ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ-ਜਥੇਦਾਰ ਗੜਗੱਜ, ਧਾਮੀ
ਅੰਮ੍ਰਿਤਸਰ, 5 ਅਕਤੂਬਰ (ਸਟਾਫ ਰਿਪੋਰਟਰ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਰਾਜਸਥਾਨ ਦੇ ਸ੍ਰੀ ਗੰਗਾਨਗਰ ਵਿਖੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਅੰਦਰ ਰਾਜਸਥਾਨ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਨਾਲ ਗੁਰੂ ਘਰ ਦੇ ਅਦਬ ਸਤਿਕਾਰ ਅਤੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਰਾਜਸਥਾਨ ਪੁਲਿਸ ਵਲੋਂ ਗੁਰੂ ਕੇ ਲੰਗਰਾਂ ਦੀ ਬੇਅਦਬੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ ।
ਅਜੀਤ ਡੈਸਕ
06-10-2026