ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ-ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 4 ਸਤੰਬਰ ( ਅਜੀਤ ਬਿਊਰੋ)- ਸਰਕਾਰੀ ਸਕੂਲਾਂ ਵਿਚ ਹੋਰ ਬਿਹਤਰ ਅਤੇ ਮਜ਼ਬੂਤ ਸਿੱਖਿਆ ਪ੍ਰਣਾਲੀ ਲਈ ਪੰਜਾਬ ਸਰਕਾਰ ਨੇ 4 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਸਮੇਤ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ ਹੈ ਤਾਂ ਜੋ ਇਨ੍ਹਾਂ ਅਸਾਮੀਆਂ ਨੂੰ ਭਰ ਕੇ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਹਰੇਕ ਸਕੂਲ ਵਿਚ ਜ਼ਮੀਨੀ ਪੱਧਰ ’ਤੇ ਮਜ਼ਬੂਤ ਗਤੀਸ਼ੀਲ ਅਗਵਾਈ ਯਕੀਨੀ ਬਣਾਈ ਜਾ ਸਕੇ। ਅੱਜ ਇੱਥੇ ਇਹ ਐਲਾਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪਦਉੱਨਤੀਆਂ ਅਧਿਆਪਕਾਂ ਲਈ ਵੱਡੇ ਪੇਸ਼ੇਵਰ ਵਿਕਾਸ ਅਤੇ ਤਰੱਕੀ ਦੇ ਨਾਲ-ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਚਨਬੱਧਤਾ ਨੂੰ ਵੀ ਦਰਸਾਉਂਦੀਆਂ ਹਨ।
ਅਜੀਤ ਡੈਸਕ
05-09-2026