21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਨਸ਼ਿਆਂ ਵਿਰੁੱਧ ਬੋਲਣ ਵਾਲੇ ਹੀ ਕਿਉਂ ਲਏ ਜਾ ਰਹੇ ਨੇ ਨਿਸ਼ਾਨੇ ’ਤੇ-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 20 ਸਤੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨਾਲ ਵਾਪਰ ਰਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਸ਼ੇਰੋਂ ਦੇ ਮੋਹਨਜੀਤ ਸਿੰਘ ਅਤੇ ਤੂਰ ਬੰਜਾਰਾ ਦੇ ਗੁਲਜ਼ਾਰ ਸਿੰਘ ਤੋਂ ਬਾਅਦ ਹੁਣ ਨਮੋਲ ਦੇ ਜਗਸੀਰ ਸਿੰਘ ਜੱਗਾ ਨਾਲ ਵਾਪਰੀ ਘਟਨਾ ਨੇ ਕਈ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ ।

ਅਜੀਤ ਡੈਸਕ 21-09-2026
ਚੰਡੀਗੜ੍ਹ, 20 ਸਤੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨਾਲ ਵਾਪਰ ਰਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਸ਼ੇਰੋਂ ਦੇ ਮੋਹਨਜੀਤ ਸਿੰਘ ਅਤੇ ਤੂਰ ਬੰਜਾਰਾ ਦੇ ਗੁਲਜ਼ਾਰ ਸਿੰਘ ਤੋਂ ਬਾਅਦ ਹੁਣ ਨਮੋਲ ਦੇ ਜਗਸੀਰ ਸਿੰਘ ਜੱਗਾ ਨਾਲ ਵਾਪਰੀ ਘਟਨਾ ਨੇ ਕਈ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ । ਕੇਵਲ ਸਿੰਘ ਢਿੱਲੋਂ ਨੇ ਸੋਸ਼ਲ ਮੀਡੀਆ ’ਤੇ ਪਾਈ ਪੋਸਟ ’ਚ ਦੱਸਿਆ ਕਿ ਜਗਸੀਰ ਸਿੰਘ ਨੇ ਆਪਣੇ ਪਿੰਡ ਵਿਚ ਕਥਿਤ ਤੌਰ ’ਤੇ ਖੁੱਲ੍ਹੇਆਮ ਵਿਕ ਰਹੇ ਨਸ਼ਿਆਂ ਵਿਰੁੱਧ ਆਵਾਜ਼ ਉਠਾਈ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਤੋਂ ਬਾਅਦ ਉਸ ਨਾਲ ਗੁਲਜ਼ਾਰ ਸਿੰਘ ਵਾਲਾ ਹੀ ਸਲੂਕ ਕੀਤਾ ਗਿਆ ਅਤੇ ਇਸ ਤੋਂ ਦੁਖੀ ਹੋ ਕੇ ਜਗਸੀਰ ਸਿੰਘ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ । ਉਨ੍ਹਾਂ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਰਾਹੀਂ ਸਾਰੀ ਸਥਿਤੀ ਸਪੱਸ਼ਟ ਕੀਤੀ ਜਾਣੀ ਚਾਹੀਦੀ ਹੈ।
ਪਿਛਲੀ ਖ਼ਬਰ ਵਿਰਾਸਤੀ ਦਿੱਖ ਤੋਂ ਬਿਨਾਂ ਨਿਕਲਿਆ ਵਿਰਾਸਤ - ਏ - ਕਾਫ਼ਲਾ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋ ਕੇ ਦਰਬਾਰ ਗੰਜ ਪੁੱਜਿਆ ਅਗਲੀ ਖ਼ਬਰ ਪੰਜਾਬ ਰਾਈਸ ਇੰਡਸਟਰੀ ਐਸੋਸੀਏਸ਼ਨ ਦੀ ਬਾਘਾ ਪੁਰਾਣਾ ’ ਚ ਹੋਈ ਸੂਬਾ ਪੱਧਰੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।