26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਦਿਹਾਤੀ ਮਜ਼ਦੂਰ ਸਭਾ ਦੀ ਸੂਬਾ ਪੱਧਰੀ ਮੀਟਿੰਗ

ਜਲੰਧਰ, 25 ਸਤੰਬਰ (ਐੱਮ. ਐੱਸ.

ਅਜੀਤ ਡੈਸਕ 26-09-2026
ਜਲੰਧਰ, 25 ਸਤੰਬਰ (ਐੱਮ. ਐੱਸ. ਲੋਹੀਆ) - ਦਿਹਾਤੀ ਮਜ਼ਦੂਰ ਸਭਾ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਦਰਸ਼ਨ ਨਾਹਰ ਦੀ ਪ੍ਰਧਾਨਗੀ ਹੇਠ ਸ਼ਹੀਦ ਸਰਵਨ ਸਿੰਘ ਚੀਮਾ ਭਵਨ, ਗੜ੍ਹਾ, ਜਲੰਧਰ ਵਿਖੇ ਹੋਈ। ਮੀਟਿੰਗ ਦੀ ਸ਼ੁਰੂਆਤ ’ਚ ਸਦੀਵੀ ਵਿਛੋੜੇ ਦੇ ਗਏ ਸਭਾ ਦੇ ਸੂਬਾ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ, ਖੱਬੇ ਪੱਖੀ ਆਗੂ ਅਜਮੇਰ ਸਿੰਘ ਸਮਰਾ, ਨਵਾਂ ਜ਼ਮਾਨਾ ਅਖ਼ਬਾਰ ਦੇ ਸੰਪਾਦਕ ਚੰਦ ਫਤਿਹਪੁਰੀ ਦੀ ਬੇਵਕਤੀ ਮੌਤ ’ਤੇ ਦੋ ਮਿੰਟ ਮੋਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਸੂਬਾ ਪ੍ਰੈਸ ਸਕੱਤਰ ਬਲਦੇਵ ਨੂਰਪੁਰੀ ਅਤੇ ਸੂਬਾ ਵਿੱਤ ਸਕੱਤਰ ਸ਼ਮਸ਼ੇਰ ਸਿੰਘ ਬਟਾਲਾ ਨੇ ਮੋਦੀ ਸਰਕਾਰ ਅਤੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਉਦਾਰੀਕਰਨ, ਸੰਸਾਰੀਕਰਨ ਅਤੇ ਨਿੱਜੀਕਰਨ ਦੀਆਂ ਨੀਤੀਆਂ ’ਤੇ ਵਿਚਾਰ ਚਰਚਾ ਕੀਤੀ। ਉਨ੍ਹਾਂ ਕਿਹਾ ਪੰਜ ਵਾਰ ਮੁੱਖ ਮੰਤਰੀ ਮੀਟਿੰਗ ਦਾ ਸੱਦਾ ਦੇ ਕੇ ਮੁਕਰ ਜਾਂਦੇ ਰਹੇ ਅਤੇ ਕੈਬਨਿਟ ਸਬ-ਕਮੇਟੀ ਵਲੋਂ ਮੀਟਿੰਗਾਂ ’ਚ ਮੰਨੀਆਂ ਹੋਈਆਂ ਮੰਗਾਂ ਨੂੰ ਵੀ ਲਾਗੂ ਨਹੀਂ ਕੀਤਾ ਗਿਆ, ਜਿਸ ਦਾ ਮਜ਼ਦੂਰਾਂ ਦੇ ਮਨਾਂ ਅੰਦਰ ਭਾਰੀ ਰੋਸ ਹੈ।
ਪਿਛਲੀ ਖ਼ਬਰ ਮਾਮੂਲੀ ਤਕਰਾਰ ਨੂੰ ਲੈ ਕੇ ਗੁਆਂਢੀ ਦਾ ਕਤਲ ਅਗਲੀ ਖ਼ਬਰ ਸਰਬਜੀਤ ਸਿੰਘ ਪੱਪਲ ਨੇ ਸੰਭਾਲਿਆ ਮਾਰਕੀਟ ਕਮੇਟੀ ਭੁਲੱਥ ਦੇ ਚੇਅਰਮੈਨ ਦਾ ਅਹੁਦਾ ਕਿਹਾ, ਸੌਂਪੀ ਗਈ ਜ਼ਿੰਮੇਵਾਰੀ ਨੂੰ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।