11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪੰਜਾਬ ’ਚ ‘ਆਪ’ ਐੱਸ.ਆਈ.ਆਰ ਖ਼ੁਦ ਕਰਵਾ ਰਹੀ ਹੈ ਤਾਂ ਧਰਨਾ ਕਿਸ ਦੇ ਖ਼ਿਲਾਫ਼-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ)-ਵਿਸ਼ੇਸ਼ ਤੀਬਰ ਸੋਧ (ਐੱਸ. ਆਈ.

ਅਜੀਤ ਡੈਸਕ 11-10-2026
ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ)-ਵਿਸ਼ੇਸ਼ ਤੀਬਰ ਸੋਧ (ਐੱਸ. ਆਈ. ਆਰ.) ਨੂੰ ਲੈ ਕੇ ਚੋਣ ਕਮਿਸ਼ਨ ਦੇ ਦਫ਼ਤਰ ਬਾਹਰ ਆਮ ਆਦਮੀ ਪਾਰਟੀ ਵਲੋਂ ਦਿੱਤੇ ਜਾ ਰਹੇ ਧਰਨੇ ’ਤੇ ਭਾਜਪਾ ਨੇ ਤਿੱਖਾ ਹਮਲਾ ਕੀਤਾ ਹੈ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿਚ ਐੱਸ. ਆਈ. ਆਰ. ਦੀ ਪੂਰੀ ਪ੍ਰਕਿਰਿਆ ਸੂਬਾ ਸਰਕਾਰ ਵਲੋਂ ਕਰਵਾਈ ਜਾ ਰਹੀ ਹੈ। ਇਸ ਵਿਚ ਕੇਂਦਰ ਸਰਕਾਰ ਦਾ ਕੋਈ ਦਖ਼ਲ ਨਹੀਂ ਹੈ। ਫਿਰ ਆਮ ਆਦਮੀ ਪਾਰਟੀ ਕਿਸ ਦੇ ਖ਼ਿਲਾਫ਼ ਮੁਜ਼ਾਹਰਾ ਕਰ ਰਹੀ ਹੈ? ਕੀ ਹੁਣ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੂੰ ਆਪਣੀ ਹੀ ਸਰਕਾਰ ’ਤੇ ਭਰੋਸਾ ਨਹੀਂ ਰਿਹਾ?ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਹ ਸਰਕਾਰ ਐੱਸ. ਆਈ. ਆਰ. ਵੀ ਖ਼ੁਦ ਕਰਵਾ ਰਹੀ ਹੈ ਅਤੇ ਧਰਨਾ ਵੀ ਖ਼ੁਦ ਹੀ ਦੇ ਰਹੀ ਹੈ।
ਪਿਛਲੀ ਖ਼ਬਰ ਗੁਰਦੁਆਰਾ ਬੰਗਲਾ ਸਾਹਿਬ ਦੇ ਅੰਦਰ ਜੁੱਤੇ ਪਹਿਨੇ ਪੁਲਿਸ ਮੁਲਾਜ਼ਮਾਂ ਦੀ ਵਾਇਰਲ ਵੀਡੀਓ ਮਾਮਲੇ ’ਚ ਦਿੱਲੀ ਪੁਲਿਸ ਕਰੇਗੀ ਕ... ਅਗਲੀ ਖ਼ਬਰ ਪੰਜਾਬ ਦੇ 7 ਅਧਿਕਾਰੀ ਪੀ.ਸੀ.ਐਸ. ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।