10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ 15 ਮੈਂਬਰੀ ਵਿਚਾਰ ਤੇ ਏਜੰਡਾ ਕਮੇਟੀ ਦਾ ਗਠਨ ਇਕਬਾਲ ਸਿੰਘ ਝੂੰਦਾ ਚੇਅਰਮੈਨ ਤੇ ਬਲਦੀਪ ਸਿੰਘ ਕਨਵੀਨਰ ਨਿਯੁਕਤ

ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਅੱਜ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਵਿਚ ਪਾਰਟੀ ਦੀ 15 ਮੈਂਬਰੀ ਵਿਚਾਰ ਅਤੇ ਏਜੰਡਾ ਕਮੇਟੀ ਦਾ ਐਲਾਨ ਕੀਤਾ ਗਿਆ। ਪਾਰਟੀ ਦੇ ਦਫਤਰ ਸਕੱਤਰ ਪ੍ਰਗਟ ਸਿੰਘ ਮੀਆਂਵਿੰਡ ਦੇ ਦਸਤਖਤਾਂ ਹੇਠ ਜਾਰੀ ਸੂਚੀ ਅਨੁਸਾਰ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ ਨੇ ਕਿਹਾ ਕਿ ਪਾਰਟੀ ਵਲੋਂ ਇਕਬਾਲ ਸਿੰਘ ਝੂੰਦਾ ਨੂੰ ਕਮੇਟੀ ਦਾ ਚੇਅਰਮੈਨ, ਆਰਥਿਕ ਮਾਮਲਿਆਂ ਦੇ ਮਾਹਿਰ ਬਲਦੀਪ ਸਿੰਘ ਨੂੰ ਕਨਵੀਨਰ ਤੇ ਗੰਗਵੀਰ ਰਾਠੌਰ ਨੂੰ ਸਕੱਤਰ-ਮੈਂਬਰ ਬਣਾਇਆ ਗਿਆ ਹੈ।

ਅਜੀਤ ਡੈਸਕ 10-10-2026
ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਅੱਜ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਵਿਚ ਪਾਰਟੀ ਦੀ 15 ਮੈਂਬਰੀ ਵਿਚਾਰ ਅਤੇ ਏਜੰਡਾ ਕਮੇਟੀ ਦਾ ਐਲਾਨ ਕੀਤਾ ਗਿਆ। ਪਾਰਟੀ ਦੇ ਦਫਤਰ ਸਕੱਤਰ ਪ੍ਰਗਟ ਸਿੰਘ ਮੀਆਂਵਿੰਡ ਦੇ ਦਸਤਖਤਾਂ ਹੇਠ ਜਾਰੀ ਸੂਚੀ ਅਨੁਸਾਰ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ ਨੇ ਕਿਹਾ ਕਿ ਪਾਰਟੀ ਵਲੋਂ ਇਕਬਾਲ ਸਿੰਘ ਝੂੰਦਾ ਨੂੰ ਕਮੇਟੀ ਦਾ ਚੇਅਰਮੈਨ, ਆਰਥਿਕ ਮਾਮਲਿਆਂ ਦੇ ਮਾਹਿਰ ਬਲਦੀਪ ਸਿੰਘ ਨੂੰ ਕਨਵੀਨਰ ਤੇ ਗੰਗਵੀਰ ਰਾਠੌਰ ਨੂੰ ਸਕੱਤਰ-ਮੈਂਬਰ ਬਣਾਇਆ ਗਿਆ ਹੈ। ਕਮੇਟੀ ਵਿਚ ਸਿੱਖ ਵਿਦਵਾਨ ਡਾ. ਸੁਖਪ੍ਰੀਤ ਸਿੰਘ ਉਦੋਕੇ, ਮੁਲਾਜ਼ਮ ਆਗੂ ਜਸਵਿੰਦਰ ਸਿੰਘ ਜਹਾਂਗੀਰ, ਪ੍ਰੋ. ਗੁਰਮੀਤ ਸਿੰਘ ਧਨੋਆ ਅਤੇ ਪੱਤਰਕਾਰ ਤੇ ਚਿੰਤਕ ਗੁਰਪ੍ਰੀਤ ਸਿੰਘ ਮੰਡਿਆਣੀ ਤੋਂ ਇਲਾਵਾ ਸੇਵਾ ਮੁਕਤ ਏ.ਡੀ.ਸੀ. ਅਰਵਿੰਦਰ ਪਾਲ ਸਿੰਘ, ਨਿਊਰੋਸਰਜਨ ਅਤੇ ਲੋਕ ਜਾਗਰੂਕਤਾ ਫਾਊਂਡੇਸ਼ਨ ਦੇ ਸੰਚਾਲਕ ਡਾ. ਦਿਪੇਸ਼ ਬੱਤਰਾ, ਸੀਨੀਅਰ ਪੱਤਰਕਾਰ ਕਰਮਜੀਤ ਸਿੰਘ, ਐਡਵੋਕੇਟ ਸਰਬਜੀਤ ਸਿੰਘ, ਇੰਜੀਨੀਅਰ ਬਲਵਿੰਦਰ ਸਿੰਘ, ਬੀਬੀ ਹਰਪ੍ਰੀਤ ਕੌਰ ਫਿਲੌਰ, ਐਡਵੋਕੇਟ ਗੁਰਦੀਪ ਸਿੰਘ, ਸਾਹਿਤਕਾਰ ਹਰਪ੍ਰੀਤ ਸਿੰਘ ਬਾਬਾ ਬੇਲੀ ਨੂੰ ਵੀ ਕਮੇਟੀ ਵਿਚ ਸ਼ਾਮਿਲ ਕੀਤਾ ਗਿਆ ਹੈ। ਇਹ ਕਮੇਟੀ ਪੰਜਾਬ ਦੇ ਪਾਣੀਆਂ, ਖੇਤੀਬਾੜੀ, ਕਿਸਾਨਾਂ, ਮੁਲਾਜ਼ਮਾਂ, ਨੌਜਵਾਨਾਂ, ਔਰਤਾਂ, ਸਮਾਜਿਕ ਨਿਆਂ, ਆਰਥਿਕ ਵਿਕਾਸ ਅਤੇ ਪੰਥਕ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕਰਕੇ ਵਿਹਾਰਕ ਹੱਲ ਸੁਝਾਏਗੀ।
ਪਿਛਲੀ ਖ਼ਬਰ ਸੰਧਵਾਂ, ਜੈ ਕ੍ਰਿਸ਼ਨ ਰੋੜੀ ਤਰਨ ਤਾਰਨ ਅਦਾਲਤ ’ਚ ਹੋਏ ਪੇਸ਼ ਅਗਲੀ ਖ਼ਬਰ ਲਾਹੌਰ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।