ਕੇਂਦਰ ਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਮੁੜ ਵੱਡਾ ਸੰਘਰਸ਼ ਵਿੱਢਣਾ ਪਵੇਗਾ - ਟਿਕੈਤ , ਲੱਖੋਵਾਲ
ਚੰਡੀਗੜ੍ਹ, 20 ਸਤੰਬਰ (ਅਜਾਇਬ ਸਿੰਘ ਔਜਲਾ)-ਭਾਰਤੀ ਕਿਸਾਨ ਯੂਨੀਅਨ (ਨੈਨ), ਹਰਿਆਣਾ ਤੇ ਭਾਰਤੀ ਕਿਸਾਨ ਯੂਨੀਅਨ ਚੰਡੀਗੜ੍ਹ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਮਹਾਨ ਕਿਸਾਨ ਆਗੂ ਤੇ ਕਿਸਾਨ ਮਸੀਹਾ ਚੌਧਰੀ ਘਾਸੀ ਰਾਮ ਨੈਨ ਦੀ 9ਵੀਂ ਬਰਸੀ ਮੌਕੇ ਸ਼ਰਧਾਂਜਲੀ ਸਭਾ ਕਰਵਾਈ । ਇਸ ਮੌਕੇ ਕਿਸਾਨ ਆਗੂਆਂ ਨੇ ਚੌਧਰੀ ਘਾਸੀ ਰਾਮ ਨੈਨ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਸਾਨੀ ਹੱਕਾਂ ਲਈ ਉਨ੍ਹਾਂ ਵਲੋਂ ਕੀਤੇ ਸੰਘਰਸ਼ ਅਤੇ ਯੋਗਦਾਨ ਨੂੰ ਯਾਦ ਕੀਤਾ ।
ਚੰਡੀਗੜ੍ਹ, 20 ਸਤੰਬਰ (ਅਜਾਇਬ ਸਿੰਘ ਔਜਲਾ)-ਭਾਰਤੀ ਕਿਸਾਨ ਯੂਨੀਅਨ (ਨੈਨ), ਹਰਿਆਣਾ ਤੇ ਭਾਰਤੀ ਕਿਸਾਨ ਯੂਨੀਅਨ ਚੰਡੀਗੜ੍ਹ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਮਹਾਨ ਕਿਸਾਨ ਆਗੂ ਤੇ ਕਿਸਾਨ ਮਸੀਹਾ ਚੌਧਰੀ ਘਾਸੀ ਰਾਮ ਨੈਨ ਦੀ 9ਵੀਂ ਬਰਸੀ ਮੌਕੇ ਸ਼ਰਧਾਂਜਲੀ ਸਭਾ ਕਰਵਾਈ । ਇਸ ਮੌਕੇ ਕਿਸਾਨ ਆਗੂਆਂ ਨੇ ਚੌਧਰੀ ਘਾਸੀ ਰਾਮ ਨੈਨ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਸਾਨੀ ਹੱਕਾਂ ਲਈ ਉਨ੍ਹਾਂ ਵਲੋਂ ਕੀਤੇ ਸੰਘਰਸ਼ ਅਤੇ ਯੋਗਦਾਨ ਨੂੰ ਯਾਦ ਕੀਤਾ । ਇਸ ਮੌਕੇ ਪ੍ਰਮੁੱਖ ਕਿਸਾਨ ਆਗੂ ਚੌਧਰੀ ਰਾਕੇਸ਼ ਟਿਕੈਤ, ਚੌਧਰੀ ਜੋਗਿੰਦਰ ਸਿੰਘ ਨੈਨ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਚੰਡੀਗੜ੍ਹ ਦੇ ਪ੍ਰਧਾਨ ਕੁਲਦੀਪ ਕੱਲੂ ਵਲੋਂ ਚੌਧਰੀ ਘਾਸੀ ਰਾਮ ਨੈਨ ਦੇ ਜੀਵਨ ਅਤੇ ਕਿਸਾਨੀ ਸੰਘਰਸ਼ ਨਾਲ ਸਬੰਧਤ ਪੁਸਤਕ ਨੂੰ ਵੀ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਚੌਧਰੀ ਘਾਸੀ ਰਾਮ ਨੈਨ ਨੇ ਆਪਣੀ ਪੂਰੀ ਜ਼ਿੰਦਗੀ ਕਿਸਾਨਾਂ ਤੇ ਪੇਂਡੂ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕਰਦਿਆਂ ਬਿਤਾਈ । ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਕਿਸਾਨਾਂ ਨੂੰ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਨੀਤੀਆਂ ਖ਼ਿਲਾਫ਼ ਮੁੜ ਵੱਡੇ ਸੰਘਰਸ਼ ਵਿੱਢਣੇ ਪੈਣਗੇ । ਬੀ.ਕੇ.ਯੂ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪਿਛਲੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਵਿਖੇ ਕਿਸਾਨੀ ਮੰਗਾਂ ਨੂੰ ਲੈ ਕੇ ਲਾਇਆ ਗਿਆ ਮੋਰਚਾ ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਆਵਾਜ਼ ਸੀ। ਪੰਜਾਬ ਸਰਕਾਰ ਵਲੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਲਈ ਸਰਕਾਰ ਨੂੰ ਸਮਾਂ ਦਿੱਤਾ ਗਿਆ ਸੀ, ਪਰ 15 ਦਿਨ ਬੀਤ ਜਾਣ ਦੇ ਬਾਵਜੂਦ ਸਰਕਾਰ ਵਲੋਂ ਇਨ੍ਹਾਂ ਮੰਗਾਂ ’ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਲੱਖੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਜਾਂਦੀ ਹੈ ਕਿ ਬਾਕੀ ਰਹਿੰਦੇ 15 ਦਿਨਾਂ ਦੌਰਾਨ ਜੇਕਰ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਅਤੇ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਵੱਲ ਕੋਈ ਠੋਸ ਕਦਮ ਨਾ ਚੁੱਕਿਆ ਗਿਆ ਤਾਂ 22 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਹੋਣ ਵਾਲੀ ਮੀਟਿੰਗ ਵਿਚ ਇਸ ਮਾਮਲੇ ’ਤੇ ਵਿਚਾਰ ਕਰਕੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਤੈਅ ਕੀਤੀ ਜਾਵੇਗੀ। ਇਸ ਮੌਕੇ ਮਨਪ੍ਰੀਤ ਸਿੰਘ ਅਮਲਾਲਾ ਮੀਤ ਪ੍ਰਧਾਨ ਬੀ.ਕੇ.ਯੂ ਲੱਖੋਵਾਲ, ਰਣਜੀਤ ਸਿੰਘ ਰਾਣਾ ਭਗਵਾਨਪੁਰ ਜ਼ਿਲ੍ਹਾ ਮੀਤ ਪ੍ਰਧਾਨ ਲੱਖੋਵਾਲ, ਧਰਮ ਸਿੰਘ ਦੋਪਰ ਯੂਨੀਅਨ ਮੈਂਬਰ, ਹਰੀ ਸਿੰਘ ਬੋਹੜਾ ਕਾਰਜਕਾਰੀ ਬਲਾਕ ਪ੍ਰਧਾਨ ਡੇਰਾ ਬੱਸੀ ਆਦਿ ਵੱਡੀ ਗਿਣਤੀ ਕਿਸਾਨ ਆਗੂ ਹਾਜ਼ਰ ਸਨ।