19 ਜ਼ਿਲ੍ਹਿਆਂ ’ਚ ਮੈਡੀਕੋ-ਲੀਗਲ ਮਾਹਿਰਾਂ ਦੀ ਘਾਟ ਚਿੰਤਾ ਦਾ ਵਿਸ਼ਾ-ਅਵਿਨਾਸ਼ ਰਾਏ ਖੰਨਾ
ਚੰਡੀਗੜ੍ਹ, 22 ਸਤੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ 19 ਜ਼ਿਲ੍ਹਿਆਂ ’ਚ ਮੈਡੀਕੋ-ਲੀਗਲ ਮਾਹਿਰ ਡਾਕਟਰਾਂ ਦੀ ਘਾਟ ਹੋਣ ਦੀਆਂ ਰਿਪੋਰਟਾਂ ’ਤੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਚਿੰਤਾ ਪ੍ਰਗਟ ਕਰਦਿਆਂ ਸੂਬਾ ਸਰਕਾਰ ਤੋਂ ਇਸ ਸਬੰਧੀ ਸਪੱਸ਼ਟੀਕਰਨ ਮੰਗਿਆ ਹੈ। ਖੰਨਾ ਨੇ ਕਿਹਾ ਕਿ ਮੈਡੀਕੋ-ਲੀਗਲ ਮਾਮਲੇ ਪੁਲਿਸ ਜਾਂਚ ਅਤੇ ਨਿਆਂਇਕ ਪ੍ਰਕਿਰਿਆ ਨਾਲ ਸਿੱਧੇ ਤੌਰ ’ਤੇ ਜੁੜੇ ਹੁੰਦੇ ਹਨ, ਇਸ ਲਈ ਇਨ੍ਹਾਂ ਮਾਮਲਿਆਂ ਲਈ ਲੋੜੀਂਦੇ ਮਾਹਿਰ ਡਾਕਟਰਾਂ ਦੀ ਉਪਲਬਧਤਾ ਯਕੀਨੀ ਬਣਾਉਣਾ ਜ਼ਰੂਰੀ ਹੈ।
ਅਜੀਤ ਡੈਸਕ
23-09-2026