26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸ਼੍ਰੋਮਣੀ ਕਮੇਟੀ ਨੂੰ ਸਿੱਖ ਸੰਗਤ ਨੂੰ ਜਵਾਬ ਦੇਣਾ ਚਾਹੀਦਾ ਹੈ-ਬਲਤੇਜ ਪੰਨੂ

ਚੰਡੀਗੜ੍ਹ, 25 ਸਤੰਬਰ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਚੰਡੀਗੜ੍ਹ ਵਿਖੇ ਪਾਰਟੀ ਦੇ ਮੁੱਖ ਦਫ਼ਤਰ ’ਚ ਪੱਤਰਕਾਰ ਸੰਮੇਲਨ ਦੌਰਾਨ ਬਹਿਰੀਨ ਤੋਂ ਆਈ ਔਰਤ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਇਸ ਦੀ ਜਾਂਚ ਲਈ ਬਣਾਈ ਕਮੇਟੀ ’ਤੇ ਸਵਾਲ ਖੜ੍ਹੇ ਕੀਤੇ। ਬਲਤੇਜ ਪੰਨੂ ਨੇ ਕਿਹਾ ਕਿ ਕਮੇਟੀ ਵਿਚ ਸਾਰੇ ਜੂਨੀਅਰ ਮੈਂਬਰ ਹਨ, ਉਹ ਇਸ ਮਸਲੇ ਵਿਚ ਆਪਣੇ ਤੋਂ ਵੱਡੇ ਨੇਤਾਵਾਂ ਤੋ ਕਿਸ ਤਰ੍ਹਾਂ ਸਵਾਲ ਪੁੱਛਣਗੇ?

ਅਜੀਤ ਡੈਸਕ 26-09-2026
ਚੰਡੀਗੜ੍ਹ, 25 ਸਤੰਬਰ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਚੰਡੀਗੜ੍ਹ ਵਿਖੇ ਪਾਰਟੀ ਦੇ ਮੁੱਖ ਦਫ਼ਤਰ ’ਚ ਪੱਤਰਕਾਰ ਸੰਮੇਲਨ ਦੌਰਾਨ ਬਹਿਰੀਨ ਤੋਂ ਆਈ ਔਰਤ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਇਸ ਦੀ ਜਾਂਚ ਲਈ ਬਣਾਈ ਕਮੇਟੀ ’ਤੇ ਸਵਾਲ ਖੜ੍ਹੇ ਕੀਤੇ। ਬਲਤੇਜ ਪੰਨੂ ਨੇ ਕਿਹਾ ਕਿ ਕਮੇਟੀ ਵਿਚ ਸਾਰੇ ਜੂਨੀਅਰ ਮੈਂਬਰ ਹਨ, ਉਹ ਇਸ ਮਸਲੇ ਵਿਚ ਆਪਣੇ ਤੋਂ ਵੱਡੇ ਨੇਤਾਵਾਂ ਤੋ ਕਿਸ ਤਰ੍ਹਾਂ ਸਵਾਲ ਪੁੱਛਣਗੇ? ਉਨ੍ਹਾਂ ਕਿਹਾ ਕਿ ਭਾਵੇਂ ਹਰਜਿੰਦਰ ਸਿੰਘ ਧਾਮੀ ਨੇ 15 ਦਿਨਾਂ ਵਿਚ ਰਿਪੋਰਟ ਦੇਣ ਲਈ ਕਮੇਟੀ ਨੂੰ ਕਿਹਾ ਹੈ, ਜਿਸ ਦੀ ਨਿਰਧਾਰਿਤ ਕੀਤੇ ਸਮੇਂ ਵਿਚ ਆਉਣ ਦੀ ਸੰਭਾਵਨਾ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬਾਕੀ ਇਸ ਮਸਲੇ ’ਤੇ ਸਰਕਾਰ ਕਾਨੂੰਨ ਅਨੁਸਾਰ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋੇਮਣੀ ਕਮੇਟੀ ਸੱਚਮੁੱਚ ਨਿਰਪੱਖ ਜਾਂਚ ਚਾਹੁੰਦੀ ਹੁੰਦੀ, ਤਾਂ ਉਹ ਕਿਸੇ ਸੇਵਾਮੁਕਤ ਸਿੱਖ ਜੱਜ ਜਾਂ ਕਿਸੇ ਸੇਵਾਮੁਕਤ ਪੁਲਿਸ ਅਧਿਕਾਰੀ ਨੂੰ ਸ਼ਾਮਿਲ ਕਰ ਸਕਦੀ ਸੀ ਜੋ ਅੰਮ੍ਰਿਤਧਾਰੀ ਗੁਰਸਿੱਖ ਹੋਵੇ ਅਤੇ ਜਾਂਚ ਤੇ ਕਾਨੂੰਨ ਦਾ ਤਜਰਬਾ ਰੱਖਦਾ ਹੋਵੇ।
ਪਿਛਲੀ ਖ਼ਬਰ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ 4 ਅਕਤੂਬਰ ਨੂੰ ਹੋਵੇਗਾ ਵਿਸ਼ਾਲ ਸੰਤ ਸਮਾਗਮ ਅਗਲੀ ਖ਼ਬਰ ਸੂਬੇ ਵਿਚ ਇਸ ਵੇਲੇ ਭ੍ਰਿਸ਼ਟਾਚਾਰ ਦਾ ਪੂਰਾ ਬੋਲਬਾਲਾ-ਪ੍ਰਿਥੀਪਾਲ ਸਿੰਘ ਬਟਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।