ਪੰਜਾਬ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ-ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ) - ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਿੱਖਿਆ ਖੇਤਰ ਦੀਆਂ 10 ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਬਿਜਲੀ ਵਿਭਾਗ ਦੇ ਥਰਮਲ ਪਲਾਂਟ ਕਰਮਚਾਰੀ ਸੰਘ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ । ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਵਲੋਂ ਉਠਾਏ ਗਏ ਵੱਖ-ਵੱਖ ਮੁੱਦਿਆਂ ਤੇ ਮੰਗਾਂ ’ਤੇ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਤੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।
ਅਜੀਤ ਡੈਸਕ
24-09-2026