20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਦੇਸ਼ ਦੇ ਚੋਣ ਕਮਿਸ਼ਨਰ ਡਾ: ਐੱਸ. ਐੱਸ. ਸੰਧੂ ਅੰਮ੍ਰਿਤਸਰ ਪੁੱਜੇ

ਅੰਮ੍ਰਿਤਸਰ, 19 ਸਤੰਬਰ (ਰੇਸ਼ਮ ਸਿੰਘ)- ਭਾਰਤ ਦੇ ਚੋਣ ਕਮਿਸ਼ਨਰ ਡਾ. ਐੱਸ.

ਅਜੀਤ ਡੈਸਕ 20-09-2026
ਅੰਮ੍ਰਿਤਸਰ, 19 ਸਤੰਬਰ (ਰੇਸ਼ਮ ਸਿੰਘ)- ਭਾਰਤ ਦੇ ਚੋਣ ਕਮਿਸ਼ਨਰ ਡਾ. ਐੱਸ. ਐੱਸ. ਸੰਧੂ ਵਲੋਂ ਰਾਜ ਵਿਚ ਚੱਲ ਰਹੀ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ ਸੰਬੰਧੀ ਰਾਜ ਭਰ ਦੇ ਸਮੂਹ ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗ ਲਈ ਇਥੇ ਪੁੱਜੇ । ਇਸ ਮੌਕੇ ਉਨ੍ਹਾਂ ਨਾਲ ਮੁੱਖ ਚੋਣ ਅਫਸਰ ਸ੍ਰੀਮਤੀ ਅਨੰਦਿਤਾ ਮਿੱਤਰਾ, ਸੰਯੁਕਤ ਮੁੱਖ ਚੋਣ ਅਫਸਰ ਨਵਨੀਤ ਕੌਰ ਬੱਲ ਤੇ ਸੰਜੀਵ ਸ਼ਰਮਾ ਆਦਿ ਵੀ ਮੌਜੂਦ ਸਨ। ਮੁੱਖ ਚੋਣ ਅਫਸਰ ਸ੍ਰੀਮਤੀ ਅਨੰਦਿਤਾ ਮਿੱਤਰਾ ਵਲੋਂ ਰਾਜ ਦੇ ਮਹੱਤਵਪੂਰਨ ਚੋਣ ਅੰਕੜਿਆਂ ਪ੍ਰਗਤੀ ਬਾਰੇ ਵਿਸਤਾਰ ਸਹਿਤ ਪੇਸ਼ਕਾਰੀ ਦਿੱਤੀ। ਚੋਣ ਕਮਿਸ਼ਨਰ ਡਾ. ਐੱਸ. ਐੱਸ. ਸੰਧੂ ਵਲੋਂ ਜ਼ਿਲ੍ਹਾ ਚੋਣ ਅਫਸਰਾਂ ਨੂੰ ਵੋਟਰ-ਆਬਾਦੀ ਅਨੁਪਾਤ, ਲਿੰਗ ਅਨੁਪਾਤ ਵਿਚ ਵਾਧਾ ਕਰਨ ਲਈ ਲੋੜੀਂਦੀ ਕਾਰਵਾਈ ਲਈ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਗਣਨਾ ਫਾਰਮਾਂ, ਗੈਰ-ਹਾਜ਼ਰ, ਸਥਾਨ ਬਦਲ ਚੁੱਕੇ, ਮ੍ਰਿਤਕ ਅਤੇ ਦੁਹਰਾਏ ਗਏ ਵੋਟਰਾਂ ਨਾਲ ਸੰਬੰਧਿਤ ਅੰਕੜਿਆਂ, ਵੋਟਰ ਮੈਪਿੰਗ, ਤਰਕਸੰਗਤ ਅਸੰਗਤਤਾਵਾਂ ਨਾਲ ਸੰਬੰਧਿਤ ਮਾਮਲਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਚੋਣ ਕਮਿਸ਼ਨਰ ਡਾ. ਐੱਸ. ਐੱਸ. ਸੰਧੂ ਨੇ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਨੋਟਿਸਾਂ ਦੀ ਸੁਣਵਾਈ ਅਤੇ ਬਕਾਇਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਕਰਨ ਲਈ ਕਿਹਾ। ਇਸ ਮੀਟਿੰਗ ’ਚ ਲੁਧਿਆਣਾ, ਫਤਿਹਗੜ੍ਹ ਸਾਹਿਬ, ਕਪੂਰਥਲਾ, ਫਰੀਦਕੋਟ, ਫਿਰੋਜ਼ਪੁਰ, ਅੰਮ੍ਰਿਤਸਰ, ਬਠਿੰਡਾ, ਮਲੇਰਕੋਟਲਾ, ਸ੍ਰੀ ਮੁਕਤਸਰ ਸਾਹਿਬ, ਗੁਰਦਾਸਪੁਰ, ਪਠਾਨਕੋਟ, ਜਲੰਧਰ, ਤਰਨ ਤਾਰਨ ਅਤੇ ਮੋਗਾ ਦੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਮੀਟਿੰਗ ਵਿਚ ਨਿੱਜੀ ਤੌਰ ’ਤੇ ਸ਼ਾਮਿਲ ਹੋਏ, ਜਦਕਿ ਬਾਕੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਭਾਗ ਲਿਆ।
ਪਿਛਲੀ ਖ਼ਬਰ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ ਪੰਜਾਬ ਸਰਕਾਰ-ਭਗਵੰਤ ਮਾਨ ਮੁਹਾਲੀ ਵਿਖੇ ਆਈ.ਐਸ.ਬੀ. ਲੀਡਰਸ਼ਿਪ ਸੰਮੇਲਨ ਦ... ਅਗਲੀ ਖ਼ਬਰ ਭਾਜਪਾ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਜੇਕਰ ਮੁੜ ਗੱਠਜੋੜ ਹੋਇਆ ਤਾਂ ਸੀਟਾਂ ਦੀ ਬਰਾਬਰ ਵੰਡ ਹੋਵੇਗੀ - ਹਰਦੀਪ ਸਿੰਘ ਪੁਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।