21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਪਾਕਿ ’ਚ ਪੈਟਰੋਲੀਅਮ ਲੇਵੀ ਖ਼ਿਲਾਫ਼ ਜਮਾਤ-ਏ-ਇਸਲਾਮੀ ਵਲੋਂ ਇਸਲਾਮਾਬਾਦ ਵੱਲ ਮਾਰਚ ਸ਼ੁਰੂ

ਅੰਮ੍ਰਿਤਸਰ, 20 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ’ਚ ਜਮਾਤ-ਏ-ਇਸਲਾਮੀ (ਜੇ. ਆਈ.)

ਅਜੀਤ ਡੈਸਕ 21-09-2026
ਅੰਮ੍ਰਿਤਸਰ, 20 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ’ਚ ਜਮਾਤ-ਏ-ਇਸਲਾਮੀ (ਜੇ. ਆਈ.) ਨੇ ਪੈਟਰੋਲੀਅਮ ਲੇਵੀ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਅੱਜ ਇਸਲਾਮਾਬਾਦ ਵੱਲ ਆਪਣਾ ‘ਲੌਂਗ ਮਾਰਚ’ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਜਮਾਤ-ਏ-ਇਸਲਾਮੀ ਦੇ ਮੁਖੀ ਹਾਫ਼ਿਜ਼ ਨਈਮ-ਉਰ-ਰਹਿਮਾਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਪੈਟਰੋਲ ’ਤੇ ਲਗਾਈ ਗਈ ਲੇਵੀ ਵਾਪਸ ਨਾ ਲਈ ਤਾਂ ਇਹ ਮਾਰਚ ਮੌਜੂਦਾ ਸਰਕਾਰ ਨੂੰ ਸੱਤਾ ਤੋਂ ਲਾਹੁਣ ਦੀ ਮੁਹਿੰਮ ’ਚ ਬਦਲ ਸਕਦਾ ਹੈ। ਕਰਾਚੀ ਦੇ ਕੈਂਟ ਸਟੇਸ਼ਨ ਤੋਂ ਰਵਾਨਾ ਹੋਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਹਾਫ਼ਿਜ਼ ਨਈਮ ਨੇ ਕਿਹਾ ਕਿ ਸਰਕਾਰ ਇਸ ਮੁੱਦੇ ਨੂੰ ਆਪਣੀ ਹਉਮੈ ਦਾ ਸਵਾਲ ਨਾ ਬਣਾਵੇ । ਉਨ੍ਹਾਂ ਕਿਹਾ ਕਿ ਜੇਕਰ ਸਾਡਾ ਕਾਫ਼ਲਾ ਇਕ ਵਾਰ ਇਸਲਾਮਾਬਾਦ ਪਹੁੰਚ ਗਿਆ ਤਾਂ ਲੋਕਾਂ ਦੇ ਰੋਹ ਨੂੰ ਸੰਭਾਲਣਾ ਔਖਾ ਹੋ ਜਾਵੇਗਾ। ਜੇ. ਆਈ. ਕਰਾਚੀ ਦੇ ਮੁਖੀ ਮੁਨੀਮ ਜ਼ਫ਼ਰ ਖ਼ਾਨ ਨੇ ਦੱਸਿਆ ਕਿ 35 ਦਿਨਾਂ ਦੇ ਧਰਨੇ ਤੋਂ ਬਾਅਦ ਇਹ ਮਾਰਚ ਸ਼ੁਰੂ ਕੀਤਾ ਗਿਆ ਹੈ। ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਹਿੰਸਾ ਰੋਕਣ ਲਈ ਸੁਰੱਖਿਆ ਬਲਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।
ਪਿਛਲੀ ਖ਼ਬਰ ਈ. ਐਸ. ਆਈ. ਹਸਪਤਾਲ ਹੁਸ਼ਿਆਰਪੁਰ ’ਚ ਵਿਸ਼ੇਸ਼ ਟੀਕਾਕਰਨ ਸੈਸ਼ਨ ਕੱਲ੍ਹ-ਸਿਵਲ ਸਰਜਨ ਅਗਲੀ ਖ਼ਬਰ ਪਿੰਡ ਕੁਹਾਰ ਵਾਲਾ ’ਚ ਪਤਨੀ ਦਾ ਕਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।