23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸਾਲਾਨਾ ਇਕੋਤਰੀ ਸਮਾਗਮ 4 ਅਕਤੂਬਰ ਤੋਂ ਆਰੰਭ ਹੋਣਗੇ - ਸੰਤ ਗੁਰਦਿਆਲ ਸਿੰਘ

ਟਾਂਡਾ ਉੜਮੁੜ, 22 ਸਤੰਬਰ (ਦੀਪਕ ਬਹਿਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਵ ਪ੍ਰਸਿੱਧ ਮਹਾਨ ਸਾਲਾਨਾ ਇਕੋਤਰੀ ਸਮਾਗਮ 4 ਅਕਤੂਬਰ ਤੋਂ ਤਪ ਅਸਥਾਨ ਬਾਬਾ ਬਲਵੰਤ ਸਿੰਘ ਵਿਖੇ ਪੂਰਨ ਗੁਰ ਮਰਿਆਦਾ ਹੇਠ ਆਰੰਭ ਹੋਣਗੇ। ਇਸ ਗੱਲ ਦਾ ਐਲਾਨ ਸੰਤ ਗੁਰਦਿਆਲ ਸਿੰਘ ਨੇ ਟਾਂਡਾ ਵਿਖੇ ਹੋਏ ਇਕ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਕੀਤਾ।

ਅਜੀਤ ਡੈਸਕ 23-09-2026
ਟਾਂਡਾ ਉੜਮੁੜ, 22 ਸਤੰਬਰ (ਦੀਪਕ ਬਹਿਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਵ ਪ੍ਰਸਿੱਧ ਮਹਾਨ ਸਾਲਾਨਾ ਇਕੋਤਰੀ ਸਮਾਗਮ 4 ਅਕਤੂਬਰ ਤੋਂ ਤਪ ਅਸਥਾਨ ਬਾਬਾ ਬਲਵੰਤ ਸਿੰਘ ਵਿਖੇ ਪੂਰਨ ਗੁਰ ਮਰਿਆਦਾ ਹੇਠ ਆਰੰਭ ਹੋਣਗੇ। ਇਸ ਗੱਲ ਦਾ ਐਲਾਨ ਸੰਤ ਗੁਰਦਿਆਲ ਸਿੰਘ ਨੇ ਟਾਂਡਾ ਵਿਖੇ ਹੋਏ ਇਕ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਕੀਤਾ। ਸਿੱਖ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸਿੰਘ ਸਾਹਿਬ ਗਿਆਨੀ ਟੇਕ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਸੰਤਾਂ ਮਹਾਂਪੁਰਸ਼ਾਂ ਦੀ ਹਾਜ਼ਰੀ ’ਚ ਇਕੋਤਰੀ ਸਮਾਗਮ ਦਾ ਐਲਾਨ ਕਰਨ ਮੌਕੇ ਸੰਗਤਾਂ ਨੇ ਇਕੋਤਰੀ ਸਮਾਗਮ ਦਾ ਸਵਾਗਤ ਕੀਤਾ। ਇਸ ਮੌਕੇ ਸੰਤ ਗੁਰਦਿਆਲ ਸਿੰਘ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਲਈ ਦੇਸ਼ ਵਿਦੇਸ਼ ਦੀ ਸੰਗਤ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸੰਤ ਗੁਰਦਿਆਲ ਸਿੰਘ ਨੇ ਕਿਹਾ ਕਿ 4 ਤੋਂ 23 ਅਕਤੂਬਰ ਤੱਕ ਚੱਲਣ ਵਾਲੇ ਇਸ ਗੁਰਬਾਣੀ ਪਰਵਾਹ ਮੌਕੇ ਸਿੱਖ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰੀ ਭਰਦੀਆਂ ਹਨ। ਇਸ ਮੌਕੇ ਜਥੇਦਾਰ ਹਰਮੇਲ ਪ੍ਰਕਾਸ਼ ਸਿੰਘ, ਬਾਬਾ ਹਰਜਿੰਦਰ ਸਿੰਘ ਬਰਾੜ, ਬਾਬਾ ਕੁਲਦੀਪ ਸਿੰਘ, ਬਾਬਾ ਗੁਰਦੀਪ ਸਿੰਘ ਤੋਂ ਇਲਾਵਾ ਭਾਈ ਬਲਜੀਤ ਸਿੰਘ, ਭਾਈ ਸਤਬੀਰ ਸਿੰਘ, ਭਾਈ ਜ਼ੋਰਾਵਰ ਸਿੰਘ, ਭਾਈ ਗੁਰਦੀਪ ਸਿੰਘ ਮੂਮ ਆਦਿ ਨੇ ਸ਼ਿਰਕਤ ਕੀਤੀ।
ਪਿਛਲੀ ਖ਼ਬਰ ਸਰਕਾਰੀ ਥਰਮਲ ਪਲਾਂਟਾਂ ਦੇ ਯੂਨਿਟ ਬੰਦ ਹੋਣ ਦਾ ਪਾਵਰਕਾਮ ਦੇ ਡਾਇਰੈਕਟਰ ਜਨਰੇਸ਼ਨ ਵਲੋਂ ਖੰਡਨ ਅਗਲੀ ਖ਼ਬਰ ਕੋਚਿੰਗ ਕੇਂਦਰਾਂ ਦੀਆਂ ਫ਼ੀਸਾਂ ’ਤੇ ਕੌਣ ਰੱਖੇਗਾ ਨਜ਼ਰ? ਗੁਰਵਿੰਦਰ ਸਿੰਘ ਔਲਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।