08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸ਼੍ਰੋਮਣੀ ਅਕਾਲੀ ਦਲ ( ਬ ) ਦੀ ਸਰਕਾਰ ਬਣਨ ’ ਤੇ ਖਰੜ ਹਲਕੇ ਦੀ ਨੁਹਾਰ ਬਦਲੀ ਜਾਵੇਗੀ - ਖੇੜਾ

ਖਰੜ, 7 ਅਕਤੂਬਰ (ਗੁਰਮੁੱਖ ਸਿੰਘ ਮਾਨ)-ਸੂਬੇ ‘ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਵਿਧਾਨ ਸਭਾ ਹਲਕਾ ਖਰੜ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾਵੇਗੀ ਅਤੇ ਇਸ ਹਲਕੇ ਦੇ ਹਰ ਪਿੰਡ ਤੇ ਸ਼ਹਿਰ ਨੂੰ ਸੁੰਦਰ ਬਣਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਖਰੜ ਤੋਂ ਮੁੱਖ ਸੇਵਾਦਾਰ ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਪੰਜਾਬ ਵਿਚ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸੱਤਾ ਵਿਚ ਆਈ ਤਾਂ ਵਿਧਾਨ ਸਭਾ ਹਲਕਾ ਖਰੜ ਦੇ ਹਰ ਪਿੰਡ ਤੇ ਸ਼ਹਿਰ ਦਾ ਸਰਬਪੱਖੀ ਵਿਕਾਸ ਹੋਇਆ।

ਅਜੀਤ ਡੈਸਕ 08-10-2026
ਖਰੜ, 7 ਅਕਤੂਬਰ (ਗੁਰਮੁੱਖ ਸਿੰਘ ਮਾਨ)-ਸੂਬੇ ‘ਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਵਿਧਾਨ ਸਭਾ ਹਲਕਾ ਖਰੜ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾਵੇਗੀ ਅਤੇ ਇਸ ਹਲਕੇ ਦੇ ਹਰ ਪਿੰਡ ਤੇ ਸ਼ਹਿਰ ਨੂੰ ਸੁੰਦਰ ਬਣਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਖਰੜ ਤੋਂ ਮੁੱਖ ਸੇਵਾਦਾਰ ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਪੰਜਾਬ ਵਿਚ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਸੱਤਾ ਵਿਚ ਆਈ ਤਾਂ ਵਿਧਾਨ ਸਭਾ ਹਲਕਾ ਖਰੜ ਦੇ ਹਰ ਪਿੰਡ ਤੇ ਸ਼ਹਿਰ ਦਾ ਸਰਬਪੱਖੀ ਵਿਕਾਸ ਹੋਇਆ। ਉਨ੍ਹਾਂ ਕਿਹਾ ਕਿ ਇਸ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਹਮੇਸ਼ਾ ਖੁੱਲ੍ਹੀਆਂ ਗ੍ਰਾਂਟਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪਾਰਟੀ ਵਲੋਂ ਉਲੀਕੇ ਜਾਂਦੇ ਪ੍ਰੋਗਰਾਮਾਂ ਦੀ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਸ਼ੇਸ਼ ਮੁਹਿੰਮ ਤਹਿਤ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਮੌਜ਼ੂਦਾ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਸ ਸਰਕਾਰ ਨੇ ਪਿਛਲੇ ਕਰੀਬ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਹਲਕਾ ਖਰੜ ਲਈ ਜੋ ਕੀਤਾ, ਉਹ ਸਭ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਅਣਦੇਖੀ ਕਾਰਨ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਦੇ ਵਸਨੀਕ ਬੁਨਿਆਦੀ ਸਹੂਲਤਾਂ ਨੂੰ ਵੀ ਤਰਸ ਰਹੇ ਹਨ, ਜਦਕਿ ਹਲਕੇ ਦੀਆਂ ਸੜਕਾਂ ਦੀ ਹਾਲਤ ਤਰਸਯੋਗ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀ ਮਾੜੀ ਕਾਰਗੁਜਾਰੀ ਤੋਂ ਤੰਗ ਆਏ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ (ਬ) ਦੇ ਨਾਲ ਤੇਜ਼ੀ ਨਾਲ ਜੁੜ ਰਹੇ ਹਨ।
ਪਿਛਲੀ ਖ਼ਬਰ ਪਾਕਿਸਤਾਨੀ ਫ਼ੌਜ ਦੇ ਸੀਨੀਅਰ ਕਮਾਂਡ ਢਾਂਚੇ ’ਚ ਵੱਡਾ ਫੇਰਬਦਲ ਕਈ ਮੇਜਰ ਜਨਰਲ ਬਣੇ ਲੈਫਟੀਨੈਂਟ ਜਨਰਲ, ਨਵੇਂ ਕੋਰ ਕਮਾਂਡ... ਅਗਲੀ ਖ਼ਬਰ ‘ ਆਪ ’ ਵਲੋਂ ਦਿੱਲੀ ਦੇ ਕਸ਼ਮੀਰੀ ਗੇਟ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਮੂਹਰੇ ਵਿਰੋਧ ਪ੍ਰਦਰਸ਼ਨ ਗਿਆਨੇਸ਼ ਕੁਮਾਰ ਤੋਂ ਅਸਤੀਫ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।