ਸ਼੍ਰੋਮਣੀ ਕਮੇਟੀ ਕਿਸੇ ਇਕ ਵਿਅਕਤੀ ਦੀ ਨਹੀਂ ਸਗੋਂ ਪੂਰੀ ਸਿੱਖ ਸੰਗਤ ਦੀ ਹੈ-ਬਲਤੇਜ ਪੰਨੂ
ਚੰਡੀਗੜ੍ਹ, 6 ਅਕਤੂਬਰ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਉਨ੍ਹਾਂ ’ਤੇ ਕੀਤੀਆਂ ਟਿੱਪਣੀਆਂ ’ਤੇ ਕਿਹਾ ਕਿ ਉਹ ਸਾਰੀਆਂ ਸਿੱਖ ਸੰਸਥਾਵਾਂ ਦਾ ਸਤਿਕਾਰ ਕਰਦੇ ਹਨ। ਬਲਤੇਜ ਪੰਨੂ ਨੇ ਹਰਜਿੰਦਰ ਸਿੰਘ ਧਾਮੀ ’ਤੇ ਸਵਾਲ ਖੜ੍ਹਾ ਕੀਤਾ ਕਿ ਤੱਥ ਖੋਜ ਕਮੇਟੀ ਨੇ ਸਿਰਫ 15 ਦਿਨਾਂ ਵਿਚ 4-5 ਰਜਿਸਟਰ ਫਰੋਲ ਕੇ ਆਪਣੀ ਰਿਪੋਰਟ ਸੌਂਪੀ ਹੈ ਜੋ ਕਈ ਤਰ੍ਹਾਂ ਦੇ ਸਵਾਲ ਖੜੇ ਕਰਦੀ ਹੈ ।
ਅਜੀਤ ਡੈਸਕ
07-10-2026