09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਜੇਲ੍ਹ ਵਿਚ ਬੰਦੀਆਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲੇ ਦੋ ਜੇਲ੍ਹ ਮੁਲਾਜ਼ਮ ਗ੍ਰਿਫ਼ਤਾਰ

ਲੁਧਿਆਣਾ, 8 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ ਵਿਚ ਬੰਦੀਆਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲੇ ਦੋ ਜੇਲ੍ਹ ਮੁਲਾਜ਼ਮਾਂ ਨੂੰ ਅਧਿਕਾਰੀਆਂ ਨੇ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਚਾਰ ਬੰਦੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

ਅਜੀਤ ਡੈਸਕ 09-10-2026
ਲੁਧਿਆਣਾ, 8 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ ਵਿਚ ਬੰਦੀਆਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲੇ ਦੋ ਜੇਲ੍ਹ ਮੁਲਾਜ਼ਮਾਂ ਨੂੰ ਅਧਿਕਾਰੀਆਂ ਨੇ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਚਾਰ ਬੰਦੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਸੁਪਰਡੈਂਟ ਜਸਵਿੰਦਰ ਸਿੰਘ ਅਤੇ ਹੈੱਡ ਵਾਰਡਨ ਹਰਜੀਤ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਜੇਲ੍ਹ ਮੁਲਾਜ਼ਮ ਪ੍ਰਿਤਪਾਲ ਸਿੰਘ ਪੁੱਤਰ ਕਰਮਜੀਤ ਸਿੰਘ ਅਤੇ ਮੁਹੰਮਦ ਅਰਬਾਜ ਵਾਸੀ ਮਲੇਰਕੋਟਲਾ ਨੂੰ ਕਾਬੂ ਕੀਤਾ ਹੈ। ਜੇਲ੍ਹ ਅਧਿਕਾਰੀ ਮੁਤਾਬਿਕ ਇਹ ਕਥਿਤ ਦੋਸ਼ੀ ਜੇਲ੍ਹ ਅੰਦਰ ਹਵਾਲਾਤੀਆਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਦੇ ਸਨ। ਜਦੋਂ ਜੇਲ੍ਹ ਅਧਿਕਾਰੀਆਂ ਵਲੋਂ ਬੀਤੇ ਦਿਨ ਜੇਲ੍ਹ ਬੈਰਕਾਂ ਦੀ ਚੈਕਿੰਗ ਕੀਤੀ ਤਾਂ ਜੇਲ੍ਹ ਅਧਿਕਾਰੀਆਂ ਪਾਸ ਇਹ ਸਾਰੇ ਤੱਥ ਸਾਹਮਣੇ ਆਏ, ਜਿਸ ’ਤੇ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਨ੍ਹਾਂ ਨੂੰ ਕਾਬੂ ਕਰ ਲਿਆ। ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਅੰਦਰੋਂ ਹੈਰੋਇਨ, ਜਰਦਾ, ਨਸ਼ੀਲੇ ਕੈਪਸੂਲ ਅਤੇ ਹੋਰ ਅਜਿਹੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਇਸ ਮਾਮਲੇ ਵਿਚ ਜੇਲ੍ਹ ਵਿਚ ਬੰਦ ਮਨਦੀਪ ਸਿੰਘ, ਟੁੰਨਾ ਕੁਮਾਰ, ਸਿਮਰਨ ਸਿੰਘ ਅਤੇ ਸੁਰਜੀਤ ਕੁਮਾਰ ਨੂੰ ਵੀ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਪੁਲਿਸ ਵਲੋਂ ਨਾਮਜ਼ਦ ਕੀਤਾ ਗਿਆ ਹੈ।
ਪਿਛਲੀ ਖ਼ਬਰ ਲੋਕਾਂ ਅਤੇ ਸਿੱਖ ਸੰਸਥਾਵਾਂ ਦੁਆਰਾ ਪੁੱਛੇ ਗਏ ਸਾਰੇ ਅਣਸੁਲਝੇ ਸਵਾਲਾਂ ਦੇ ਦਿੱਤੇ ਜਾਣਗੇ ਜਵਾਬ-ਬਲਤੇਜ ਪੰਨੂ ਅਗਲੀ ਖ਼ਬਰ 19,200 ਸਰਕਾਰੀ ਸਕੂਲਾਂ ’ਚ ਅੱਜ ਹੋਵੇਗੀ ਮੈਗਾ ਮਾਪੇ-ਅਧਿਆਪਕ ਮਿਲਣੀ-ਮੁੱਖ ਮੰਤਰੀ ਭਗਵੰਤ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।