09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪਿੰਡ ਤੂਰ ਬੰਜਾਰਾ (ਦਿੜ੍ਹਬਾ) ਘਟਨਾ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਖ਼ਜ਼ਾਨਾ ਮੰਤਰੀ-ਬਾਪੂ ਤਰਸੇਮ ਸਿੰਘ, ਇਯਾਲੀ

ਚੰਡੀਗੜ੍ਹ, 8 ਸਤੰਬਰ (ਪ੍ਰੋ. ਅਵਤਾਰ ਸਿੰਘ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਅਤੇ ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪਿੰਡ ਤੂਰ ਬੰਜਾਰਾ (ਦਿੜ੍ਹਬਾ) ਦੇ ਗ਼ਰੀਬ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਗੁਲਜ਼ਾਰ ਸਿੰਘ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ ।

ਬਾਪੂ ਤਰਸੇਮ ਸਿੰਘ ਤੇ ਮਨਪ੍ਰੀਤ ਸਿੰਘ ਇਆਲੀ 09-09-2026
ਚੰਡੀਗੜ੍ਹ, 8 ਸਤੰਬਰ (ਪ੍ਰੋ. ਅਵਤਾਰ ਸਿੰਘ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਅਤੇ ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪਿੰਡ ਤੂਰ ਬੰਜਾਰਾ (ਦਿੜ੍ਹਬਾ) ਦੇ ਗ਼ਰੀਬ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਗੁਲਜ਼ਾਰ ਸਿੰਘ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ । ਬਾਪੂ ਤਰਸੇਮ ਸਿੰਘ ਨੇ ਇਸ ਘਟਨਾ ਲਈ ਖ਼ਜ਼ਾਨਾ ਮੰਤਰੀ ਹਰਪਾਲ ਚੀਮਾ ਨੂੰ ਪੂਰੀ ਤਰ੍ਹਾਂ ਜ਼ਿੰਮੇਵਾਰ ਕਰਾਰ ਦਿੱਤਾ । ਬਾਪੂ ਤਰਸੇਮ ਸਿੰਘ ਨੇ ਕਿਹਾ ਕਿ, ਖ਼ਜ਼ਾਨਾ ਮੰਤਰੀ ਹਰਪਾਲ ਚੀਮਾ ਨੂੰ ਨੈਤਿਕਤਾ ਦੇ ਅਧਾਰ ’ਤੇ ਅਸਤੀਫ਼ਾ ਦੇਣਾ ਚਾਹੀਦਾ ਹੈ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ, ਸਰਕਾਰ ਆਪਣੀ ਨਾਕਾਮੀ ਛੁਪਾਉਣ ਲਈ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਬਚਾਅ ਰਹੀ ਹੈ । ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਜਦੋਂ ਤੱਕ ਹਰਪਾਲ ਚੀਮਾ ਦਾ ਅਸਤੀਫਾ ਨਹੀਂ ਹੋ ਜਾਂਦਾ, ਉਦੋਂ ਤੱਕ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਚੁੱਪ ਕਰਕੇ ਨਹੀਂ ਬੈਠੇਗੀ।
ਪਿਛਲੀ ਖ਼ਬਰ ਸਿੱਖਿਆ ਬੋਰਡ ਵਲੋਂ ਅਨੁਪੂਰਕ ਪ੍ਰੀਖਿਆਵਾਂ ਦੀ ਰੀ ਚੈਕਿੰਗ/ਰੀ-ਵੈਲੂਏਸ਼ਨ ਕਰਵਾਉਣ ਲਈ , 21 ਸਤੰਬਰ ਅੰਤਿਮ ਮਿਤੀ ਅਗਲੀ ਖ਼ਬਰ ਪੰਜਾਬ ਡਾਇੰਗ ਐਸੋਸੀਏਸ਼ਨ ਨੇ ਕੈਮੀਕਲ ਅਤੇ ਰੰਗਾਂ ਦੇ ਭਾਅ ਵਧਣ ਨੂੰ ਲੈ ਕੇ ਰੋਸ ਜਤਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।