10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਨਸ਼ੇ ਦੀ ਵੱਧ ਮਾਤਰਾ ਨਾਲ ਨੌਜਵਾਨ ਦੀ ਮੌਤ

ਜ਼ੀਰਾ, 9 ਸਤੰਬਰ (ਰਜਨੀਸ਼ ਕਥੂਰੀਆ)- ਥਾਣਾ ਸਦਰ ਜ਼ੀਰਾ ਦੇ ਅਧੀਨ ਪੈਂਦੇ ਪਿੰਡ ਲੌਂਗੋਦੇਵਾ ਵਿਖੇ ਨਸ਼ੇ ਦੀ ਵੱਧ ਮਾਤਰਾ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ । ਇਸ ਸਬੰਧੀ ਮ੍ਰਿਤਕ ਲੜਕੇ ਸਾਜਨ (18) ਦੇ ਪਿਤਾ ਲਛਮਣ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਬੀਤੇ ਦਿਨ ਸ਼ਾਮ ਕਰੀਬ 5 ਵਜੇ ਮੋਟਰਸਾਈਕਲ ’ਤੇ ਘਰੋਂ ਗਿਆ, ਪਰ ਵਾਪਸ ਨਹੀਂ ਆਇਆ ।

ਅਜੀਤ ਡੈਸਕ 10-09-2026
ਜ਼ੀਰਾ, 9 ਸਤੰਬਰ (ਰਜਨੀਸ਼ ਕਥੂਰੀਆ)- ਥਾਣਾ ਸਦਰ ਜ਼ੀਰਾ ਦੇ ਅਧੀਨ ਪੈਂਦੇ ਪਿੰਡ ਲੌਂਗੋਦੇਵਾ ਵਿਖੇ ਨਸ਼ੇ ਦੀ ਵੱਧ ਮਾਤਰਾ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ । ਇਸ ਸਬੰਧੀ ਮ੍ਰਿਤਕ ਲੜਕੇ ਸਾਜਨ (18) ਦੇ ਪਿਤਾ ਲਛਮਣ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਬੀਤੇ ਦਿਨ ਸ਼ਾਮ ਕਰੀਬ 5 ਵਜੇ ਮੋਟਰਸਾਈਕਲ ’ਤੇ ਘਰੋਂ ਗਿਆ, ਪਰ ਵਾਪਸ ਨਹੀਂ ਆਇਆ । ਲਛਮਣ ਸਿੰਘ ਨੇ ਦੱਸਿਆ ਕਿ ਪਿੰਡ ਦੇ ਇਕ ਹੋਰ ਲੜਕੇ ਨੇ ਦੱਸਿਆ ਕਿ ਤੁਹਾਡਾ ਲੜਕਾ ਨਹਿਰ ਦੀ ਪਟੜੀ ’ਤੇ ਮ੍ਰਿਤਕ ਹਾਲਤ ਵਿਚ ਪਿਆ ਹੈ। ਉਨ੍ਹਾਂ ਦੇਖਿਆ ਕਿ ਸਾਜਨ ਦੀ ਮੌਤ ਨਸ਼ੇ ਦੀ ਵੱਧ ਮਾਤਰਾ ਕਾਰਨ ਹੋਈ ਹੈ । ਜਦੋਂ ਥਾਣਾ ਸਦਰ ਜ਼ੀਰਾ ਦੇ ਐਸ. ਐਚ.ਓ. ਗੁਰਪ੍ਰੀਤ ਸਿੰਘ ਨਾਲ ਫੋਨ ’ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਪਿੰਡ ਲੌਂਗੋਦੇਵਾ ਵਿਖੇ ਨਸ਼ੇ ਦੀ ਵੱਧ ਮਾਤਰਾ ਨਾਲ ਹੋਈ ਮੌਤ ਦੀ ਉਨ੍ਹਾਂ ਨੂੰ ਅਜੇ ਤੱਕ ਕੋਈ ਇਤਲਾਹ ਪ੍ਰਾਪਤ ਨਹੀਂ ਹੋਈ, ਪਰ ਫਿਰ ਵੀ ਉਹ ਇਸ ਸਬੰਧ ਵਿਚ ਪਤਾ ਕਰ ਲੈਂਦੇ ਹਨ ।
ਪਿਛਲੀ ਖ਼ਬਰ ਰੰਧਾਵਾ ਤੇ ਪਾਹੜਾ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸਾਊਦੀ ਅਰਬ ’ਤੇ ਹੂਤੀ ਬਾਗ਼ੀਆਂ ਦੇ ਹਮਲੇ ਨੂੰ ਲੈ ਕੇ ਪਾਕਿ ਨੇ ਆਪਣਾ ਰੁਖ਼ ਕੀਤਾ ਸਪੱਸ਼ਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।