26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸੂਬੇ ਵਿਚ ਇਸ ਵੇਲੇ ਭ੍ਰਿਸ਼ਟਾਚਾਰ ਦਾ ਪੂਰਾ ਬੋਲਬਾਲਾ-ਪ੍ਰਿਥੀਪਾਲ ਸਿੰਘ ਬਟਾਲਾ

ਬਟਾਲਾ, 25 ਸਤੰਬਰ (ਸਤਿੰਦਰ ਸਿੰਘ)-ਦਿੱਲੀ ਵਿਚ ਅੰਨਾ ਹਜ਼ਾਰੇ ਦਾ ਅੰਦੋਲਨ ਸਰਕਾਰਾਂ ਦੇ ਭ੍ਰਿਸ਼ਟਾਚਾਰ ਖਿਲਾਫ਼ ਲੋਕਪਾਲ ਬਣਾਉਣ ਦੇ ਸੰਬੰਧ ਵਿਚ ਹੋਇਆ ਸੀ, ਜਿਸ ਵਿਚ ਮੰਗ ਉੱਠੀ ਸੀ ਕਿ ਲੋਕਪਾਲ ਦੇ ਘੇਰੇ ਵਿਚ ਪ੍ਰਧਾਨ ਮੰਤਰੀ, ਰਾਸ਼ਟਰਪਤੀ, ਮੁੱਖ ਮੰਤਰੀਆਂ, ਕੇਂਦਰ ਤੇ ਰਾਜਾਂ ਦੇ ਮੰਤਰੀਆਂ ਨੂੰ ਲਿਆਂਦਾ ਜਾਵੇ। ਇਸ ਅੰਦੋਲਨ ਵਿਚੋਂ ਆਮ ਆਦਮੀ ਪਾਰਟੀ ਦੀ ਉਪਜ ਹੋਈ।

ਅਜੀਤ ਡੈਸਕ 26-09-2026
ਬਟਾਲਾ, 25 ਸਤੰਬਰ (ਸਤਿੰਦਰ ਸਿੰਘ)-ਦਿੱਲੀ ਵਿਚ ਅੰਨਾ ਹਜ਼ਾਰੇ ਦਾ ਅੰਦੋਲਨ ਸਰਕਾਰਾਂ ਦੇ ਭ੍ਰਿਸ਼ਟਾਚਾਰ ਖਿਲਾਫ਼ ਲੋਕਪਾਲ ਬਣਾਉਣ ਦੇ ਸੰਬੰਧ ਵਿਚ ਹੋਇਆ ਸੀ, ਜਿਸ ਵਿਚ ਮੰਗ ਉੱਠੀ ਸੀ ਕਿ ਲੋਕਪਾਲ ਦੇ ਘੇਰੇ ਵਿਚ ਪ੍ਰਧਾਨ ਮੰਤਰੀ, ਰਾਸ਼ਟਰਪਤੀ, ਮੁੱਖ ਮੰਤਰੀਆਂ, ਕੇਂਦਰ ਤੇ ਰਾਜਾਂ ਦੇ ਮੰਤਰੀਆਂ ਨੂੰ ਲਿਆਂਦਾ ਜਾਵੇ। ਇਸ ਅੰਦੋਲਨ ਵਿਚੋਂ ਆਮ ਆਦਮੀ ਪਾਰਟੀ ਦੀ ਉਪਜ ਹੋਈ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ। ਅੱਜ ਪੰਜਾਬ ਵਿਚ ਸਰਕਾਰ ਦਾ ਕਾਰਜਕਾਲ ਪੂਰਾ ਹੋਣ ਦੇ ਕਰੀਬ ਹੈ, ਪਰ ਉਨ੍ਹਾਂ ਵਲੋਂ ਲੋਕਪਾਲ ਸਬੰਧੀ ਕੋਈ ਬਿੱਲ ਨਹੀਂ ਲਿਆਂਦਾ ਗਿਆ। ਮੁੱਖ ਮੰਤਰੀ ਅਤੇ ਮੰਤਰੀਆਂ ਦੇ ਖਿਲਾਫ਼ ਕਾਰਵਾਈ ਕਰਨ ਲਈ ਕੋਈ ਸ਼ਕਤੀਸ਼ਾਲੀ ਲੋਕਪਾਲ ਨਹੀਂ ਬਣਾਇਆ ਗਿਆ। ਇਹ ਪ੍ਰਗਟਾਵਾ ਕਰਦਿਆਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਬੁਲਾਰੇ ਪ੍ਰਿਥੀਪਾਲ ਸਿੰਘ ਬਟਾਲਾ ਨੇ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਭ੍ਰਿਸ਼ਟਾਚਾਰ ਦਾ ਪੂਰਾ ਬੋਲਬਾਲਾ ਹੈ। ਸਰਕਾਰ ਅਤੇ ਮੰਤਰੀਆਂ ਦੇ ਖਿਲਾਫ਼ ਈ.ਡੀ. ਵਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੇ ਕੱਚੇ ਚਿੱਠੇ ਨਿੱਤ ਦਿਨ ਸਾਹਮਣੇ ਆ ਰਹੇ ਹਨ। ਮੁੱਖ ਮੰਤਰੀ ਤੇ ਮੰਤਰੀਆਂ ਦੇ ਨਾਂਅ ਭ੍ਰਿਸ਼ਟਾਚਾਰ ਵਿਚ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਵਿਭਾਗ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ’ਤੇ ਚੱਲ ਰਹੇ ਹਨ। ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਸਰਕਾਰ ਬਣਨ ’ਤੇ ਪੰਜਾਬ ਦੀ ਹੋਈ ਲੁੱਟ ਦਾ ਪੂਰਾ ਪੂਰਾ ਹਿਸਾਬ ਕਿਤਾਬ ਕੀਤਾ ਜਾਵੇਗਾ।
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਨੂੰ ਸਿੱਖ ਸੰਗਤ ਨੂੰ ਜਵਾਬ ਦੇਣਾ ਚਾਹੀਦਾ ਹੈ-ਬਲਤੇਜ ਪੰਨੂ ਅਗਲੀ ਖ਼ਬਰ ਨਕਸਲਵਾਦ ਤੇ ਗੈਂਗਸਟਰਵਾਦ ਵਾਂਗ ਪੰਜਾਬ ’ਚੋਂ ਨਸ਼ੇ ਦੀ ਜੜ੍ਹ ਪੁੱਟਾਂਗੇ-ਕੇਵਲ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।