01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਐਡਮਿੰਟਨ ’ਚ ਸੰਸਦ ਮੈਂਬਰ ਮਾਹਲ ਵਲੋਂ ਬਾਬਾ ਸੁੱਖਾ ਸਿੰਘ ਦਾ ਸਨਮਾਨ

ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)-ਪੰਜਾਬ ਵਿਚ ਹੜ੍ਹਾਂ ਦੌਰਾਨ ਮਨੁੱਖਤਾ ਦੀ ਸੇਵਾ, ਰਾਹਤ ਅਤੇ ਬਚਾਅ ਕਾਰਜਾਂ ਵਿਚ ਪਾਏ ਯੋਗਦਾਨ ਦੀ ਮਾਨਤਾ ਵਜੋਂ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਨੂੰ ਕੈਨੇਡਾ ਦੇ ਐਡਮੰਟਨ ਸਾਊਥਈਸਟ ਤੋਂ ਸੰਸਦ ਮੈਂਬਰ ਜਗਸ਼ਰਨ ਸਿੰਘ ਮਾਹਲ ਵਲੋਂ ਵਿਸ਼ੇਸ਼ ਸੰਸਦੀ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਐਡਮੰਟਨ ਵਿਖੇ ਸੰਤ ਬਾਬਾ ਸੁੱਖਾ ਸਿੰਘ ਦੀ ਕੈਨੇਡਾ ਫੇਰੀ ਦੌਰਾਨ ਪ੍ਰਦਾਨ ਕੀਤਾ ਗਿਆ।

ਅਜੀਤ ਡੈਸਕ 01-10-2026
ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)-ਪੰਜਾਬ ਵਿਚ ਹੜ੍ਹਾਂ ਦੌਰਾਨ ਮਨੁੱਖਤਾ ਦੀ ਸੇਵਾ, ਰਾਹਤ ਅਤੇ ਬਚਾਅ ਕਾਰਜਾਂ ਵਿਚ ਪਾਏ ਯੋਗਦਾਨ ਦੀ ਮਾਨਤਾ ਵਜੋਂ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਨੂੰ ਕੈਨੇਡਾ ਦੇ ਐਡਮੰਟਨ ਸਾਊਥਈਸਟ ਤੋਂ ਸੰਸਦ ਮੈਂਬਰ ਜਗਸ਼ਰਨ ਸਿੰਘ ਮਾਹਲ ਵਲੋਂ ਵਿਸ਼ੇਸ਼ ਸੰਸਦੀ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਐਡਮੰਟਨ ਵਿਖੇ ਸੰਤ ਬਾਬਾ ਸੁੱਖਾ ਸਿੰਘ ਦੀ ਕੈਨੇਡਾ ਫੇਰੀ ਦੌਰਾਨ ਪ੍ਰਦਾਨ ਕੀਤਾ ਗਿਆ। ਜਗਸ਼ਰਨ ਸਿੰਘ ਮਾਹਲ ਵਲੋਂ ਉਨ੍ਹਾਂ ਦੀ ਭਾਈਚਾਰੇ ਪ੍ਰਤੀ ਵਚਨਬੱਧਤਾ, ਅਣਥੱਕ ਯਤਨਾਂ ਅਤੇ ਸਾਰਥਕ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਦੀ ਸੇਵਾ ਦੀ ਦਿਲੋਂ ਕਦਰ ਕੀਤੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਸਾਲ 2023 ਤੇ 2025 ਵਿਚ ਪੰਜਾਬ ਅੰਦਰ ਆਏ ਹੜ੍ਹਾਂ ਦੌਰਾਨ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਕਈ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਵਿਆਪਕ ਰਾਹਤ ਕਾਰਜ ਕੀਤੇ ਗਏ। ਬਿਆਸ, ਰਾਵੀ ਅਤੇ ਸਤਲੁਜ ਦਰਿਆ ਨਾਲ ਸੰਬੰਧਿਤ ਵੱਖ-ਵੱਖ ਇਲਾਕਿਆਂ ਵਿਚ ਸੰਪਰਦਾਇ ਵਲੋਂ ਕਮਜ਼ੋਰ ਹੋਏ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਪਾੜ ਪੂਰਨ ਦੀ ਸੇਵਾ ਕੀਤੀ ਗਈ। ਇਸ ਦੇ ਨਾਲ ਹੀ ਲੋਕਾਂ ਨੂੰ ਕਿਸ਼ਤੀਆਂ ਰਾਹੀਂ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ, ਪ੍ਰਭਾਵਿਤ ਪਰਿਵਾਰਾਂ ਲਈ ਲੰਗਰ ਅਤੇ ਜ਼ਰੂਰੀ ਸਮੱਗਰੀ ਮੁਹੱਈਆ ਕਰਵਾਉਣ ਅਤੇ ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਕਰਨ ਵਰਗੇ ਰਾਹਤ ਕਾਰਜ ਵੀ ਕੀਤੇ ਗਏ। ਇਸ ਮੌਕੇ ਚਰਨਜੀਤ ਸਿੰਘ, ਪਰਮਿੰਦਰ ਸਿੰਘ ਸੰਧੂ, ਹਰਸ਼ਦੀਪ ਸਿੰਘ ਵਿਰਕ, ਬਨੀਸ਼ਾ ਕੌਰ ਸੰਧੂ, ਸੁਪਿੰਦਰ ਸਿੰਘ, ਹਰਸਿਮਰਨ ਸਿੰਘ ਰੰਧਾਵਾ, ਗੁਲਾਬ ਸਿੰਘ ਵਿਨੀਪੈੱਗ ਅਤੇ ਹੋਰ ਕਈ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ਿਆਂ ਦੀ ਯਾਦ ਸਿਰਫ਼ ਚੋਣਾਂ ਤੋਂ ਠੀਕ ਪਹਿਲਾਂ ਹੀ ਕਿਉਂ ਆਈ- ਵੜਿੰਗ ਅਗਲੀ ਖ਼ਬਰ ਅਮਰੀਕੀ ਰਾਜਦੂਤ ਸਰਜੀਓ ਗੌਰ ਦੇ ਬਿਆਨ ਮਗਰੋਂ ਪਾਕਿ ’ਚ ਮਚੀ ਸੀ ਤਰਥੱਲੀ ਹੁਣ ਅਮਰੀਕਾ ਨੇ ਪਾਕਿ ਨੂੰ ਦਿੱਤਾ ਭਰੋਸਾ; ਕਸ਼ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।