26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਅਕਾਲੀ ਦਲ ਚੋਣ ਮਨੋਰਥ ਕਮੇਟੀ ਨੇ ਵੱਖ-ਵੱਖ ਪਾਰਟੀ ਵਿੰਗਾਂ ਤੋਂ ਲਏ ਸੁਝਾਅ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਚੋਣ ਮਨੋਰਥ ਪੱਤਰ ਕਮੇਟੀ ਨੇ ਐਲਾਨ ਕੀਤਾ ਕਿ ਉਹ ਆਪਣੇ ਚੋਣ ਮਨੋਰਥ ਪੱਤਰ ਵਿਚ ਸਿਰਫ ਉਹੀ ਸੁਝਾਅ ਸ਼ਾਮਲ ਕਰੇਗੀ ਜੋ ਲਾਗੂ ਕਰ ਸਕੇ ਅਤੇ ਇਸ ਨੂੰ ਕਾਨੂੰਨੀ ਦਸਤਾਵੇਜ਼ ਵਜੋਂ ਲਵੇਗੀ। ਕਮੇਟੀ ਦੇ ਮੈਂਬਰ ਸਕੱਤਰ ਡਾ.

ਅਜੀਤ ਡੈਸਕ 26-09-2026
ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਚੋਣ ਮਨੋਰਥ ਪੱਤਰ ਕਮੇਟੀ ਨੇ ਐਲਾਨ ਕੀਤਾ ਕਿ ਉਹ ਆਪਣੇ ਚੋਣ ਮਨੋਰਥ ਪੱਤਰ ਵਿਚ ਸਿਰਫ ਉਹੀ ਸੁਝਾਅ ਸ਼ਾਮਲ ਕਰੇਗੀ ਜੋ ਲਾਗੂ ਕਰ ਸਕੇ ਅਤੇ ਇਸ ਨੂੰ ਕਾਨੂੰਨੀ ਦਸਤਾਵੇਜ਼ ਵਜੋਂ ਲਵੇਗੀ। ਕਮੇਟੀ ਦੇ ਮੈਂਬਰ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਕਮੇਟੀ ਨੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਪਾਰਟੀ ਦੇ ਅਨੁਸੂਚਿਤ ਜਾਤੀ, ਪਛੜੀਆਂ ਸ਼੍ਰੇਣੀਆਂ ਅਤੇ ਬਾਜ਼ੀਗਰ ਫਰੰਟ ਵਿੰਗਾਂ ਤੋਂ ਸੁਝਾਅ ਲਏ ਹਨ। ਡਾ. ਚੀਮਾ ਨੇ ਕਿਹਾ ਕਿ ਵੱਖ-ਵੱਖ ਵਿੰਗਾਂ ਦੇ ਪ੍ਰਤੀਨਿਧਾਂ ਨੇ ਕਮੇਟੀ ਨਾਲ ਵੱਖਰੇ ਤੌਰ ’ਤੇ ਮੁਲਾਕਾਤ ਕੀਤੀ ਅਤੇ ਆਪਣੇ ਸੁਝਾਅ ਦਿੱਤੇ। ਉਨ੍ਹਾਂ ਕਿਹਾ ਕਿ ਬੀ.ਸੀ. ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਅਤੇ ਬਾਜ਼ੀਗਰ ਫਰੰਟ ਦੇ ਚੇਅਰਮੈਨ ਦਵਿੰਦਰ ਸਿੰਘ ਦਿਆਲ ਸਮੇਤ ਸੀਨੀਅਰ ਆਗੂਆਂ ਨੇ ਮੀਟਿੰਗ ਵਿਚ ਸ਼ਮੂਲੀਅਤ ਕੀਤੀ। ਉਨ੍ਹਾਂ ਦੱਸਿਆ ਕਿ ਸਾਬਕਾ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਨੇ ਵੀ ਮੀਟਿੰਗ ਵਿਚ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਅਕਾਲੀ ਦਲ ਚੋਣ ਮਨੋਰਥ ਕਮੇਟੀ ਨੇ ਵੱਖ-ਵੱਖ ਪਾਰਟੀ ਵਿੰਗਾਂ ਤੋਂ ਲਏ ਸੁਝਾਅ ਅਗਲੀ ਖ਼ਬਰ ਬਰਨਬੀ ’ਚ ਵਾਪਰੇ ਇਕ ਸੜਕ ਹਾਦਸੇ ‘ਚ ਉਬਰ ਦੇ 2 ਯਾਤਰੀਆਂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।