11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਕੈਨੇਡਾ ’ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਟਾਂਡਾ ਉੜਮੁੜ, 10 ਸਤੰਬਰ (ਦੀਪਕ ਬਹਿਲ)-ਟਾਂਡਾ ਸ਼ਹਿਰ ਦੇ ਇਕ 20 ਸਾਲਾਂ ਨੌਜਵਾਨ ਦੀ ਕੈਨੇਡਾ ਦੇ ਓਟਾਵਾ ਸ਼ਹਿਰ ਵਿਖੇ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਬ੍ਰਹਮਜੋਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਸੋਢੀ ਵਾਸੀ ਟਾਂਡਾ ਹਾਲ ਵਾਸੀ ਓਟਾਵਾ ਕੈਨੇਡਾ ਵਜੋਂ ਹੋਈ ਹੈ।

ਬ੍ਰਹਮਜੋਤ ਸਿੰਘ ਦੀ ਪੁਰਾਣੀ ਤਸਵੀਰ। 11-09-2026
ਟਾਂਡਾ ਉੜਮੁੜ, 10 ਸਤੰਬਰ (ਦੀਪਕ ਬਹਿਲ)-ਟਾਂਡਾ ਸ਼ਹਿਰ ਦੇ ਇਕ 20 ਸਾਲਾਂ ਨੌਜਵਾਨ ਦੀ ਕੈਨੇਡਾ ਦੇ ਓਟਾਵਾ ਸ਼ਹਿਰ ਵਿਖੇ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਬ੍ਰਹਮਜੋਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਸੋਢੀ ਵਾਸੀ ਟਾਂਡਾ ਹਾਲ ਵਾਸੀ ਓਟਾਵਾ ਕੈਨੇਡਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਵਿਖੇ ਬੁੱਧਵਾਰ ਤੜਕੇ ਦੱਖਣ-ਪੱਛਮੀ ਓਟਾਵਾ ਵਿਖੇ ਦੋ ਵਾਹਨਾਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋਈ ਜਿਸ ਵਿਚ ਬ੍ਰਹਮਜੋਤ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਹਾਦਸਾ ਏਨਾ ਜ਼ਬਰਦਸਤ ਸੀ ਕਿ ਦੋਨੋਂ ਵਾਹਨਾਂ ਨੂੰ ਟੱਕਰ ਤੋਂ ਬਾਅਦ ਅੱਗ ਲੱਗ ਗਈ। ਦੂਜੀ ਗੱਡੀ ਚਲਾ ਰਿਹਾ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜੋ ਕਿ ਹਸਪਤਾਲ ’ਚ ਜ਼ੇਰੇ ਇਲਾਜ ਹੈ। ਜ਼ਿਕਰਯੋਗ ਹੈ ਕਿ ਬ੍ਰਹਮਜੋਤ ਸਿੰਘ ਦੋ ਸਾਲ ਪਹਿਲਾਂ ਕੈਨੇਡਾ ਪੜ੍ਹਾਈ ਕਰਨ ਲਈ ਗਿਆ ਸੀ ਤੇ ਉਸ ਦੇ ਮਾਤਾ ਪਿਤਾ ਤੇ ਇੱਕ ਛੋਟੀ ਭੈਣ ਪਹਿਲਾਂ ਤੋਂ ਹੀ ਕੈਨੇਡਾ ਵਿਚ ਪੱਕੇ ਤੌਰ ’ਤੇ ਰਹਿੰਦੇ ਹਨ। ਬ੍ਰਹਮ ਜੋਤ ਪਹਿਲਾਂ ਆਪਣੀ ਦਾਦੀ ਕੋਲ ਟਾਂਡਾ ਵਿਖੇ ਹੀ ਪੜ੍ਹਾਈ ਕਰਦਾ ਸੀ।
ਪਿਛਲੀ ਖ਼ਬਰ ਹੀਰੋ ਮੋਟਰਜ਼ ਲਿਮਟਿਡ ਦੀ ਸ਼ੁਰੂਆਤੀ ਜਨਤਕ ਪੇਸ਼ਕਸ਼ 16 ਸਤੰਬਰ ਨੂੰ ਖੁੱਲ੍ਹੇਗੀ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਐਮ.ਬੀ.ਬੀ.ਐਸ. ਬਾਂਡ ਦੀਆਂ ਸ਼ਰਤਾਂ ਕੀਤੀਆਂ ਨਰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।