02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਰਾਜਪਾਲ ਦੀ ਰਿਹਾਇਸ਼ ਵੱਲ ਜਾਂਦੇ ਕਾਂਗਰਸ ਆਗੂ ਚੰਡੀਗੜ੍ਹ ਪੁਲਿਸ ਨੇ ਹਿਰਾਸਤ ’ ਚ ਲਏ

ਚੰਡੀਗੜ੍ਹ, 1 ਸਤੰਬਰ (ਵਿਕਰਮਜੀਤ ਸਿੰਘ ਮਾਨ)- ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ. ਆਈ.

ਅਜੀਤ ਡੈਸਕ 02-09-2026
ਚੰਡੀਗੜ੍ਹ, 1 ਸਤੰਬਰ (ਵਿਕਰਮਜੀਤ ਸਿੰਘ ਮਾਨ)- ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ.ਆਈ.ਆਰ. ਦੇ ਵਿਰੋਧ ਵਿਚ ਪੰਜਾਬ ਕਾਂਗਰਸ ਵਲੋਂ ਮੰਗਲਵਾਰ ਨੂੰ ਚੰਡੀਗੜ੍ਹ ਵਿਚ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਕਾਂਗਰਸ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਰਾਜਪਾਲ ਦੀ ਲੋਕ ਭਵਨ ਸਥਿਤ ਰਿਹਾਇਸ਼ ਵੱਲ ਜਾਣ ਦੀ ਕੋਸ਼ਿਸ਼ ਕੀਤੀ, ਪਰ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਕਾਂਗਰਸ ਭਵਨ ਦੇ ਨੇੜੇ ਹੀ ਰੋਕ ਲਿਆ । ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਐਸ.ਸੀ. ਵਿਭਾਗ ਵਲੋਂ ਕਾਂਗਰਸ ਭਵਨ ਅੰਦਰ ਧਰਨਾ ਦਿੱਤਾ ਗਿਆ । ਬਾਅਦ ਵਿਚ ਆਗੂ ਅਤੇ ਵਰਕਰ ਰਾਜਪਾਲ ਦੀ ਰਿਹਾਇਸ਼ ਵੱਲ ਵਧਣ ਲੱਗੇ । ਪੁਲਿਸ ਵਲੋਂ ਰੋਕੇ ਜਾਣ ਦੇ ਬਾਵਜੂਦ ਜਦੋਂ ਪ੍ਰਦਰਸ਼ਨਕਾਰੀ ਪਿੱਛੇ ਨਾ ਹਟੇ ਤਾਂ ਪੁਲਿਸ ਨੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਰਾਜ ਕੁਮਾਰ ਵੇਰਕਾ ਸਮੇਤ ਕਈ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ। ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦਿਆਂ ਰਾਜ ਕੁਮਾਰ ਵੇਰਕਾ ਨੇ ਭਾਜਪਾ ’ਤੇ ਬਦਲੇ ਦੀ ਰਾਜਨੀਤੀ ਕਰਨ ਅਤੇ ਜਾਤੀ ਭੇਦਭਾਵ ਦੇ ਮੁੱਦੇ ਉਠਾਉਣ ਵਾਲਿਆਂ ਨੂੰ ਡਰਾਉਣ-ਧਮਕਾਉਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ.ਆਈ.ਆਰ. ਇਸੇ ਨੀਤੀ ਦੀ ਮਿਸਾਲ ਹੈ। ਵੇਰਕਾ ਨੇ ਹਲਦਵਾਨੀ ਵਿਚ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਦੀ ਜਨ ਸਭਾ ਤੋਂ ਬਾਅਦ ਕਥਿਤ ‘ਸ਼ੁੱਧੀਕਰਨ’ ਦੀ ਘਟਨਾ ਦਾ ਵੀ ਹਵਾਲਾ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਇਹ ਕਾਰਵਾਈ ਦਲਿਤ ਆਗੂ ਵਲੋਂ ਸਭਾ ਨੂੰ ਸੰਬੋਧਨ ਕੀਤੇ ਜਾਣ ਕਾਰਨ ਕੀਤੀ ਗਈ ਤੇ ਇਸ ਨੂੰ ਸੰਵਿਧਾਨਕ ਬਰਾਬਰੀ ਦੇ ਸਿਧਾਂਤ ਦਾ ਅਪਮਾਨ ਕਰਾਰ ਦਿੱਤਾ। ਕਾਂਗਰਸ ਆਗੂਆਂ ਨੇ ਮੰਗ ਕੀਤੀ ਕਿ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ.ਆਈ.ਆਰ. ਵਾਪਸ ਲਈ ਜਾਵੇ ਅਤੇ ਜਾਤੀ ਭੇਦਭਾਵ ਜਾਂ ਅਨੁਸੂਚਿਤ ਜਾਤੀ ਭਾਈਚਾਰੇ ਦੀ ਇੱਜ਼ਤ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਵਿੱਚ ਸ਼ਾਮਿਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ ਜ਼ੀਰਕਪੁਰ ’ ਚ ਔਰਤ ਦਾ ਚਾਕੂ ਮਾਰ ਕੇ ਕਤਲ ਅਗਲੀ ਖ਼ਬਰ ਪਾਕਿ ’ ਚ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।