15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ 17 ਸਤੰਬਰ ਨੂੰ ਆਰੰਭ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ-ਜਥੇਦਾਰ ਗੜਗੱਜ

ਅੰਮ੍ਰਿਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਕਮੇਟੀ ਵਲੋਂ ਆਰੰਭ ਹੋਏ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੇ ਤੀਜੇ ਪੜਾਅ ਦੀ ਆਰੰਭਤਾ 17 ਸਤੰਬਰ ਨੂੰ ਪੰਥਕ ਰਵਾਇਤਾਂ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਪੰਥਕ ਰਵਾਇਤਾਂ ਤੇ ਖ਼ਾਲਸਾਈ ਜਾਹੋ-ਜਲਾਲ ਨਾਲ ਹੋਵੇਗੀ। ਅਕਾਲ ਤਖਤ ਸਕੱਤਰੇਤ ਤੋਂ ਜਾਰੀ ਵੇਰਵਿਆਂ ਅਨੁਸਾਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਤੀਜੇ ਪੜਾਅ ਤਹਿਤ ਖ਼ਾਲਸਾ ਮਾਰਚ ਦੁਆਬਾ ਅਤੇ ਮਾਝਾ ਖੇਤਰ ਦੇ ਦੇ ਵੱਖ-ਵੱਖ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿਚੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ ।

ਅਜੀਤ ਡੈਸਕ 15-09-2026
ਅੰਮ੍ਰਿਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਕਮੇਟੀ ਵਲੋਂ ਆਰੰਭ ਹੋਏ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੇ ਤੀਜੇ ਪੜਾਅ ਦੀ ਆਰੰਭਤਾ 17 ਸਤੰਬਰ ਨੂੰ ਪੰਥਕ ਰਵਾਇਤਾਂ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਪੰਥਕ ਰਵਾਇਤਾਂ ਤੇ ਖ਼ਾਲਸਾਈ ਜਾਹੋ-ਜਲਾਲ ਨਾਲ ਹੋਵੇਗੀ। ਅਕਾਲ ਤਖਤ ਸਕੱਤਰੇਤ ਤੋਂ ਜਾਰੀ ਵੇਰਵਿਆਂ ਅਨੁਸਾਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਤੀਜੇ ਪੜਾਅ ਤਹਿਤ ਖ਼ਾਲਸਾ ਮਾਰਚ ਦੁਆਬਾ ਅਤੇ ਮਾਝਾ ਖੇਤਰ ਦੇ ਦੇ ਵੱਖ-ਵੱਖ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿਚੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ । ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ 24 ਜੁਲਾਈ ਤੋਂ 4 ਸਤੰਬਰ ਤੱਕ ਦੋ ਪੜਾਵਾਂ ਵਿਚ ਖ਼ਾਲਸਾ ਮਾਰਚ ਪੰਜਾਬ ਦੇ ਮਾਝਾ, ਮਾਲਵਾ ਅਤੇ ਪੁਆਧ ਇਲਾਕਿਆਂ ਦੇ ਲਗਭਗ 650 ਪਿੰਡਾਂ ਵਿਚ ਮੀਰੀ ਪੀਰੀ ਦੇ ਸਿਧਾਂਤ ਦੇ ਨਾਲ-ਨਾਲ ਸਿੱਖੀ ਪ੍ਰਚਾਰ ਪ੍ਰਸਾਰ ਕਰ ਚੁੱਕਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਤੀਜੇ ਪੜਾਅ ਲਈ ਸ਼੍ਰੋਮਣੀ ਕਮੇਟੀ ਵਲੋਂ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਈ ਗਏ ਹਨ।
ਪਿਛਲੀ ਖ਼ਬਰ ਭਾਰਤ ਵਿਚ ਸਿੱਖਾਂ ਅਤੇ ਹੋਰ ਘੱਟ ਗਿਣਤੀਆਂ ਨਾਲ ਕੋਈ ਧੱਕਾ ਨਹੀਂ ਹੋ ਰਿਹਾ-ਹਰਜੀਤ ਸਿੰਘ ਗਰੇਵਾਲ ਅਗਲੀ ਖ਼ਬਰ ਸੜਕ ਹਾਦਸੇ ਦੌਰਾਨ ਇਕ ਲੜਕੀ ਸਮੇਤ 3 ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।