10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਫੁੱਲਾਂ ਦੀ ਸਜਾਵਟ ਸ਼ੁਰੂ 50 ਤੋਂ ਵੱਧ ਕਿਸਮ ਦੇ ਦੇਸੀ-ਵਿਦੇਸ਼ੀ, ਰੰਗ-ਬਰੰਗੇ ਫੁੱਲਾਂ ਨਾਲ ਕੀਤੀ ਜਾ ਰਹੀ ਹੈ ਸਜਾਵਟ

ਅੰਮ੍ਰਿਤਸਰ, 9 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਇਸ ਵਾਰ 12 ਸਤੰਬਰ ਨੂੰ ਮਨਾਏ ਜਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 422ਵੇਂ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰੂ ਘਰ ਦੇ ਸ਼ਰਧਾਲੂਆਂ ਤੇ ਪ੍ਰਬੰਧਕਾਂ ਵਲੋਂ ਕਰੀਬ 50-60 ਕਿਸਮਾਂ ਦੇ ਰੰਗ- ਬਿਰੰਗੇ, ਦੇਸੀ-ਵਿਦੇਸ਼ੀ ਮਹਿਕਦੇ ਫੁੱਲਾਂ ਨਾਲ ਸਜਾਵਟ ਦੀ ਸੇਵਾ ਅਰੰਭ ਕੀਤੀ ਗਈ ਹੈ, ਜੋ 11 ਸਤੰਬਰ ਤੱਕ ਮੁਕੰਮਲ ਹੋਵੇਗੀ। ਪ੍ਰਾਪਤ ਵੇਰਵਿਆਂ ਅਨੁਸਾਰ ਗੁਰੂ ਨਗਰੀ ਦੇ ਵਸਨੀਕ ਭਾਈ ਸਵਿੰਦਰਪਾਲ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਵਲੋਂ 5 ਟਰੱਕਾਂ-ਕੰਨਟੇਨਰਾਂ ਰਾਹੀਂ ਦਿੱਲੀ ਤੋਂ 50 ਤੋਂ 60 ਕਿਸਮਾਂ ਦੇ ਰੰਗ ਬਿਰੰਗੇ ਦੇਸੀ ਵਿਦੇਸ਼ੀ ਫੁੱਲ ਮੰਗਵਾਏ ਗਏ ਹਨ, ਜਿਨ੍ਹਾਂ ਵਿਚ ਭਾਰਤ ਦੇ ਕੋਲਕਾਤਾ ਤੋਂ ਗੇਂਦਾ ਫੁੱਲਾਂ ਤੋਂ ਇਲਾਵਾ, ਅਮਰੀਕਨ ਸਫਾਰੀ, ਐਨਥੋਨੀਅਮ ਤੇ ਹਾਲੈਂਡ ਤੇ ਹੋਰ ਯੂਰਪੀ ਦੇਸ਼ਾਂ ਤੋਂ ਮੰਗਵਾਏ ਵੱਖ ਵੱਖ ਕਿਸਮਾਂ ਦੇ ਫੁੱਲ ਸ਼ਾਮਿਲ ਹਨ ।

ਅਜੀਤ ਡੈਸਕ 10-09-2026
ਅੰਮ੍ਰਿਤਸਰ, 9 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਇਸ ਵਾਰ 12 ਸਤੰਬਰ ਨੂੰ ਮਨਾਏ ਜਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 422ਵੇਂ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰੂ ਘਰ ਦੇ ਸ਼ਰਧਾਲੂਆਂ ਤੇ ਪ੍ਰਬੰਧਕਾਂ ਵਲੋਂ ਕਰੀਬ 50-60 ਕਿਸਮਾਂ ਦੇ ਰੰਗ- ਬਿਰੰਗੇ, ਦੇਸੀ-ਵਿਦੇਸ਼ੀ ਮਹਿਕਦੇ ਫੁੱਲਾਂ ਨਾਲ ਸਜਾਵਟ ਦੀ ਸੇਵਾ ਅਰੰਭ ਕੀਤੀ ਗਈ ਹੈ, ਜੋ 11 ਸਤੰਬਰ ਤੱਕ ਮੁਕੰਮਲ ਹੋਵੇਗੀ। ਪ੍ਰਾਪਤ ਵੇਰਵਿਆਂ ਅਨੁਸਾਰ ਗੁਰੂ ਨਗਰੀ ਦੇ ਵਸਨੀਕ ਭਾਈ ਸਵਿੰਦਰਪਾਲ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਵਲੋਂ 5 ਟਰੱਕਾਂ-ਕੰਨਟੇਨਰਾਂ ਰਾਹੀਂ ਦਿੱਲੀ ਤੋਂ 50 ਤੋਂ 60 ਕਿਸਮਾਂ ਦੇ ਰੰਗ ਬਿਰੰਗੇ ਦੇਸੀ ਵਿਦੇਸ਼ੀ ਫੁੱਲ ਮੰਗਵਾਏ ਗਏ ਹਨ, ਜਿਨ੍ਹਾਂ ਵਿਚ ਭਾਰਤ ਦੇ ਕੋਲਕਾਤਾ ਤੋਂ ਗੇਂਦਾ ਫੁੱਲਾਂ ਤੋਂ ਇਲਾਵਾ, ਅਮਰੀਕਨ ਸਫਾਰੀ, ਐਨਥੋਨੀਅਮ ਤੇ ਹਾਲੈਂਡ ਤੇ ਹੋਰ ਯੂਰਪੀ ਦੇਸ਼ਾਂ ਤੋਂ ਮੰਗਵਾਏ ਵੱਖ ਵੱਖ ਕਿਸਮਾਂ ਦੇ ਫੁੱਲ ਸ਼ਾਮਿਲ ਹਨ । ਭਾਈ ਸਵਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਅੰਦਰ, ਦਰਸ਼ਨੀ ਡਿਉੜੀ ਤੇ ਪੁਲ ਤੋਂ ਇਲਾਵਾ ਪਰਿਕਰਮਾਂ ਵਿਚ ਸਥਿਤ ਸ੍ਰੀ ਅਕਾਲ ਤਖਤ ਸਾਹਿਬ, ਗੁ: ਲਾਚੀ ਬੇਰ ਸਾਹਿਬ, ਗੁ: ਝੰਡੇ ਬੁੰਗੇ ਸਾਹਿਬ, ਗੁ: ਬੇਰ ਬਾਬਾ ਬੁੱੱਢਾ ਸਾਹਿਬ, ਦੁੱਖ ਭੰਜਨੀ ਬੇਰੀ ਸਾਹਿਬ ਤੇ ਸ਼ਹੀਦੀ ਅਸਥਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਸਮੇਤ ਰੰਗ ਬਿਰੰਗੇ ਫੁੱਲਾਂ ਨਾਲ ਵਰਾਂਡਿਆਂ, ਡਿਉਢੀਆਂ, ਘੰਟਾ ਘਰ ਪ੍ਰਵੇਸ਼ ਦੁਆਰ, ਗੁੰਬਦਾਂ, ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸੁੰਦਰ ਫੁੱਲਾਂ ਨਾਲ ਸਜਾਵਟ ਕੀਤੀ ਜਾ ਰਹੀ ਹੈ। ਫੁੱਲਾਂ ਦੀ ਸਜਾਵਟ ਸੇਵਾ ਵਿਚ ਹਿੱਸਾ ਲੈਣ ਲਈ ਯੂ. ਕੇ. ਤੋਂ ਆਏ ਨੌਜਵਾਨ ਪ੍ਰਭਲੀਨ ਸਿੰਘ ਨੇ ਦੱਸਿਆ ਕਿ ਪੱਛਮੀ ਬੰਗਾਲ ਤੇ ਉੱਤਰ ਪ੍ਰਦੇਸ਼ ਤੋਂ ਆਏ 100 ਤੋਂ ਵਧੇਰੇ ਮਾਹਿਰ ਕਾਰੀਗਰ ਫੁੱਲਾਂ ਦੇ ਗੁਲਦਸਤੇ, ਲੜੀਆਂ ਤੇ ਝਾਲਰਾਂ ਆਦਿ ਤੇ ਫੁੱਲਾਂ ਨਾਲ ਗੁਰਬਾਣੀ ਲਿਖਣ ਦੇ ਡਿਜ਼ਾਇਨ ਤਿਆਰ ਕਰ ਰਹੇ ਹਨ ਤੇ ਜਿਨ੍ਹਾਂ ਦਾ ਸਥਾਨਕ 200 ਤੋਂ 250 ਦੇ ਕਰੀਬ ਸ਼ਰਧਾਲੂਆਂ ਵਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਫੁੱਲਾਂ ਦੀ ਸਜਾਵਟ ਦੀ ਇਹ ਸੇਵਾ 11 ਸਤੰਬਰ ਸ਼ਾਮ ਤੱਕ ਮੁਕੰਮਲ ਹੋ ਜਾਵੇਗੀ। ਇਸੇ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ ਨੇ ਗੱਲਬਾਤ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼ਰਧਾਲੂਆਂ ਵਲੋਂ ਫੁੱਲਾਂ ਦੀ ਸਜਾਵਟ ਸ਼ਰਧਾ ਤੇ ਉਤਸ਼ਾਹ ਸਹਿਤ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਈ. ਡੀ. ਵਲੋਂ ਅਨੁਰਾਗ ਵਰਮਾ ਤੋਂ 10 ਘੰਟੇ ਤੋਂ ਜ਼ਿਆਦਾ ਸਮੇਂ ਤੱਕ ਪੁਛਗਿੱਛ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਫ਼ਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ 2 ਦਿਨਾਂ ਇਤਿਹਾਸਕ ਬੰਦੀ ਛੋੜ ਮਾਰਚ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।