ਬਾਜਵਾ ਵਲੋਂ ਜਸਟਿਸ ਮਿਸ਼ਰਾ ਦਾ ਮੁੱਖ ਜੱਜ ਵਜੋਂ ਸਵਾਗਤ
ਚੰਡੀਗੜ੍ਹ, 7 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਸਹੁੰ ਚੁੱਕਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ । ਬਾਜਵਾ ਨੇ ਕਿਹਾ ਕਿ ਨਿਆਂਪਾਲਿਕਾ ਨੇ ਵਾਰ-ਵਾਰ ਇਹ ਸਾਬਤ ਕੀਤਾ ਹੈ ਕਿ ਉਹ ਸੰਵਿਧਾਨ ਦੀ ਰੱਖਿਆ ਕਰੇਗੀ, ਨਾਗਰਿਕਾਂ ਦੇ ਅਧਿਕਾਰਾਂ ਦੀ ਸੁਰੱਖਿਆ ਕਰੇਗੀ ਅਤੇ ਲੋੜ ਪੈਣ ’ਤੇ ਸਰਕਾਰਾਂ ਨੂੰ ਜਵਾਬਦੇਹ ਠਹਿਰਾਏਗੀ ।
ਅਜੀਤ ਡੈਸਕ
08-09-2026