ਕਾਂਗਰਸੀ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ
ਡੇਰਾ ਬਾਬਾ ਨਾਨਕ, 20 ਸਤੰਬਰ (ਹੀਰਾ ਸਿੰਘ ਮਾਂਗਟ, ਵਿਜੇ ਸ਼ਰਮਾ)-ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਵਿਖੇ ਬੀਤੀ ਦੇਰ ਰਾਤ ਕਾਰ ਸਵਾਰ ਕੁਝ ਵਿਅਕਤੀਆਂ ਵਲੋਂ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ ਸਿੰਘ ਦਾ ਛੋਟਾ ਭਰਾ ਸੁਖਰਾਜ ਸਿੰਘ ਉਰਫ ਕਾਕਾ 27 ਸਾਲ ਪੁੱਤਰ ਬਲਕਾਰ ਸਿੰਘ ਦੱਸਿਆ ਜਾ ਰਿਹਾ ਹੈ।
ਮ
ਮ੍ਰਿਤਕ ਸੁਖਰਾਜ ਸਿੰਘ ਕਾਕਾ ਦੀ ਪੁਰਾਣੀ ਤਸਵੀਰ।
21-09-2026
ਡੇਰਾ ਬਾਬਾ ਨਾਨਕ, 20 ਸਤੰਬਰ (ਹੀਰਾ ਸਿੰਘ ਮਾਂਗਟ, ਵਿਜੇ ਸ਼ਰਮਾ)-ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਵਿਖੇ ਬੀਤੀ ਦੇਰ ਰਾਤ ਕਾਰ ਸਵਾਰ ਕੁਝ ਵਿਅਕਤੀਆਂ ਵਲੋਂ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ ਸਿੰਘ ਦਾ ਛੋਟਾ ਭਰਾ ਸੁਖਰਾਜ ਸਿੰਘ ਉਰਫ ਕਾਕਾ 27 ਸਾਲ ਪੁੱਤਰ ਬਲਕਾਰ ਸਿੰਘ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਪਿੰਡ ਪੱਡਾ ਦੇ ਸਰਪੰਚ ਨਵਦੀਪ ਸਿੰਘ ਨੇ ਦੱਸਿਆ ਕਿ ਮੇਰਾ ਭਰਾ ਸੁਖਰਾਜ ਸਿੰਘ ਕਾਕਾ ਦੇਰ ਰਾਤ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਰੱਖੇ ਗਏ ਸਮਾਗਮ ਵਿਚ ਨਤਮਸਤਕ ਹੋ ਕੇ ਵਾਪਸ ਆਪਣੇ ਪਿੰਡ ਨੂੰ ਆ ਰਿਹਾ ਸੀ ਤੇ ਜਦੋਂ ਇਹ ਪਿੰਡ ਦੀ ਫਿਰਨੀ ’ਤੇ ਪਹੁੰਚਿਆ ਤਾਂ ਇਕ ਸਵਿਫਟ ਗੱਡੀ ’ਤੇ ਸਵਾਰ ਕੁਝ ਨੌਜਵਾਨਾਂ ਵਲੋਂ ਉਸ ਦੇ ਉੱਪਰ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਸੁਖਰਾਜ ਸਿੰਘ ਉਰਫ ਕਾਕਾ ਦੇ ਭਰਾ ਸਰਪੰਚ ਨਵਦੀਪ ਸਿੰਘ ਤੇ ਬਿਆਨਾਂ ਦੇ ਆਧਾਰ ’ਤੇ ਤਿੰਨ ਲੋਕਾਂ ਦੇ ਖਿਲਾਫ਼ ਤੇ ਦੋ ਅਣਪਛਾਤੇ ਵਿਅਕਤੀਆਂ ਦੇ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਕਤਲ ਦੀ ਜ਼ਿੰਮੇਵਾਰੀ ਆਕਾਸ਼ ਹਰੀਕੇ ਤੇ ਬਾਦਲ ਯੂ.ਐਸ.ਏ. ਨੇ ਲਈ ਸੁਖਬੀਰ ਸਿੰਘ ਕਾਕਾ ਪੱਡਾ ਦੇ ਕਤਲ ਦੀ ਜ਼ਿੰਮੇਵਾਰੀ ਆਕਾਸ਼ ਹਰੀਕੇ ਤੇ ਬਾਦਲ ਯੂ.ਐਸ.ਏ. ਵਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਪਾ ਕੇ ਲਈ ਗਈ ਹੈ। ਇਸ ਪੋਸਟ ਵਿਚ ਉਕਤ ਵਿਅਕਤੀਆਂ ਨੇ ਲਿਖਿਆ ਹੈ ਕਿ ਕਾਕਾ ਪੱਡਾ ਚਿੱਟੇ ਦਾ ਵਪਾਰੀ ਸੀ ਤੇ ਜੋ ਸਾਡੇ ਪਰਿਵਾਰ ਨੂੰ ਜਾਨੀ ਨੁਕਸਾਨ ਪਹੁੰਚਾਉਣਾ ਚਾਹੁੰਦਾ ਸੀ, ਇਸ ਲਈ ਇਸ ਦਾ ਕਤਲ ਉਨ੍ਹਾਂ ਵਲੋਂ ਕੀਤਾ ਗਿਆ ਹੈ।