25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪਾਕਿਸਤਾਨ ਤੋਂ ਆਈ 6 ਕਿਲੋ 255 ਗ੍ਰਾਮ ਹੈਰੋਇਨ ਸਮੇਤ 3 ਤਸਕਰ ਕਾਬੂ

ਫ਼ਿਰੋਜ਼ਪੁਰ, 24 ਸਤੰਬਰ (ਗੁਰਿੰਦਰ ਸਿੰਘ)-ਜ਼ਿਲ੍ਹਾ ਫ਼ਿਰੋਜ਼ਪੁਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 6 ਕਿਲੋ 255 ਗ੍ਰਾਮ ਹੈਰੋਇਨ ਸਮੇਤ ਤਿੰਨ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ ।

ਅਜੀਤ ਡੈਸਕ 25-09-2026
ਫ਼ਿਰੋਜ਼ਪੁਰ, 24 ਸਤੰਬਰ (ਗੁਰਿੰਦਰ ਸਿੰਘ)-ਜ਼ਿਲ੍ਹਾ ਫ਼ਿਰੋਜ਼ਪੁਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 6 ਕਿਲੋ 255 ਗ੍ਰਾਮ ਹੈਰੋਇਨ ਸਮੇਤ ਤਿੰਨ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ । ਪੁਲਿਸ ਅਨੁਸਾਰ ਬਰਾਮਦ ਹੈਰੋਇਨ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਗਈ ਸੀ। ਪ੍ਰੈੱਸ ਕਾਨਫਰੰਸ ਦੌਰਾਨ ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ 22 ਸਤੰਬਰ ਨੂੰ ਸੀ.ਆਈ.ਏ. ਸਟਾਫ਼ ਜ਼ੀਰਾ ਦੀ ਟੀਮ ਇੰਚਾਰਜ ਅੰਗਰੇਜ਼ ਸਿੰਘ ਨੂੰ ਮਿਲੀ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਦਾਣਾ ਮੰਡੀ ਪਿੰਡ ਸੱਦੂ ਸ਼ਾਹ ਵਾਲਾ ਵਿਖੇ ਗਾਹਕਾਂ ਦੀ ਉਡੀਕ ਕਰ ਰਹੇ ਸੁਖਚੈਨ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਜਖਰਾਵਾਂ ਥਾਣਾ ਸਦਰ ਫਿਰੋਜਪੁਰ ਅਤੇ ਰੇਸ਼ਮ ਸਿੰਘ ਉਰਫ਼ ਕੱਕੜ ਪੁੱਤਰ ਫੌਜਾ ਸਿੰਘ ਵਾਸੀ ਬਸਤੀ ਰੂੜੇ ਵਾਲੀ ਪਿੰਡ ਭਾਲਾ ਫਰਾਇਆ ਮੱਲ ਨੂੰ ਕਾਬੂ ਕੀਤਾ । ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 6 ਕਿਲੋ 255 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਬਰਾਮਦ ਹੋਇਆ, ਜਿਸ ਸਬੰਧੀ ਥਾਣਾ ਆਰਿਫ ਕੇ ਵਿਖੇ ਧਾਰਾ 21/61/85 ਐਨ.ਡੀ.ਪੀ.ਐਸ. ਐਕਟ ਦਰਜ ਮੁਕੱਦਮਾ ਕਰਕੇ ਜਾਂਚ ਸ਼ੁਰੂ ਕੀਤੀ ਗਈ। ਐੱਸਐੱਸਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਰੇਸ਼ਮ ਸਿੰਘ ਵਲੋਂ ਕੀਤੇ ਖੁਲਾਸੇ ਦੇ ਆਧਾਰ ’ਤੇ ਜੀਵਨ ਨਾਥ ਉਰਫ਼ ਜੋਗੀ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਲੰਘੇਆਣਾ ਬਸਤੀ ਝੰਗੀਆਂ ਨੂੰ ਮੁਕੱਦਮੇ ਵਿਚ ਨਾਮਜ਼ਦ ਕੀਤਾ ਗਿਆ। ਪੁਲਿਸ ਅਨੁਸਾਰ ਰੇਸ਼ਮ ਸਿੰਘ ਨੇ ਦੱਸਿਆ ਕਿ ਹੈਰੋਇਨ ਸਤਨਾਮ ਸਿੰਘ ਉਰਫ਼ ਸੱਤੀ ਪੁੱਤਰ ਵੀਰ ਸਿੰਘ ਵਾਸੀ ਪਿੰਡ ਜਖਰਾਵਾਂ ਥਾਣਾ ਸਦਰ ਫਿਰੋਜ਼ਪੁਰ ਰਾਹੀਂ ਪਾਕਿਸਤਾਨ ਤੋਂ ਡਰੋਨ ਦੇ ਜ਼ਰੀਏ ਮੰਗਵਾਈ ਗਈ ਸੀ। ਪੁਲਿਸ ਨੇ ਜੀਵਨ ਨਾਥ ਨੂੰ ਅੱਜ ਇੱਕ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ।
ਪਿਛਲੀ ਖ਼ਬਰ ਸ਼੍ਰੋ:ਅ:ਦਲ (ਬ) ਦੀ ਛਪਾਰ ਕਾਨਫ਼ਰੰਸ ਨੂੰ ਸੁਖਬੀਰ ਸਿੰਘ ਬਾਦਲ ਸੰਬੋਧਨ ਕਰਨਗੇ-ਦਿਓਲ ਅਗਲੀ ਖ਼ਬਰ ਪੰਜਾਬ ਵਿਚ ਕ੍ਰੈਡਿਟ ਕਾਰਡ ਦੇ ਨਾਂਅ ֹ ’ਤੇ ਹੋ ਰਿਹੈ ਵੱਡਾ ਧੋਖਾ-ਮਿੰਟਾਂ ਵਿਚ ਖਾਲੀ ਹੋ ਰਹੇ ਨੇ ਖਾਤੇ ਸੁਖਵਿੰਦਰ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।