21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

‘ ਆਪ ’ ਸਰਕਾਰ ਵਲੋਂ ਪਰਚੇ ਵੰਡ ਕੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ( ਬ ) ਨੂੰ ਵੋਟਾਂ ਨਾ ਪਾਉਣ ਲਈ ਡਰਾਇਆ ਜਾ ਰਿਹਾ - ਸੁਖਬੀਰ

ਝਬਾਲ, 20 ਸਤੰਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਹਰ ਘਰ ਵਿਚ ਝੂਠੇ ਪਰਚੇ ਵੰਡ ਕੇ ਲੋਕਾਂ ਨੂੰ ਵਿਰੋਧੀ ਪਾਰਟੀਆਂ ਖਾਸ ਤੌਰ ’ਤੇ ਅਕਾਲੀ ਦਲ (ਬ) ਨੂੰ ਵੋਟਾਂ ਪਾਉਣ ਤੇ ਡਰਾਉਣ ਦੀ ਰਾਜਨੀਤੀ ਕਰਨੀ ਸ਼ੁਰੂ ਕਰ ਦਿੱਤੀ ਹੈ, ਜੋ ਕਿ ਹੁਣ ਤੱਕ ਦੀ ਕਿਸੇ ਵੀ ਪਾਰਟੀ ਦੀ ਹੇਠਲੀ ਪੱਧਰ ਦੀ ਰਾਜਨੀਤੀ ਮੰਨੀ ਜਾਵੇਗੀ। ‘ਆਪ’ ਸਰਕਾਰ ਨੂੰ ਲੋਕਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਪਿਛਲੇ ਸਾਢੇ 4 ਸਾਲ ਦੇ ਵੱਧ ਤੋਂ ਸਮੇਂ ਦੇ ਅਰਸੇ ਵਿਚ ਪੰਜਾਬ ਦੇ ਲੋਕਾਂ ਲਈ ਕੀ ਕੀਤਾ।

ਅਜੀਤ ਡੈਸਕ 21-09-2026
ਝਬਾਲ, 20 ਸਤੰਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਹਰ ਘਰ ਵਿਚ ਝੂਠੇ ਪਰਚੇ ਵੰਡ ਕੇ ਲੋਕਾਂ ਨੂੰ ਵਿਰੋਧੀ ਪਾਰਟੀਆਂ ਖਾਸ ਤੌਰ ’ਤੇ ਅਕਾਲੀ ਦਲ (ਬ) ਨੂੰ ਵੋਟਾਂ ਪਾਉਣ ਤੇ ਡਰਾਉਣ ਦੀ ਰਾਜਨੀਤੀ ਕਰਨੀ ਸ਼ੁਰੂ ਕਰ ਦਿੱਤੀ ਹੈ, ਜੋ ਕਿ ਹੁਣ ਤੱਕ ਦੀ ਕਿਸੇ ਵੀ ਪਾਰਟੀ ਦੀ ਹੇਠਲੀ ਪੱਧਰ ਦੀ ਰਾਜਨੀਤੀ ਮੰਨੀ ਜਾਵੇਗੀ। ‘ਆਪ’ ਸਰਕਾਰ ਨੂੰ ਲੋਕਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਪਿਛਲੇ ਸਾਢੇ 4 ਸਾਲ ਦੇ ਵੱਧ ਤੋਂ ਸਮੇਂ ਦੇ ਅਰਸੇ ਵਿਚ ਪੰਜਾਬ ਦੇ ਲੋਕਾਂ ਲਈ ਕੀ ਕੀਤਾ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਸਬਾ ਝਬਾਲ ਵਿਖੇ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਦੀ ਅਗਵਾਈ ਹੇਠ ਪੰਜਾਬ ਬਚਾਓ ਮੁਹਿੰਮ ਦੇ ਤਹਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਬੀਤੇ ਦਿਨ ਤੋਂ ਪਿੰਡਾਂ ਵਿਚ ਨਵਾਂ ਡਰਾਮਾ ਸ਼ੁਰੂ ਕਰ ਦਿੱਤਾ ਹੈ ਕਿ ਉਹ ਲੋਕਾਂ ਨੂੰ ਅਕਾਲੀ ਦਲ ਨੂੰ ਵੋਟਾਂ ਪਾਉਣ ਵਿਰੁੱਧ ਡਰਾ ਰਹੀ ਹੈ । ਅਸਲੀਅਤ ਇਹ ਹੈ ਕਿ ਇਹ ਭਗਵੰਤ ਮਾਨ ਹੈ, ਜਿਸ ਨੇ ਆਟਾ ਦਾਲ ਸਕੀਮ, ਸ਼ਗਨ ਸਕੀਮ, ਸੇਵਾ ਕੇਂਦਰ, ਵਿਦਿਆਰਥਣਾਂ ਲਈ ਮੁਫਤ ਸਾਈਕਲ, ਮੁਫਤ ਦਵਾਈਆਂ ਦੀਆਂ ਦੁਕਾਨਾਂ ਤੇ ਕਬੱਡੀ ਵਿਸ਼ਵ ਕੱਪ ਵੀ ਬੰਦ ਕਰਵਾ ਦਿੱਤੇ। ਸ. ਬਾਦਲ ਨੇ ਕਿਹਾ ਕਿ ਇਹ ਵੀ ਬਹੁਤ ਸ਼ਰਮ ਵਾਲੀ ਗੱਲ ਹੈ ਕਿ ਅੰਮ੍ਰਿਤਸਰ ਵਿਚ ਬੀ.ਆਰ.ਟੀ.ਐਸ. ਪ੍ਰਾਜੈਕਟ ਜੋਕਿ ਅੰਮ੍ਰਿਤਸਰ ਦੀ ਜੀਵਨ ਰੇਖਾ ਸੀ ਤੇ ਜਿਸ ਰਾਹੀਂ ਲੋਕ ਇਕ ਥਾਂ ਤੋਂ ਦੂਜੀ ਥਾਂ ਆਸਾਨੀ ਨਾਲ ਸਫਰ ਕਰਦੇ ਸਨ ਨੂੰ ਬੰਦ ਕਰਕੇ ਕੌਡੀਆਂ ਦੇ ਭਾਅ ਉਸਦੀ ਨਿਲਾਮੀ ਕੀਤੀ ਜਾ ਰਹੀ ਹੈ। ਇਸ ਮੌਕੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਬਾਰਡਰ ਖੇਤਰ ਵਿਚ ਪਾਕਿਸਤਾਨ ਨਾਲ ਲੱਗਦੀ ਕੰਡਿਆਲੀ ਤਾਰ ਦੇ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਵਾਸਤੇ ਮੁਆਵਜ਼ਾ ਵਧਾਉਣ ਦੀ ਜ਼ਰੂਰਤ ਹੈ। ਅਕਾਲੀ ਸਰਕਾਰ ਸਮੇਂ ਹੀ ਤਾਰ ਪਾਰ ਕਿਸਾਨਾਂ ਦੀ ਬਾਂਹ ਫੜੀ ਗਈ ਸੀ ਤੇ ਹੁਣ ਫਿਰ ਪੰਜਾਬ ਦੀ ਸੱਤਾ ਸੰਭਾਲਣ ਤੋਂ ਬਾਅਦ ਅਕਾਲੀ ਦਲ ਵਲੋਂ ਇਨ੍ਹਾ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਾਂਗੇ। ਇਸ ਮੌਕੇ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਨੇ ਦੱਸਿਆ ਕਿ ਕਿਵੇਂ ਉਨ੍ਹਾਂ ਤੇ ਅਕਾਲੀ ਵਰਕਰਾਂ ਦੇ ਖਿਲਾਫ ਝੂਠੇ ਕੇਸ ਦਰਜ ਕੀਤੇ ਗਏ ਅਤੇ ਪੁਲਿਸ ਮੁਲਾਜ਼ਮ ‘ਆਪ’ ਪਾਰਟੀ ਦੇ ਵਰਕਰ ਬਣ ਕੇ ਕੰਮ ਕਰ ਰਹੇ ਹਨ । ਇਸ ਮੌਕੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਪ੍ਰੋ. ਵਿਰਸਾ ਸਿੰਘ ਵਲਟੋਹਾ, ਐਡਵੋਕੇਟ ਅਰਸ਼ਦੀਪ ਸਿੰਘ ਕਲੇਰ, ਪਰਮਜੀਤ ਸਿੰਘ ਪੰਮਾ ਗੱਗੋਬੂਹਾ, ਰਾਮ ਨਾਮਧਾਰੀ, ਗੁਰਸੇਵਕ ਸਿੰਘ ਸ਼ੇਖ, ਹਰਵੰਤ ਸਿੰਘ ਝਬਾਲ, ਦਲਜੀਤ ਸਿੰਘ ਲਾਲਪੁਰਾ, ਮਨਜਿੰਦਰ ਸਿੰਘ ਐਮਾ, ਬੀਬੀ ਮਨਜੀਤ ਕੌਰ ਬਾਠ, ਸਤਨਾਮ ਸਿੰਘ ਬਾਠ, ਤੇਜਿੰਦਰ ਸਿੰਘ ਮਿੱਡੂਖੇੜਾ, ਕੌਂਸਲਰ ਮਨੋਜ ਅਗਨੀਹੋਤਰੀ, ਜਸਪ੍ਰੀਤ ਸਿੰਘ, ਕੌਂਸਲਰ ਪਰਮਿੰਦਰ ਕੌਰ, ਗੁਰਿੰਦਰ ਸਿੰਘ, ਸ਼ਨਮ ਕੁਮਾਰ, ਸ਼ਾਮ ਸਿੰਘ ਮੁਰਾਦਪੁਰਾ, ਸਿਕੰਦਰ ਸਿੰਘ ਮੁਰਾਦਪੁਰਾ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਕੋਇਟਾ ’ਚ ਇਤਿਹਾਸਕ ਗੁਰਦੁਆਰੇ ਦੀ ਇਮਾਰਤ ਢਾਹੁਣ ਖ਼ਿਲਾਫ਼ ਸਿੱਖ ਭਾਈਚਾਰੇ ਵਲੋਂ ਪ੍ਰੈੱਸ ਕਾਨਫ਼ਰੰਸ ਅਗਲੀ ਖ਼ਬਰ ਗੁਰਦੇਵ ਸਿੰਘ ਬਰਾੜ ਦੇ ਵਿਛੋੜੇ ਨਾਲ ਸਿੱਖਿਆ ਜਗਤ ਨੂੰ ਵੱਡਾ ਘਾਟਾ-ਇੰਜ. ਐਸ.ਐਸ. ਵਿਰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।