05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਫੂਸ ਮੰਡੀ ਦੇ ਸਾਬਕਾ ਸਰਪੰਚ ਦਾ ਦਿਨ-ਦਿਹਾੜੇ ਕਤਲ

ਕੋਟਫੱਤਾ, 4 ਅਕਤੂਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਨੇੜੇ ਪੈਂਦੇ ਜੱਸੀ ਪੌ ਵਾਲੀ ਚੌਕ ਦੇ ਇਲਾਕੇ ਵਿਚ ਦਿਨ-ਦਿਹਾੜੇ ਫੂਸ ਮੰਡੀ ਦੇ ਸਾਬਕਾ ਸਰਪੰਚ ਜਗਤਾਰ ਸਿੰਘ ਔਲਖ (62) ਪੁੱਤਰ ਮੁਖ਼ਤਿਆਰ ਸਿੰਘ ਦਿਹਾੜੇ ਕੁਹਾੜੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਥਾਣਾ ਕੈਂਟ ਦੀ ਪੁਲਿਸ ਨੇ ਜਾਂਚ ਆਰੰਭ ਕਰ ਦਿੱਤੀ ਹੈ।

ਜਗਤਾਰ ਸਿੰਘ ਦੀ ਪੁਰਾਣੀ ਤਸਵੀਰ। 05-10-2026
ਕੋਟਫੱਤਾ, 4 ਅਕਤੂਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਨੇੜੇ ਪੈਂਦੇ ਜੱਸੀ ਪੌ ਵਾਲੀ ਚੌਕ ਦੇ ਇਲਾਕੇ ਵਿਚ ਦਿਨ-ਦਿਹਾੜੇ ਫੂਸ ਮੰਡੀ ਦੇ ਸਾਬਕਾ ਸਰਪੰਚ ਜਗਤਾਰ ਸਿੰਘ ਔਲਖ (62) ਪੁੱਤਰ ਮੁਖ਼ਤਿਆਰ ਸਿੰਘ ਦਿਹਾੜੇ ਕੁਹਾੜੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਥਾਣਾ ਕੈਂਟ ਦੀ ਪੁਲਿਸ ਨੇ ਜਾਂਚ ਆਰੰਭ ਕਰ ਦਿੱਤੀ ਹੈ। ਜਗਤਾਰ ਸਿੰਘ ਦੇ ਭਤੀਜੇ ਲਖਵਿੰਦਰਜੀਤ ਸਿੰਘ ਹੈਪੀ ਨੇ ਦੱਸਿਆ ਕਿ ਉਨ੍ਹਾਂ ਦੇ ਚਾਚੇ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਤੇ ਨਾ ਹੀ ਕੋਈ ਵੈਰ ਵਿਰੋਧ ਸੀ। ਕਾਤਲ ਨੇ ਜਗਤਾਰ ਸਿੰਘ ਨੂੰ ਕਿਉਂ ਮੌਤ ਦੇ ਘਾਟ ਉਤਾਰਿਆ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਓਧਰ ਐਸ.ਪੀ. ਬਠਿੰਡਾ ਅਸ਼ਵੰਤ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੁਲਿਸ ਨੇ ਤਫ਼ਤੀਸ਼ ਤੋਂ ਬਾਅਦ ਕਾਤਲ ਗੁਰਬਖ਼ਸ਼ ਸਿੰਘ ਪੁੱਤਰ ਨਾਰੰਗ ਸਿੰਘ ਵਾਸੀ ਫੂਸ ਮੰਡੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁੱਢਲੀ ਪੜਤਾਲ ਵਿਚ ਪਤਾ ਲੱਗਾ ਕਿ ਇਨ੍ਹਾਂ ਦੋਵਾਂ ਦੀ ਆਪਸ ਵਿਚ ਕੋਈ ਰੰਜਿਸ਼ ਸੀ। ਪੁਲਿਸ ਮਾਮਲੇ ਦੀ ਅਗਲੀ ਪੜਤਾਲ ਕਰ ਰਹੀ ਹੈ।
ਪਿਛਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 23 ਸਾਲਾਂ ਨੌਜਵਾਨ ਦੀ ਮੌਤ ਅਗਲੀ ਖ਼ਬਰ ਏਸ਼ਿਆਈ ਖੇਡਾਂ ਦੀ ਸੋਨ ਤਗਮਾ ਜੇਤੂ ਪੰਜਾਬ ਦੀ ਧੀ ਬਲਜੀਤ ਕੌਰ ਦਾ ਰਾਜਾਸਾਂਸੀ ਹਵਾਈ ਅੱਡੇ ’ਤੇ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।