03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਭਾਖੜਾ ਡੈਮ ’ਚ ਪਾਣੀ ਦਾ ਪੱਧਰ 1638.24 ਫੁੱਟ

ਨੰਗਲ, 2 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ) -ਭਾਖੜਾ ਡੈਮ ’ਚ ਪਾਣੀ ਦਾ ਪੱਧਰ 1638. 24 ਫੁੱਟ ਰਿਕਾਰਡ ਕੀਤਾ ਗਿਆ ।

ਅਜੀਤ ਡੈਸਕ 03-09-2026
ਨੰਗਲ, 2 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ) -ਭਾਖੜਾ ਡੈਮ ’ਚ ਪਾਣੀ ਦਾ ਪੱਧਰ 1638.24 ਫੁੱਟ ਰਿਕਾਰਡ ਕੀਤਾ ਗਿਆ । ਭਾਖੜਾ ਡੈਮ ’ਚ 51349 ਕਿਊਸਿਕ ਪਾਣੀ ਆ ਰਿਹਾ ਹੈ ਤੇ 25879 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ । ਪਿਛਲੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1676.72 ਫੁੱਟ ਸੀ ’ਤੇ ਭਾਖੜਾ ਡੈਮ ’ਚ 107565 ਕਿਊਸਿਕ ਪਾਣੀ ਆ ਰਿਹਾ ਸੀ ਅਤੇ 56009 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ । ਚੇਤੇ ਰਹੇ ਕਿ ਭਾਖੜਾ ਡੈਮ ’ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾਂਦਾ ਹੈ ਪਰ ਜੇ ਲੋੜ ਪਵੇ ਤਾਂ ਪਾਣੀ ਦਾ ਪੱਧਰ 1685 ਫੁੱਟ ਤੱਕ ਲਿਜਾਇਆ ਜਾ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ (ਬ) ਦੇ ਉੱਚ ਪੱਧਰੀ ਵਫ਼ਦ ਵਲੋਂ ਰਾਜਪਾਲ ਪੰਜਾਬ ਨਾਲ ਮੁਲਾਕਾਤ ਅੱਜ ਚੰਡੀਗੜ੍ਹ, 2 ਸਤੰਬਰ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਉੱਚ ਪੱਧਰੀ ਵਫ਼ਦ ਵਲੋਂ 3 ਸਤੰਬਰ ਨੂੰ ਸਵੇਰੇ 11 ਵਜੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨਾਲ ਚੰਡੀਗੜ੍ਹ ਸਥਿਤ ਲੋਕ ਭਵਨ ਵਿਖੇ ਮੁਲਾਕਾਤ ਕੀਤੀ ਜਾਵੇਗੀ । ਇਸ ਵਫ਼ਦ ’ਚ ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ ਤੇ ਸਿਕੰਦਰ ਸਿੰਘ ਮਲੂਕਾ ਸ਼ਾਮਿਲ ਹੋਣਗੇ । ਇਸ ਬਾਬਤ ਜਾਣਕਾਰੀ ਦਿੰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਵਫ਼ਦ ਵਲੋਂ ਰਾਜਪਾਲ ਪੰਜਾਬ ਤੋਂ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ’ਚ ਫੈਲੇ ਭ੍ਰਿਸ਼ਟਾਚਾਰ ਦੀ ਸੀ. ਬੀ. ਆਈ. ਤੋਂ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਜਾਵੇਗੀ ।
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਕਾਰਨ ਮਾਮੇ ਦਾ ਕਤਲ ਅਗਲੀ ਖ਼ਬਰ ਇਸ ਸਾਲ 180 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ - ਮੁੱਖ ਮੰਤਰੀ ‘ਆਪ੍ਰੇਸ਼ਨ ਸੰਧੂਰ’ ਮਗਰੋਂ ਪਾਕਿ ਤੋਂ ਪਹਿਲੀ ਵਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।