08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮੋਹਨਜੀਤ ਸਿੰਘ ਦੀ ਸੀ. ਟੀ. ਸਕੈਨ ਦੀ ਰਿਪੋਰਟ ਆਈ ਠੀਕ

ਪਟਿਆਲਾ, 7 ਸਤੰਬਰ (ਮਨਦੀਪ ਸਿੰਘ ਖਰੌੜ)- ਪੰਜਾਬ ਪੁਲਿਸ ਦੇ ਤਸ਼ੱਦਦ ਤੋਂ ਪੀੜਤ ਨੌਜਵਾਨ ਮੋਹਨਜੀਤ ਸਿੰਘ ਦੀ ਸੀ. ਟੀ.

ਅਜੀਤ ਡੈਸਕ 08-09-2026
ਪਟਿਆਲਾ, 7 ਸਤੰਬਰ (ਮਨਦੀਪ ਸਿੰਘ ਖਰੌੜ)- ਪੰਜਾਬ ਪੁਲਿਸ ਦੇ ਤਸ਼ੱਦਦ ਤੋਂ ਪੀੜਤ ਨੌਜਵਾਨ ਮੋਹਨਜੀਤ ਸਿੰਘ ਦੀ ਸੀ. ਟੀ. ਸਕੈਨ ਦੀ ਰਿਪੋਰਟ ਠੀਕ ਆਈ ਹੈ। ਇਸ ਸੰਬੰਧੀ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ ਨੇ ਦੱਸਿਆ ਕਿ ਕੱਲ੍ਹ ਹਸਪਤਾਲ ਵਿਚ ਦਾਖ਼ਲ ਹੋਣ ਉਪਰੰਤ ਮੋਹਨਜੀਤ ਸਿੰਘ ਦਾ ਸੀ.ਟੀ. ਸਕੈਨ ਕਰਵਾਇਆ ਗਿਆ ਸੀ ਉਸ ਦੀ ਰਿਪੋਰਟ ਬਿਲਕੁਲ ਠੀਕ ਹੈ ਤੇ ਉਨ੍ਹਾਂ ਦੇ ਮੁੱਢਲੇ ਟੈੱਸਟ ਵੀ ਠੀਕ ਆਏ ਹਨ ਤੇ ਡਾਕਟਰਾਂ ਦੀ ਟੀਮ ਵਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦੀ ਹਾਲਤ ਬਿਲਕੁਲ ਠੀਕ ਹੈ । ਦੱਸਣਯੋਗ ਹੈ ਕਿ ਮੋਹਨਜੀਤ ਸਿੰਘ ਦੀ ਹਾਲਤ ਵਿਗੜਨ ਕਾਰਨ ਉਨ੍ਹਾਂ ਨੂੰ ਸੰਗਰੂਰ ਤੋਂ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ ਸੀ, ਜਿਥੇ ਉਨ੍ਹਾਂ ਦੀ ਡਾਕਟਰਾਂ ਦੀ ਟੀਮ ਵਲੋਂ ਇਲਾਜ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਉੱਘੀ ਗਾਇਕਾ ਡੌਲੀ ਗੁਲੇਰੀਆ ਦੇ ਪਤੀ ਦਾ ਦਿਹਾਂਤ ਅਗਲੀ ਖ਼ਬਰ ਸਲਾਹ ਨੂੰ ਸਹਿਮਤੀ ਤੇ ਚੁੱਪ ਨੂੰ ਵੀਟੋ ਸਮਝਣਾ ਸੰਵਿਧਾਨਕ ਮਰਿਆਦਾ ਦੇ ਉਲਟ-ਤਰੁਣ ਚੁੱਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।