07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਕਾਂਗਰਸ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਖਿਲਾਫ਼ ਜਬਰ ਜਨਾਹ ਦਾ ਮਾਮਲਾ ਦਰਜ

ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) : ਥਾਣਾ ਸਿਟੀ ਸੁਨਾਮ ਵਿਖੇ ਅੱਜ ਬਾਅਦ ਦੁਪਹਿਰ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਖਿਲਾਫ਼ ਜਬਰ ਜਨਾਹ ਦਾ ਪਰਚਾ ਦਰਜ ਹੋਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ 48 ਕੁ ਸਾਲਾ ਦੀ ਔਰਤ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਇਆ ਸੀ ਕਿ ਉਹ ਕਾਂਗਰਸ ਦੀ ਇੱਕ ਅਹੁਦੇਦਾਰ ਹੈ ਤੇ ਜਗਦੇਵ ਸਿੰਘ ਪੁੱਤਰ ਜੈਲਾ ਸਿੰਘ ਵਾਸੀ ਗਾਗਾ (ਲਹਿਰਾ) ਦਾ ਮੇਰੇ ਘਰ ਆਉਣਾ ਜਾਣਾ ਹੋ ਗਿਆ ਤੇ ਅਸੀਂ ਪਾਰਟੀ ਦੇ ਪ੍ਰੋਗਰਾਮਾਂ ਵਿਚ ਇਕੱਠੇ ਜਾਣ ਲੱਗੇ।

ਅਜੀਤ ਡੈਸਕ 07-10-2026
ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) : ਥਾਣਾ ਸਿਟੀ ਸੁਨਾਮ ਵਿਖੇ ਅੱਜ ਬਾਅਦ ਦੁਪਹਿਰ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਖਿਲਾਫ਼ ਜਬਰ ਜਨਾਹ ਦਾ ਪਰਚਾ ਦਰਜ ਹੋਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ 48 ਕੁ ਸਾਲਾ ਦੀ ਔਰਤ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਇਆ ਸੀ ਕਿ ਉਹ ਕਾਂਗਰਸ ਦੀ ਇੱਕ ਅਹੁਦੇਦਾਰ ਹੈ ਤੇ ਜਗਦੇਵ ਸਿੰਘ ਪੁੱਤਰ ਜੈਲਾ ਸਿੰਘ ਵਾਸੀ ਗਾਗਾ (ਲਹਿਰਾ) ਦਾ ਮੇਰੇ ਘਰ ਆਉਣਾ ਜਾਣਾ ਹੋ ਗਿਆ ਤੇ ਅਸੀਂ ਪਾਰਟੀ ਦੇ ਪ੍ਰੋਗਰਾਮਾਂ ਵਿਚ ਇਕੱਠੇ ਜਾਣ ਲੱਗੇ। ਇਸ ਦੌਰਾਨ ਜਗਦੇਵ ਸਿੰਘ ਨੇ ਮੈਨੂੰ ਕਿਹਾ ਕਿ ਉਹ ਮੇਰੇ ਜਵਾਈ ਨੂੰ ਨੌਕਰੀ ਲਗਵਾ ਦੇਵੇਗਾ ਅਤੇ ਉਸ ਨੂੰ ਚੇਅਰਮੈਨੀ ਦੀ ਸੀਟ ਵੀ ਦਵਾਏਗਾ, ਜਿਸ ਦੇ ਬਦਲੇ ਉਸ ਨੇ ਮੇਰੇ ਨਾਲ ਸਰੀਰਕ ਸਬੰਧ ਬਣਾਏ । ਜਗਦੇਵ ਸਿੰਘ ਨੇ ਮੈਨੂੰ ਧਮਕੀ ਵੀ ਦਿੱਤੀ ਕਿ ਜੇਕਰ ਉਸਨੇ ਇਹ ਮਾਮਲਾ ਕਿਸੇ ਨੂੰ ਦੱਸਿਆ ਤਾਂ ਉਸਨੂੰ ਜਾਨੋਂ ਮਾਰ ਦੇਵੇਗਾ। ਜ਼ਿਕਰਯੋਗ ਹੈ ਕਿ ਉਕਤ ਜਗਦੇਵ ਸਿੰਘ ਗਾਗਾ ਜਿਲ੍ਹਾ ਸੰਗਰੂਰ ਦੇ ਕਾਂਗਰਸ ਦੇ ਪ੍ਰਧਾਨ ਹਨ। ਥਾਣਾ ਸਿਟੀ ਸੁਨਾਮ ਦੇ ਪੁਲਿਸ ਅਧਿਕਾਰੀ ਸ਼ਾਮ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਵਿਚ ਪੁਲਿਸ ਵਲੋਂ ਜਗਦੇਵ ਸਿੰਘ ਪੁੱਤਰ ਜੈਲਾ ਸਿੰਘ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਬੇਅਦਬੀ ਕਾਨੂੰਨ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਉਠਾਏ ਗਏ ਇਤਰਾਜ਼ਾਂ ’ਤੇ ਮਸਲਾ ਜਲਦ ਹੱਲ ਹੋਣ ਦੀ ਆਸ-ਗਿਆਨੀ ਰਘਬੀਰ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫਦ ਨੇ ਸ੍ਰੀ ਅਨੰਦਪੁਰ ਸਾਹਿਬ ਘਟਨਾ ਨੂੰ ਲੈ ਕੇ ਡੀ.ਜੀ.ਪੀ. ਨੂੰ ਸੌਂਪਿਆ ਮੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।