ਕੀ ਸਾਬਕਾ ਜਥੇਦਾਰ ਸਮੇਤ ਦੋ ਧਾਰਮਿਕ ਸਿੱਖ ਸੰਸਥਾਵਾਂ ਨਾਲ ਸੰਬੰਧਿਤ ਧਾਰਮਿਕ ਆਗੂ ਵੀ ਹੋਣਗੇ ਤਲਬ ?
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖਤ ਸਾਹਿਬ ਦੀ ਫ਼ਸੀਲ ਤੋਂ ਬੀਤੀ 15 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਪੰਜ ਸਿੰਘ ਸਾਹਿਬਾਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਰੂ ਦੋਖੀ ਅਤੇ ਪੰਥ ਵਿਰੋਧੀ ਕਰਾਰ ਦੇਣ ਤੋਂ ਬਾਅਦ ਉਨ੍ਹਾਂ ਨਾਲ ਪਿਛਲੇ ਦਿਨਾਂ ਵਿਚ ਮੁਲਾਕਾਤਾਂ ਅਤੇ ਮੀਟਿੰਗਾਂ ਕਰਨ ਵਾਲੇ ਤਿੰਨ ਸਿੱਖ ਆਗੂਆਂ ਨੂੰ ਜਥੇਦਾਰ ਗੜਗੱਜ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਹੋਣ ਸੰਬੰਧੀ ਜਾਰੀ ਕੀਤੇ ਆਦੇਸ਼ ਤੋਂ ਬਾਅਦ ਇਹ ਕਿਆਸ ਅਰਾਈਆਂ ਆਰੰਭ ਹੋ ਗਈਆਂ ਹਨ ਕਿ ਇਸੇ ਮਾਮਲੇ ਵਿਚ ਇਕ ਸਾਬਕਾ ਜਥੇਦਾਰ ਸਮੇਤ ਕੁਝ ਹੋਰ ਸਿੱਖ ਆਗੂਆਂ ਖਿਲਾਫ਼ ਵੀ ਕਾਰਜਕਾਰੀ ਜਥੇਦਾਰ ਵਲੋਂ ਕਾਰਵਾਈ ਕੀਤੀ ਜਾਵੇਗੀ ? ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਬਹਿਰੀਨ ਵਾਲੀ ਬੀਬੀ ਵਲੋਂ ਲਾਏ ਦੋਸ਼ਾਂ ਦੇ ਮਾਮਲੇ ਵਿਚ ਉੱਚ ਪੱਧਰੀ ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਸੰਬੰਧਿਤ ਅਤੇ ਸ਼੍ਰੋਮਣੀ ਕਮੇਟੀ ਦੇ ਦੋ ਵਿਰੋਧੀ ਧਿਰ ਦੇ ਮੈਂਬਰਾਂ, ਅੰਤ੍ਰਿੰਗ ਕਮੇਟੀ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਤੇ ਮੈਂਬਰ ਜਸਵੰਤ ਸਿੰਘ ਪੁੜੈਣ ਵਲੋਂ ਮੁੱਖ ਮੰਤਰੀ ਨਾਲ ਇਕ ਵਫਦ ਸਮੇਤ ਮੁਲਾਕਾਤ ਕੀਤੀ ਗਈ ਸੀ।
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖਤ ਸਾਹਿਬ ਦੀ ਫ਼ਸੀਲ ਤੋਂ ਬੀਤੀ 15 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਪੰਜ ਸਿੰਘ ਸਾਹਿਬਾਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਰੂ ਦੋਖੀ ਅਤੇ ਪੰਥ ਵਿਰੋਧੀ ਕਰਾਰ ਦੇਣ ਤੋਂ ਬਾਅਦ ਉਨ੍ਹਾਂ ਨਾਲ ਪਿਛਲੇ ਦਿਨਾਂ ਵਿਚ ਮੁਲਾਕਾਤਾਂ ਅਤੇ ਮੀਟਿੰਗਾਂ ਕਰਨ ਵਾਲੇ ਤਿੰਨ ਸਿੱਖ ਆਗੂਆਂ ਨੂੰ ਜਥੇਦਾਰ ਗੜਗੱਜ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਹੋਣ ਸੰਬੰਧੀ ਜਾਰੀ ਕੀਤੇ ਆਦੇਸ਼ ਤੋਂ ਬਾਅਦ ਇਹ ਕਿਆਸ ਅਰਾਈਆਂ ਆਰੰਭ ਹੋ ਗਈਆਂ ਹਨ ਕਿ ਇਸੇ ਮਾਮਲੇ ਵਿਚ ਇਕ ਸਾਬਕਾ ਜਥੇਦਾਰ ਸਮੇਤ ਕੁਝ ਹੋਰ ਸਿੱਖ ਆਗੂਆਂ ਖਿਲਾਫ਼ ਵੀ ਕਾਰਜਕਾਰੀ ਜਥੇਦਾਰ ਵਲੋਂ ਕਾਰਵਾਈ ਕੀਤੀ ਜਾਵੇਗੀ ? ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਬਹਿਰੀਨ ਵਾਲੀ ਬੀਬੀ ਵਲੋਂ ਲਾਏ ਦੋਸ਼ਾਂ ਦੇ ਮਾਮਲੇ ਵਿਚ ਉੱਚ ਪੱਧਰੀ ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਸੰਬੰਧਿਤ ਅਤੇ ਸ਼੍ਰੋਮਣੀ ਕਮੇਟੀ ਦੇ ਦੋ ਵਿਰੋਧੀ ਧਿਰ ਦੇ ਮੈਂਬਰਾਂ, ਅੰਤ੍ਰਿੰਗ ਕਮੇਟੀ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਤੇ ਮੈਂਬਰ ਜਸਵੰਤ ਸਿੰਘ ਪੁੜੈਣ ਵਲੋਂ ਮੁੱਖ ਮੰਤਰੀ ਨਾਲ ਇਕ ਵਫਦ ਸਮੇਤ ਮੁਲਾਕਾਤ ਕੀਤੀ ਗਈ ਸੀ। ‘ਗੁਰੂ ਦੋਖੀ ਤੇ ਪੰਥ ਵਿਰੋਧੀ’ ਐਲਾਨੇ ਗਏ ਮੁੱਖ ਮੰਤਰੀ ਨੂੰ ਨਿੱਜੀ ਤੌਰ ’ਤੇ ਮਿਲਣ ’ਤੇ ਮਾਸਟਰ ਕਾਹਨੇਕੇ ਅਤੇ ਪੁੜੈਣ ਨੂੰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ 10 ਦਿਨਾਂ ਦੇ ਅੰਦਰ ਨਿੱਜੀ ਰੂਪ ਵਿਚ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦੇਣ ਲਈ ਪੱਤਰ ਜਾਰੀ ਕੀਤੇ ਗਏ ਹਨ। ਇਸੇ ਸੰਬੰਧ ਵਿਚ ਸਕੱਤਰੇਤ ਵਲੋਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੂੰ ਵੀ ਇਕ ਪੱਤਰ ਲਿਖ ਕੇ ਇਨ੍ਹਾਂ ਦੋਵਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਸ਼੍ਰੋਮਣੀ ਕਮੇਟੀ ਇਕੱਤਰਤਾਵਾਂ ਵਿਚ ਸ਼ਾਮਿਲ ਹੋਣ ’ਤੇ ਵੀ ਰੋਕ ਲਗਾਈ ਗਈ ਹੈ। ਇਸ ਦੇ ਨਾਲ ਹੀ ਬੀਤੀ 29 ਨਵੰਬਰ ਨੂੰ ਮਾਲਵੇ ਦੀ ਨਾਮਵਰ ਧਾਰਮਿਕ ਸੰਸਥਾ ਦੀ ਸ਼ਖਸ਼ੀਅਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਨੂੰ ਵੀ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਦੇ ਸੰਬੰਧ ਵਿਚ 10 ਦਿਨਾਂ ਦੇ ਅੰਦਰ ਨਿੱਜੀ ਤੌਰ ’ਤੇ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਇਨ੍ਹਾਂ ਤਿੰਨ ਸ਼ਖਸੀਅਤਾਂ ਨੂੰ 10 ਦਿਨਾਂ ਅੰਦਰ ਤਲਬ ਕੀਤੇ ਜਾਣ ਤੋਂ ਬਾਅਦ ਹੁਣ ਪੰਥਕ ਤੇ ਸਿਆਸੀ ਗਲਿਆਰਿਆਂ ਅੰਦਰ ਇਹ ਵੀ ਚਰਚਾ ਸ਼ੁਰੂ ਹੋ ਗਈ ਹੈ ਕਿ ਬੀਤੀ 27 ਸਤੰਬਰ ਨੂੰ ਪੰਜਾਬ ਸਰਕਾਰ ਵਲੋਂ ਜਾਗਤ ਜੋਤ ਸਤਿਕਾਰ ਸੋਧ ਐਕਟ ਸੰਬੰਧੀ ਸੱਦੀ ਗਈ ਇਕੱਤਰਤਾ ਵਿਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਅਤੇ ਦਮਦਮੀ ਟਕਸਾਲ ਨਾਲ ਸੰਬੰਧਿਤ ਭਾਈ ਸਾਹਿਬ ਸਿੰਘ ਨੂੰ ਵੀ ਆਉਂਦੇ ਦਿਨਾਂ ਵਿਚ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਤਲਬ ਕੀਤਾ ਜਾਵੇਗਾ ?