17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਅਕਾਲੀ ਦਲ ਨੇ ਯੂ.ਟੀ. ਪ੍ਰਸ਼ਾਸਨ ਵਲੋਂ ਵੱਖਰਾ ਹੈਲਥ ਕੇਡਰ ਸਿਰਜਣ ਦੇ ਫੈਸਲੇ ਦੀ ਕੀਤੀ ਸਖ਼ਤ ਨਿਖੇਧੀ

ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਾਸ਼ਤ ਪ੍ਰਦੇਸ਼ ਵਲੋਂ ਯੂ. ਟੀ.

ਅਜੀਤ ਡੈਸਕ 17-09-2026
ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਾਸ਼ਤ ਪ੍ਰਦੇਸ਼ ਵਲੋਂ ਯੂ.ਟੀ. ਲਈ ਵੱਖਰਾ ਹੈਲਥ ਕੇਡਰ ਸਿਰਜਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਇਹ ਪੰਜਾਬ ਪੁਨਰਗਠਨ ਐਕਟ 1966 ਦੀ ਉਲੰਘਣਾ ਹੈ । ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਪੁਨਰਗਠਨ ਐਕਟ 1966 ਦੇ ਮੁਤਾਬਕ ਚੰਡੀਗੜ੍ਹ ਵਿਚ ਹੈਲਥ ਸਟਾਫ ਦੀ ਤਾਇਨਾਤ ਪੰਜਾਬ ਤੇ ਹਰਿਆਣਾ ਤੋਂ 60:40 ਅਨੁਪਾਤ ਵਿਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਨਵਾਂ ਨੋਟੀਫਿਕੇਸ਼ਨ ਜਾਰੀ ਕਰਕੇ ਸਾਰੀਆਂ ਆਸਾਮੀਆਂ ਲਈ 40 ਫੀਸਦੀ ਨਵਾਂ ਕੇਡਰ ਸਿਰਜਣ ਦਾ ਨੋਟੀਫਿਕੇਸ਼ਨ ਬੀਤੀ ਰਾਤ ਜਾਰੀ ਕੀਤਾ ਹੈ। ਉਹਨਾਂ ਕਿਹਾ ਕਿ ਯੂ ਟੀ ਪ੍ਰਸ਼ਾਸਨ ਨੇ ਅਜਿਹਾ ਉਦੋਂ ਕੀਤਾ ਹੈ, ਜਦੋਂ ਇਸ ਕੋਲ ਵੱਖਰਾ ਹੈਲਥ ਕੇਡਰ ਸਿਰਜਣ ਦਾ ਕੋਈ ਅਧਿਕਾਰ ਨਹੀਂ ਹੈ। ਡਾ. ਚੀਮਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਦਾ ਨੋਟਿਸ ਲਵੇ।
ਪਿਛਲੀ ਖ਼ਬਰ ਸਹਾਇਕ ਜ਼ਿਲ੍ਹਾ ਅਟਾਰਨੀ ਦੀ ਭਰਤੀ ਪ੍ਰਕਿਰਿਆ ’ਤੇ ਰੋਕ, ਦੋ ਸਾਲ ਦੀ ਪ੍ਰੈਕਟਿਸ ਦੇ ਸਰਟੀਫਿਕੇਟ ’ਤੇ ਹਾਈ ਕੋਰਟ ’ਚ ਉੱਠਿਆ... ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਤੇ ਬਲੈਕਆਊਟ ਮੌਕ ਡਰਿੱਲ 27 ਨਵੰਬਰ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।