ਐੱਸ. ਏ. ਐੱਸ. ਨਗਰ, 8 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਬੋਰਡ ਵਲੋਂ ਜੁਲਾਈ 2026 ਦੀਆਂ ਅਨੁਪੂਰਕ ਪ੍ਰੀਖਿਆਵਾਂ (ਰੀ-ਅਪੀਅਰ/ਕੰਪਾਰਟਮੈਂਟ ਅਤੇ ਵਾਧੂ ਵਿਸ਼ਾ/ਵੋਕੇਸ਼ਨਲ ਵਿਸ਼ੇ ਵਾਲੇ ਪ੍ਰੀਖਿਆਰਥੀਆਂ ਲਈ ਪ੍ਰੀਖਿਆਵਾਂ ਦਾ ਨਤੀਜਾ ਕ੍ਰਮਵਾਰ 12ਵੀਂ ਸ਼੍ਰੇਣੀ ਦਾ 25 ਅਗਸਤ ਅਤੇ 10ਵੀਂ ਸ਼੍ਰੇਣੀ ਦਾ 28 ਅਗਸਤ ਨੂੰ ਐਲਾਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਨਾਲ ਸੰਬੰਧਿਤ ਪ੍ਰੀਖਿਆਰਥੀ ਜੇਕਰ ਰੀ ਚੈਕਿੰਗ/ਰੀ-ਵੈਲੁਏਸ਼ਨ ਕਰਵਾਉਣਾ ਚਾਹੁੰਦੇ ਹਨ ਤਾਂ ਆਨ ਲਾਈਨ ਫਾਰਮ ਅਤੇ ਫ਼ੀਸ ਭਰਨ ਲਈ 7 ਸਤੰਬਰ ਤੋਂ 21 ਸਤੰਬਰ ਤੱਕ ਦਾ ਸਮਾਂ ਦਿੱਤਾ ਜਾਂਦਾ ਹੈ । ਇਸ ਸੰਬੰਧੀ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ ਤੇ ਉਪਲੱਬਧ ਹੈ।
ਸਿੱਖਿਆ ਬੋਰਡ ਵਲੋਂ ਅਨੁਪੂਰਕ ਪ੍ਰੀਖਿਆਵਾਂ ਦੀ ਰੀ ਚੈਕਿੰਗ/ਰੀ-ਵੈਲੂਏਸ਼ਨ ਕਰਵਾਉਣ ਲਈ , 21 ਸਤੰਬਰ ਅੰਤਿਮ ਮਿਤੀ
ਸਿੱਖਿਆ ਬੋਰਡ ਵਲੋਂ ਅਨੁਪੂਰਕ ਪ੍ਰੀਖਿਆਵਾਂ ਦੀ ਰੀ ਚੈਕਿੰਗ/ਰੀ-ਵੈਲੂਏਸ਼ਨ ਕਰਵਾਉਣ ਲਈ , 21 ਸਤੰਬਰ ਅੰਤਿਮ ਮਿਤੀ
ਅਜੀਤ ਡੈਸਕ
09-09-2026