26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਜਲੰਧਰ ’ਚ ਪੰਥਕ ਆਗੂਆਂ ਦੀ ਇਕੱਤਰਤਾ-ਚਾਵਲਾ ਮਾਮਲੇ ’ਚ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਜਾਂਚ ਕਮੇਟੀ ਨੂੰ ਕੀਤਾ ਰੱਦ

ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਣ, ਜਥੇਦਾਰ ਪਰਮਜੀਤ ਸਿੰਘ ਰਾਏਪੁਰ, ਮਹਿੰਦਰ ਸਿੰਘ ਹੁਸੈਨਪੁਰ, ਅਮਰੀਕ ਸਿੰਘ ਸ਼ਾਹਪੁਰ ਅਤੇ ਐਗਜ਼ੈਕਟਿਵ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਵਿਖੇ ਪੰਥਕ ਆਗੂਆਂ ਦੀ ਅਹਿਮ ਇਕੱਤਰਤਾ ਹੋਈ, ਜਿਸ ਵਿਚ ਪੰਥਕ ਮੁੁੱਦਿਆਂ ’ਤੇ ਡੂੰਘੀ ਵਿਚਾਰ ਚਰਚਾ ਕੀਤੀ ਗਈ। ਬਾਅਦ ’ਚ ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ ਜਸਵੰਤ ਸਿੰਘ ਪੁੜੈਣ ਤੇ ਪਰਮਜੀਤ ਸਿੰਘ ਰਾਏਪੁਰ ਨੇ ਦੱਸਿਆ ਕਿ ਮੀਟਿੰਗ ’ਚ ਪੰਥ ’ਚੋਂ ਛੇਕੇ ਗਏ ਅਮਰਜੀਤ ਸਿੰਘ ਚਾਵਲਾ ਦੇ ਮਾਮਲੇ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਬਣਾਈ ਗਈ 4 ਮੈਂਬਰੀ ਜਾਂਚ ਕਮੇਟੀ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਜਿਸ ਮਾਮਲੇ ’ਚ ਖੁਦ ਪ੍ਰਧਾਨ ਦੀ ਭੂਮਿਕਾ ਸ਼ੱਕੀ ਹੋਵੇ ਤੇ ਉਸੇ ਹੀ ਪਾਰਟੀ ਦੇ ਆਗੂਆਂ ’ਤੇ ਦੋਸ਼ ਹੋਣ ਤਾਂ ਅਜਿਹੇ ’ਚ ਨਿਰਪੱਖ ਜਾਂਚ ਦੀ ਆਸ ਨਹੀਂ ਕੀਤੀ ਜਾ ਸਕਦੀ।

ਅਜੀਤ ਡੈਸਕ 26-09-2026
ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਣ, ਜਥੇਦਾਰ ਪਰਮਜੀਤ ਸਿੰਘ ਰਾਏਪੁਰ, ਮਹਿੰਦਰ ਸਿੰਘ ਹੁਸੈਨਪੁਰ, ਅਮਰੀਕ ਸਿੰਘ ਸ਼ਾਹਪੁਰ ਅਤੇ ਐਗਜ਼ੈਕਟਿਵ ਕਮੇਟੀ ਮੈਂਬਰ ਮਿੱਠੂ ਸਿੰਘ ਕਾਹਨੇਕੇ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਵਿਖੇ ਪੰਥਕ ਆਗੂਆਂ ਦੀ ਅਹਿਮ ਇਕੱਤਰਤਾ ਹੋਈ, ਜਿਸ ਵਿਚ ਪੰਥਕ ਮੁੁੱਦਿਆਂ ’ਤੇ ਡੂੰਘੀ ਵਿਚਾਰ ਚਰਚਾ ਕੀਤੀ ਗਈ। ਬਾਅਦ ’ਚ ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ ਜਸਵੰਤ ਸਿੰਘ ਪੁੜੈਣ ਤੇ ਪਰਮਜੀਤ ਸਿੰਘ ਰਾਏਪੁਰ ਨੇ ਦੱਸਿਆ ਕਿ ਮੀਟਿੰਗ ’ਚ ਪੰਥ ’ਚੋਂ ਛੇਕੇ ਗਏ ਅਮਰਜੀਤ ਸਿੰਘ ਚਾਵਲਾ ਦੇ ਮਾਮਲੇ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਬਣਾਈ ਗਈ 4 ਮੈਂਬਰੀ ਜਾਂਚ ਕਮੇਟੀ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਜਿਸ ਮਾਮਲੇ ’ਚ ਖੁਦ ਪ੍ਰਧਾਨ ਦੀ ਭੂਮਿਕਾ ਸ਼ੱਕੀ ਹੋਵੇ ਤੇ ਉਸੇ ਹੀ ਪਾਰਟੀ ਦੇ ਆਗੂਆਂ ’ਤੇ ਦੋਸ਼ ਹੋਣ ਤਾਂ ਅਜਿਹੇ ’ਚ ਨਿਰਪੱਖ ਜਾਂਚ ਦੀ ਆਸ ਨਹੀਂ ਕੀਤੀ ਜਾ ਸਕਦੀ। ਇਸ ਮੌਕੇ ਮੀਟਿੰਗ ’ਚ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧਾਂ ’ਚ ਸੁਧਾਰ ਅਤੇ ਸਿੱਖ ਕੌਮ ਦੀ ਸਿਰਮੌਰ ਸੰਸਥਾ ਨੂੰ ਪੰਥ ਦੇ ਹਵਾਲੇ ਕਰਨ ਲਈ ਸਮੂਹ ਪੰਥ ਦਰਦੀਆਂ ਦਾ ਇਕ ਵੱਡਾ ਇਕੱਠ ਜਲਦ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ’ਤੇ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਸਮੂਹ ਪੰਥਕ ਧਿਰਾਂ ਨੂੰ ਇਕਜੁੱਟ ਕਰਨ ਲਈ ਇਕ 7-ਮੈਂਬਰੀ ਤਾਲਮੇਲ ਕਮੇਟੀ ਬਣਾਉਣ ਲਈ ਵੀ ਸਹਿਮਤੀ ਦਿੱਤੀ ਗਈ ਤੇ ਇਸ ਸੰਬੰਧੀ ਐਗਜ਼ੈਕਟਿਵ ਕਮੇਟੀ ਮੈਂਬਰ ਮਿੱਠੂ ਸਿੰਘ ਕਾਨੇਕੇ ਨੇ ਕਿਹਾ ਕਿ ਅਗਲੇ ਦੋ ਦਿਨਾਂ ’ਚ ਹੀ ਇਸ 7-ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕਰ ਦਿੱਤਾ ਜਾਵੇਗਾ। ਇਸ ਮੌਕੇ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਮਨਜੀਤ ਸਿੰਘ ਭੋਮਾ, ਪਾਲ ਸਿੰਘ ਫਰਾਂਸ, ਹਰਬੰਸ ਸਿੰਘ ਮੰਝਪੁਰ, ਜਗਜੀਤ ਸਿੰਘ ਰਤਨਗੜ੍ਹ, ਸੁਰਿੰਦਰ ਸਿੰਘ ਦੌਬਲੀਆ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਐਡਵੋਕੇਟ ਜਸਵਿੰਦਰ ਸਿੰਘ, ਲਖਵਿੰਦਰ ਸਿੰਘ ਆਦੀਆ, ਭਰਭੂਰ ਸਿੰਘ, ਹਰਜੀਤ ਕੌਰ ਤਲਵੰਡੀ, ਮਹਿੰਦਰ ਸਿੰਘ ਬਿਨਾਕਾ, ਗੁਰਵਿੰਦਰ ਸਿੰਘ ਬਾਜਵਾ ਪ੍ਰਧਾਨ ਬੇਗਮਪੁਰਾ ਪਾਰਟੀ, ਜਸਵਿੰਦਰ ਸਿੰਘ ਡੌਲਫਿਨ, ਹਰਿੰਦਰ ਸਿੰਘ ਟੌਹੜਾ, ਅਵਤਾਰ ਸਿੰਘ ਕਲੇਰ, ਭਾਨ ਸਿੰਘ ਜਲੰਧਰ, ਬੂਟਾ ਸਿੰਘ ਰਣਸੀਂਹ, ਨਾਰਾਇਣ ਸਿੰਘ ਚੌੜਾ, ਬਲਵਿੰਦਰ ਸਿੰਘ ਜੌੜਾ ਸੰਘਾ, ਜਗਜੀਤ ਸਿੰਘ ਗਾਬਾ ਤੇ ਲਸ਼ਕਰ ਸਿੰਘ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਨਕਸਲਵਾਦ ਤੇ ਗੈਂਗਸਟਰਵਾਦ ਵਾਂਗ ਪੰਜਾਬ ’ਚੋਂ ਨਸ਼ੇ ਦੀ ਜੜ੍ਹ ਪੁੱਟਾਂਗੇ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਭਾਈ ਚਾਵਲਾ ਵਿਵਾਦ ਸੰਬੰਧੀ ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।