06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਕੇਂਦਰ ਸਰਕਾਰ ਨੇ ਮਹਾਰਾਜਾ ਅੱਜ ਸਰੋਵਰ ਖਰੜ ਦੇ ਪੁਨਰ-ਵਿਕਾਸ ਲਈ 93.94 ਕਰੋੜ ਦੀ ਸਿਧਾਂਤਕ ਮਨਜ਼ੂਰੀ ਦੇ ਕੇ ਵੱਡਾ ਕਦਮ ਪੁੱਟਿਆ-ਗਿੱਲ

ਖਰੜ, 5 ਅਕਤੂਬਰ (ਗੁਰਮੁੱਖ ਸਿੰਘ ਮਾਨ)-ਕੇਂਦਰ ਸਰਕਾਰ ਵਲੋਂ ਖਰੜ ਦੇ ਇਤਿਹਾਸਕ ਮਹਾਰਾਜਾ ਅੱਜ ਸਰੋਵਰ ਦੇ ਪੁਨਰ-ਵਿਕਾਸ ਲਈ 93. 94 ਕਰੋੜ ਰੁ.

ਅਜੀਤ ਡੈਸਕ 06-10-2026
ਖਰੜ, 5 ਅਕਤੂਬਰ (ਗੁਰਮੁੱਖ ਸਿੰਘ ਮਾਨ)-ਕੇਂਦਰ ਸਰਕਾਰ ਵਲੋਂ ਖਰੜ ਦੇ ਇਤਿਹਾਸਕ ਮਹਾਰਾਜਾ ਅੱਜ ਸਰੋਵਰ ਦੇ ਪੁਨਰ-ਵਿਕਾਸ ਲਈ 93.94 ਕਰੋੜ ਰੁ. ਦੇ ਪ੍ਰਾਜੈਕਟ ਨੂੰ ਸਿਧਾਂਤਕ ਮਨਜ਼ੂਰੀ ਦਿੱਤੇ ਜਾਣ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਨੇ ਕੇਂਦਰ ਸਰਕਾਰ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ ਹੈ ਕਿਉਂਕਿ ਇਹ ਪ੍ਰਾਜੈਕਟ ਕੇਂਦਰੀ ਸੈਰ-ਸਪਾਟਾ ਮੰਤਰਾਲੇ ਦੀ ‘ਸਵਦੇਸ਼ ਦਰਸ਼ਨ ਯੋਜਨਾ’ ਤਹਿਤ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਇਸ ਮਹੱਤਵਪੂਰਨ ਫ਼ੈਸਲੇ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਕੇਂਦਰੀ ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਅਤੇ ਸਹਿਯੋਗ ਸਦਕਾ ਹੀ ਖਰੜ ਦੀ ਇਤਿਹਾਸਕ ਵਿਰਾਸਤ ਨੂੰ ਨਵੀਂ ਪਛਾਣ ਦੇਣ ਵੱਲ ਮਹੱਤਵਪੂਰਨ ਕਦਮ ਪੁੱਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਅੱਜ ਸਰੋਵਰ ਸਿਰਫ਼ ਇਕ ਸਰੋਵਰ ਨਹੀਂ, ਸਗੋਂ ਖਰੜ ਦੀ ਧਾਰਮਿਕ, ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਪ੍ਰੰਪਰਾਵਾਂ ’ਚ ਮਹਾਰਾਜਾ ਅੱਜ ਨੂੰ ਭਗਵਾਨ ਸ੍ਰੀ ਰਾਮ ਜੀ ਦੇ ਦਾਦਾ ਜੀ ਮੰਨਿਆ ਜਾਂਦਾ ਹੈ। ਭਾਜਪਾ ਆਗੂ ਗਿੱਲ ਨੇ ਅੱਗੇ ਕਿਹਾ ਕਿ ਪ੍ਰਸਤਾਵਿਤ ਯੋਜਨਾ ਤਹਿਤ ਸਰੋਵਰ ਨੂੰ ਧਨੁਸ਼-ਬਾਣ ਦੀ ਸ਼ਕਲ ’ਚ ਵਿਕਸਤ ਕਰਨ ਦੇ ਨਾਲ-ਨਾਲ ਸਰੋਵਰ ਵਿਊ ਕੈਫੇ, ਆਡੀਟੋਰੀਅਮ, ਓਪਨ-ਏਅਰ ਥਿਏਟਰ, ਫਲੋਟਿੰਗ ਮਿਊਜ਼ਿਕਲ ਫਾਊਂਟੇਨ, ਸਪਿਰਚੁਅਲ ਪਾਰਕ ਅਤੇ ਬੱਚਿਆਂ ਲਈ ਪਾਰਕ ਵਰਗੀਆਂ ਸਹੂਲਤਾਂ ਸਮੇਤ ਵਿਕਸਿਤ ਕਰਨ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਖਰੜ ਨੂੰ ਧਾਰਮਿਕ ਅਤੇ ਸੈਰ-ਸਪਾਟੇ ਦੇ ਮਾਮਲੇ ‘ਚ ਨਵੀਂ ਪਛਾਣ ਮਿਲਣ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ ਪੰਜਾਬ ਤੇ ਹਰਿਆਣਾ ’ਚ ਪਰਾਲੀ ਸਾੜਨ ਤੋਂ ਰੋਕਣ ਲਈ ਉਡਣ ਦਸਤੇ ਤਾਇਨਾਤ ਅਗਲੀ ਖ਼ਬਰ ਭਾਰਤੀ-ਅਮਰੀਕੀ ਸਮਾਜਸੇਵੀ ਮਹਿਲਾ ‘ਨੈਸ਼ਨਲ ਵੁਮੈਨਜ਼ ਹਾਲ ਆਫ਼ ਫੇਮ’ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।