13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਕਿਸਾਨ ਮੰਗਾਂ ਪ੍ਰਤੀ ਸਰਕਾਰ ਦੀ ਚੁੱਪ ਤੋੜਨ ਲਈ ਕਿਸਾਨਾਂ ਨੇ ਮੰਤਰੀਆਂ ਦੇ ਘਰ ਘੇਰੇ

ਸੰਗਰੂਰ 12 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਭਗਵੰਤ ਮਾਨ ਸਰਕਾਰ ਦੀ ਕਿਸਾਨ ਮਜ਼ਦੂਰ ਮੰਗਾਂ ਸਬੰਧੀ ਧਾਰੀ ਚੁੱਪ ਖਿਲਾਫ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਪੰਚਾਇਤ ਤੇ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੇ ਘਰਾਂ ਦੇ ਮੁਕੰਮਲ ਘਿਰਾਓ ਕੀਤਾ।

ਅਜੀਤ ਡੈਸਕ 13-09-2026
ਸੰਗਰੂਰ 12 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਭਗਵੰਤ ਮਾਨ ਸਰਕਾਰ ਦੀ ਕਿਸਾਨ ਮਜ਼ਦੂਰ ਮੰਗਾਂ ਸਬੰਧੀ ਧਾਰੀ ਚੁੱਪ ਖਿਲਾਫ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਪੰਚਾਇਤ ਤੇ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੇ ਘਰਾਂ ਦੇ ਮੁਕੰਮਲ ਘਿਰਾਓ ਕੀਤਾ। ਇਨ੍ਹਾਂ ਪ੍ਰਦਰਸ਼ਨਾਂ ’ਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਅਤੇ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਵਲੋਂ ਵੀ ਸ਼ਮੂਲੀਅਤ ਕੀਤੀ ਗਈ। ਮੰਤਰੀਆਂ ਦੇ ਘਰ ਘੇਰੀ ਬੈਠੇ ਇਕੱਠਾਂ ’ਚ ਔਰਤਾਂ ਦੀ ਭਰਵੀਂ ਹਾਜ਼ਰੀ ਤਿੱਖੇ ਤੇ ਵਿਸ਼ਾਲ ਕਿਸਾਨ ਰੋਹ ਦਾ ਸੰਕੇਤ ਹੋ ਨਿੱਬੜੀ। ਘਿਰਾਓ ਦੌਰਾਨ ਜੁੜੇ ਇਕੱਠਾਂ ਨੂੰ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਜ਼ਿਲ੍ਹਾ ਜਰਨਲ ਸਕੱਤਰ ਦਰਵਾਰਾ ਸਿੰਘ ਛਾਜਲਾ, ਜ਼ਿਲ੍ਹਾ ਖਜਾਨਚੀ ਅਮਨਦੀਪ ਸਿੰਘ ਮਹਿਲਾ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਢੀਂਡਸਾ, ਸੂਬਾ ਮੀਤ ਪ੍ਰਧਾਨ ਚੰਦ ਸਿੰਘ ਰਾਮਪੁਰਾ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਆਖਿਆ ਕਿ ਭਗਵੰਤ ਮਾਨ ਸਰਕਾਰ ਵੀ ਕੇਂਦਰ ਦੀ ਮੋਦੀ ਸਰਕਾਰ ਤੋਂ ਅੱਗੇ ਵਧ ਕੇ ਮਜ਼ਦੂਰ ਕਿਸਾਨ ਤੇ ਮੁਲਾਜ਼ਮ ਵਿਰੋਧੀ ਅਤੇ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਲਾਗੂ ਕਰ ਰਹੀ ਹੈ। ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਐਲਾਨ ਕੀਤਾ ਕਿ ਕੇਂਦਰ ਸਰਕਾਰ ਦੀਆਂ ਮਜ਼ਦੂਰ ਕਿਸਾਨ ਤੇ ਲੋਕ ਵਿਰੋਧੀ ਅਤੇ ਫਿਰਕੂ ਫਾਸ਼ੀ ਨੀਤੀਆਂ ਖਿਲਾਫ 13 ਸਤੰਬਰ ਨੂੰ ਭਾਜਪਾ ਆਗੂ ਸੁਨੀਲ ਜਾਖੜ ਤੇ ਕੇਵਲ ਸਿੰਘ ਢਿੱਲੋਂ ਦੇ ਘਰਾਂ ਦੇ ਘਿਰਾਓ ਵੀ ਕੀਤੇ ਜਾਣਗੇ। ਉਨ੍ਹਾਂ ਐਲਾਨ ਕੀਤਾ ਕਿ ਹੱਕੀ ਕਿਸਾਨ ਮਜ਼ਦੂਰ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਜਸਵੰਤ ਸਿੰਘ ਤੋਲਾਵਾਲ, ਹਰਜਿੰਦਰ ਸਿੰਘ ਘਰਾਚੋਂ, ਚਮਕੌਰ ਸਿੰਘ ਲੱਡੀ, ਜਗਦੀਪ ਸਿੰਘ ਮਹਿਲਾ, ਬੰਟੀ ਢੀਂਡਸਾ,ਰਾਮ ਚੰਦ ਚੋਟੀਆਂ, ਜਸਵਿੰਦਰ ਕੌਰ ਖੋਖਰ, ਕਰਮਜੀਤ ਕੌਰ ਭਿੰਡਰਾਂ ਨੇ ਵੀ ਸੰਬੋਧਨ ਕੀਤਾ।
ਪਿਛਲੀ ਖ਼ਬਰ ਮਹਿਲਾ ਨੁਮਾਇੰਦਿਆਂ ਦੀ ਭਾਗੀਦਾਰੀ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ-ਕੈਂਥ ਅਗਲੀ ਖ਼ਬਰ ਜਾਗਦੇ ਮਰੀਜ਼ ਦੀ ਕੀਤੀ ਜਾਣ ਵਾਲੀ ਬਿਨਾਂ ਟਾਂਕਿਆਂ ਤੋਂ ਐਂਡੋਸਕੋਪਿਕ ਰੀੜ੍ਹ ਦੀ ਸਰਜਰੀ ਇਕ ਕ੍ਰਾਂਤੀ-ਡਾ. ਤ੍ਰਿਵੇਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।