਸਵਾਰੀ ਦੇ ਗੁਰ ਸਿੱਖਣ ਦੇ ਨਾਲ-ਨਾਲ ਆਤਮ-ਵਿਸ਼ਵਾਸ, ਅਨੁਸ਼ਾਸਨ, ਸੰਤੁਲਨ ਅਤੇ ਹਿੰਮਤ ਵਰਗੇ ਗੁਣ ਵੀ ਵਿਕਸਿਤ ਕਰ ਰਹੇ ਹਨ। ਘੋੜ ਸਵਾਰੀ ਵਰਗੀ ਗਤੀਵਿਧੀ ਬੱਚਿਆਂ ਨੂੰ ਨਵੀਆਂ ਚੁਣੌਤੀਆਂ ਸਵੀਕਾਰ ਕਰਨ ਅਤੇ ਆਪਣੀ ਸਮਰੱਥਾ ਨੂੰ ਪਛਾਣਨ ਦਾ ਮੌਕਾ ਪ੍ਰਦਾਨ ਕਰਦੀ ਹੈ। ਸਕੂਲ ਪ੍ਰਬੰਧਕਾਂ ਦਾ ਮੰਨਣਾ ਹੈ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਬੱਚਿਆਂ ਨੂੰ ਹਰ ਖੇਤਰ ਵਿਚ ਆਤਮ-ਵਿਸ਼ਵਾਸੀ ਅਤੇ ਯੋਗ ਬਣਾਉਣਾ ਵੀ ਹੈ। ਇਸੇ ਸੋਚ ਨਾਲ ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਵਿਲੱਖਣ ਗਤੀਵਿਧੀਆਂ ਦੇ ਮੌਕੇ ਪ੍ਰਦਾਨ ਕਰ ਰਿਹਾ ਹੈ।
ਪਿਛਲੀ ਖ਼ਬਰ ਆਰ.ਈ.ਸੀ. ਟੀਮ ਵਲੋਂ ਪ੍ਰੋਜੈਕਟ ਊਰਜਾ ਅਧੀਨ ਚਾਰ ਜ਼ਿਲ੍ਹਿਆਂ ਦੇ 120 ਪਿੰਡਾਂ ’ਚ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਅਗਲੀ ਖ਼ਬਰ ਅੰਮ੍ਰਿਤ ਸਟੇਸ਼ਨ ਯੋਜਨਾ ਤਹਿਤ ਕੋਟਕਪੂਰਾ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦਾ ਕੰਮ ਮੁੜ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।