01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਪੰਜਾਬ ਦੀਆਂ ਔਰਤਾਂ ਦਾ ਭਵਿੱਖ ਸਿੱਖਿਆ, ਰੁਜ਼ਗਾਰ, ਹੁਨਰ ਵਿਕਾਸ ਤੇ ਆਤਮਨਿਰਭਰਤਾ ਨਾਲ ਮਜ਼ਬੂਤ ਹੋਵੇਗਾ-ਰਮਨਦੀਪ ਕੌਰ ਸੇਰੋਂ

ਖਡੂਰ ਸਾਹਿਬ (ਤਰਨ ਤਾਰਨ), 30 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਖਡੂਰ ਸਾਹਿਬ ਤੋਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਦਾ ਭਵਿੱਖ ਸਿਰਫ਼ ਮਹੀਨਾਵਾਰ ਵਿੱਤੀ ਸਹਾਇਤਾ ਨਾਲ ਨਹੀਂ, ਸਗੋਂ ਸਿੱਖਿਆ, ਰੁਜ਼ਗਾਰ, ਹੁਨਰ ਵਿਕਾਸ ਅਤੇ ਆਤਮਨਿਰਭਰਤਾ ਨਾਲ ਮਜ਼ਬੂਤ ਹੋਵੇਗਾ। ਉਨ੍ਹਾਂ ਪੰਜਾਬ ਸਰਕਾਰ ਦੀਆਂ ਔਰਤਾਂ ਨਾਲ ਸੰਬੰਧਿਤ ਯੋਜਨਾਵਾਂ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸਰਕਾਰਾਂ ਨੂੰ ਔਰਤਾਂ ਨੂੰ ਲੰਬੇ ਸਮੇਂ ਲਈ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਵਾਲੀਆਂ ਨੀਤੀਆਂ ’ਤੇ ਧਿਆਨ ਦੇਣਾ ਚਾਹੀਦਾ ਹੈ।

ਅਜੀਤ ਡੈਸਕ 01-10-2026
ਖਡੂਰ ਸਾਹਿਬ (ਤਰਨ ਤਾਰਨ), 30 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਖਡੂਰ ਸਾਹਿਬ ਤੋਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਦਾ ਭਵਿੱਖ ਸਿਰਫ਼ ਮਹੀਨਾਵਾਰ ਵਿੱਤੀ ਸਹਾਇਤਾ ਨਾਲ ਨਹੀਂ, ਸਗੋਂ ਸਿੱਖਿਆ, ਰੁਜ਼ਗਾਰ, ਹੁਨਰ ਵਿਕਾਸ ਅਤੇ ਆਤਮਨਿਰਭਰਤਾ ਨਾਲ ਮਜ਼ਬੂਤ ਹੋਵੇਗਾ। ਉਨ੍ਹਾਂ ਪੰਜਾਬ ਸਰਕਾਰ ਦੀਆਂ ਔਰਤਾਂ ਨਾਲ ਸੰਬੰਧਿਤ ਯੋਜਨਾਵਾਂ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸਰਕਾਰਾਂ ਨੂੰ ਔਰਤਾਂ ਨੂੰ ਲੰਬੇ ਸਮੇਂ ਲਈ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਵਾਲੀਆਂ ਨੀਤੀਆਂ ’ਤੇ ਧਿਆਨ ਦੇਣਾ ਚਾਹੀਦਾ ਹੈ। ਜਦੋਂ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸਮੇਂ ਔਰਤਾਂ ਅਤੇ ਲੜਕੀਆਂ ਦੀ ਭਲਾਈ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ, ਜਿਨ੍ਹਾਂ ਵਿਚ ਮਾਈ ਭਾਗੋ ਵਿੱਦਿਆ ਸਕੀਮ, ਸ਼ਗਨ ਸਕੀਮ, ਲੜਕੀਆਂ ਲਈ ਵਜ਼ੀਫ਼ੇ, ਬੇਬੇ ਨਾਨਕੀ ਲਾਡਲੀ ਕਲਿਆਣ ਸਕੀਮ, ਮਾਈ ਭਾਗੋ ਮਹਿਲਾ ਸਸ਼ਕਤੀਕਰਨ ਸਕੀਮ ਅਤੇ ਔਰਤਾਂ ਲਈ ਪੈਨਸ਼ਨ ਆਦਿ ਸ਼ਾਮਿਲ ਹਨ। ਰਮਨਦੀਪ ਕੌਰ ਸੇਰੋਂ ਨੇ ਕਿਹਾ ਕਿ ‘ਨੰਨੀ ਛਾਂ’ ਮੁਹਿੰਮ ਰਾਹੀਂ ਧੀਆਂ ਦੀ ਸੁਰੱਖਿਆ ਅਤੇ ਸਨਮਾਨ ਦਾ ਮੁੱਦਾ ਸਮਾਜ ਦੇ ਕੇਂਦਰ ਵਿਚ ਲਿਆਂਦਾ ਗਿਆ। ਸੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਉਣ ਵਾਲੇ ਸਮੇਂ ਵਿਚ ਵੀ ਪੰਜਾਬ ਦੀਆਂ ਔਰਤਾਂ ਦੇ ਹੱਕਾਂ ਅਤੇ ਉਨ੍ਹਾਂ ਦੀ ਸਿੱਖਿਆ, ਸਨਮਾਨ, ਸੁਰੱਖਿਆ ਤੇ ਸਵੈ-ਨਿਰਭਰਤਾ ਨਾਲ ਜੁੜੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਂਦਾ ਰਹੇਗਾ।
ਪਿਛਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ ਸਰਬ ਹਿੰਦ ਸਾਲਾਨਾ ਸਮਾਗਮ ਰਮਦਾਸ ਵਿਖੇ 9, 10 ਤੇ 11 ਨੂੰ ਅਗਲੀ ਖ਼ਬਰ ਮੰਗਾਂ ਸੰਬੰਧੀ ਕਿਸਾਨ-ਮਜ਼ਦੂਰ ਮੋਰਚਾ ਵਲੋਂ ਪੰਜਾਬ ਸਰਕਾਰ ਨੂੰ 15 ਅਕਤੂਬਰ ਤੱਕ ਦਾ ਅਲਟੀਮੇਟਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।