ਸ਼੍ਰੋਮਣੀ ਕਮੇਟੀ ਵਲੋਂ ਰਾਹਤ ਸਮੱਗਰੀ ਦੇ 4 ਟਰੱਕ ਨਿਪਾਲ ਲਈ ਰਵਾਨਾ
ਅੰਮ੍ਰਿਤਸਰ, 11 ਸਤੰਬਰ (ਜਸਵੰਤ ਸਿੰਘ ਜੱਸ)- ਨਿਪਾਲ ’ਚ ਆਏ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵਲੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਰਾਹਤ ਸਮੱਗਰੀ ਦੇ 4 ਟਰੱਕ ਨਿਪਾਲ ਲਈ ਰਵਾਨਾ ਕੀਤੇ ਗਏ। ਸਥਾਨਕ ਭਾਈ ਗੁਰਦਾਸ ਹਾਲ ਤੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਬਾਵਾ ਸਿੰਘ ਗੁਮਾਨਪੁਰਾ, ਗੁਰਮੀਤ ਸਿੰਘ ਬੂਹ, ਹਰਜਾਪ ਸਿੰਘ ਸੁਲਤਾਨਵਿੰਡ, ਓ.
ਅੰਮ੍ਰਿਤਸਰ, 11 ਸਤੰਬਰ (ਜਸਵੰਤ ਸਿੰਘ ਜੱਸ)- ਨਿਪਾਲ ’ਚ ਆਏ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵਲੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਰਾਹਤ ਸਮੱਗਰੀ ਦੇ 4 ਟਰੱਕ ਨਿਪਾਲ ਲਈ ਰਵਾਨਾ ਕੀਤੇ ਗਏ। ਸਥਾਨਕ ਭਾਈ ਗੁਰਦਾਸ ਹਾਲ ਤੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਬਾਵਾ ਸਿੰਘ ਗੁਮਾਨਪੁਰਾ, ਗੁਰਮੀਤ ਸਿੰਘ ਬੂਹ, ਹਰਜਾਪ ਸਿੰਘ ਸੁਲਤਾਨਵਿੰਡ, ਓ.ਐੱਸ.ਡੀ. ਸਤਬੀਰ ਸਿੰਘ ਧਾਮੀ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਵਲੋਂ ਅਰਦਾਸ ਉਪ੍ਰੰਤ ਰਵਾਨਾ ਕੀਤੀ ਇਸ ਰਾਹਤ ਸਮੱਗਰੀ ਵਿਚ ਜਨਰੇਟਰ, ਸੋਲਰ ਲਾਈਟਾਂ, ਤਰਪਾਲਾਂ, ਮੱਛਰਦਾਨੀਆਂ, ਕੰਬਲ, ਲੋਈਆਂ, ਖੇਸ, ਚਾਦਰਾਂ, ਦਰੀਆਂ, ਥਾਲ, ਗਿਲਾਸ, ਬਾਟੀਆਂ, ਚਮਚੇ, ਚਾਵਲ ਤੇ ਦਾਲ ਸਮੇਤ ਹੋਰ ਲੋੜੀਦਾ ਸ਼ਾਮਿਲ ਹੈ। ਮੁੱਖ ਸਕੱਤਰ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਨਿਪਾਲ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੰਗਰ ਸੇਵਾਵਾਂ ਵੀ ਨਿਰੰਤਰ ਜਾਰੀ ਹਨ ਅਤੇ ਅੱਜ ਪੀੜ੍ਹਤਾਂ ਦੀਆਂ ਮੁੱਢਲੀਆਂ ਲੋੜਾਂ ਅਨੁਸਾਰ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ। ਇਸੇ ਦੌਰਾਨ ਮੈਂਬਰ ਭਾਈ ਗਰੇਵਾਲ ਨੇ ਕਿਹਾ ਕਿ ਪ੍ਰਧਾਨ ਧਾਮੀ ਵਲੋਂ ਨਿਪਾਲ ਭੇਜੇ ਵਫ਼ਦ ਨੇ ਉਥੋਂ ਦੀ ਸਰਕਾਰ ਨਾਲ ਰਾਬਤਾ ਕਰਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਸੇਵਾਵਾਂ ਲਈ ਰਸਤਾ ਸੁਖਾਲਾ ਕੀਤਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ. ਹਰਭਜਨ ਸਿੰਘ ਵਕਤਾ, ਆਜ਼ਾਦਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ, ਵਧੀਕ ਮੈਨੇਜਰ ਸਤਨਾਮ ਸਿੰਘ ਝਬਾਲ ਤੇ ਹਰਜੀਤ ਸਿੰਘ ਆਦਿ ਹਾਜ਼ਰ ਸਨ।