ਰੰਧਾਵਾ ਤੇ ਪਾਹੜਾ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
ਗੁਰਦਾਸਪੁਰ, 9 ਸਤੰਬਰ (ਗੁਰਪ੍ਰਤਾਪ ਸਿੰਘ)-ਗੁਰਦਾਸਪੁਰ ਤੋਂ ਸੰਸਦ ਮੈਂਬਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਗੁਰਦਾਸਪੁਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਪਾਰਟੀ ਦੇ ਨਵ-ਨਿਯੁਕਤ ਜਨਰਲ ਸਕੱਤਰ ਸਚਿਨ ਪਾਇਲਟ ਨਾਲ ਦਿੱਲੀ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ । ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਸਚਿਨ ਪਾਇਲਟ ਨੂੰ ਕਾਂਗਰਸ ਹਾਈਕਮਾਨ ਵਲੋਂ ਦਿੱਤੀ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ।
ਅਜੀਤ ਡੈਸਕ
10-09-2026