26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਭਾਈ ਚਾਵਲਾ ਵਿਵਾਦ ਸੰਬੰਧੀ ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 25 ਸਤੰਬਰ (ਜੇ ਐਸ ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਮਰਜੀਤ ਸਿੰਘ ਚਾਵਲਾ ਨਾਲ ਜੁੜੇ ਵਿਵਾਦ ਨੂੰ ਲੈ ਕੇ ਬਣਾਈ ਗਈ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੀਟਿੰਗ ਕਰਕੇ ਜ਼ਰੂਰੀ ਜਾਣਕਾਰੀ ਹਾਸਲ ਕੀਤੀ ਗਈ। ਦੱਸਣਯੋਗ ਹੈ ਕਿ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਬਲਦੇਵ ਸਿੰਘ ਕਾਇਮਪੁਰ, ਬਲਦੇਵ ਸਿੰਘ ਬੂਹ ਅਤੇ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਅਤੇ ਜਾਂਚ ਕਮੇਟੀ ਦੇ ਕੁਆਰਡੀਨੇਟਰ ਬਲਵਿੰਦਰ ਸਿੰਘ ਕਾਹਲਵਾਂ ਵਿਸ਼ੇਸ਼ ਤੌਰ ਹਾਜ਼ਰ ਸਨ।

ਅਜੀਤ ਡੈਸਕ 26-09-2026
ਸ੍ਰੀ ਅਨੰਦਪੁਰ ਸਾਹਿਬ, 25 ਸਤੰਬਰ (ਜੇ ਐਸ ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਮਰਜੀਤ ਸਿੰਘ ਚਾਵਲਾ ਨਾਲ ਜੁੜੇ ਵਿਵਾਦ ਨੂੰ ਲੈ ਕੇ ਬਣਾਈ ਗਈ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੀਟਿੰਗ ਕਰਕੇ ਜ਼ਰੂਰੀ ਜਾਣਕਾਰੀ ਹਾਸਲ ਕੀਤੀ ਗਈ। ਦੱਸਣਯੋਗ ਹੈ ਕਿ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਬਲਦੇਵ ਸਿੰਘ ਕਾਇਮਪੁਰ, ਬਲਦੇਵ ਸਿੰਘ ਬੂਹ ਅਤੇ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਅਤੇ ਜਾਂਚ ਕਮੇਟੀ ਦੇ ਕੁਆਰਡੀਨੇਟਰ ਬਲਵਿੰਦਰ ਸਿੰਘ ਕਾਹਲਵਾਂ ਵਿਸ਼ੇਸ਼ ਤੌਰ ਹਾਜ਼ਰ ਸਨ। ਜਦੋਂਕਿ ਕੁੱਝ ਨਿੱਜੀ ਕਾਰਨਾਂ ਕਰਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਮੀਟਿੰਗ ਵਿਚ ਹਾਜ਼ਰ ਨਹੀਂ ਹੋ ਸਕੇ। ਮੀਟਿੰਗ ਵਿਚ ਹੋਈ ਕਾਰਵਾਈ ਸਬੰਧੀ ਕਿਸੇ ਵੀ ਮੈਂਬਰ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਵਲੋਂ ਜਾਣਕਾਰੀ ਦੇਣ ਤੋਂ ਟਾਲ-ਮਟੋਲ ਕੀਤੀ ਗਈ। ਇਹ ਵੀ ਪਤਾ ਲੱਗਾ ਹੈ ਕਿ ਕਮੇਟੀ ਵਲੋਂ ਸਾਰੇ ਪੱਖਾਂ ’ਤੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਮੀਟਿੰਗ ਦੀ ਪੁਸ਼ਟੀ ਕਰਦੇ ਹੋਏ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਇਹ ਮਸਲਾ ਧਾਰਮਿਕ ਹੋਣ ਦੇ ਨਾਲ ਨਾਲ ਸੰਵੇਦਨਸ਼ੀਲ ਵੀ ਹੈ। ਇਸ ਲਈ ਉਹ ਇਸ ਮੀਟਿੰਗ ਦੀ ਕਾਰਵਾਈ ਜਨਤਕ ਨਹੀਂ ਕਰ ਸਕਦੇ।
ਪਿਛਲੀ ਖ਼ਬਰ ਜਲੰਧਰ ’ਚ ਪੰਥਕ ਆਗੂਆਂ ਦੀ ਇਕੱਤਰਤਾ-ਚਾਵਲਾ ਮਾਮਲੇ ’ਚ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਜਾਂਚ ਕਮੇਟੀ ਨੂੰ ਕੀਤਾ ਰੱਦ ਅਗਲੀ ਖ਼ਬਰ ਗਮਾਡਾ ਦੇ 6400 ਕਰੋੜ ’ਤੇ ਹਾਈ ਕੋਰਟ ਸਖ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।