12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪੰਜਾਬ ਭਾਜਪਾ 16 ਅਕਤੂਬਰ ਨੂੰ ਖੋਲ੍ਹ ਸਕਦੀ ਹੈ ਵੱਡੇ ਸਿਆਸੀ ਪੱਤੇ

ਚੰਡੀਗੜ੍ਹ, 11 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਦੀ ਸਿਆਸਤ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੀ ਸਰਗਰਮੀ ਤੇਜ਼ ਕਰਨ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ 16 ਅਕਤੂਬਰ ਨੂੰ ਸੰਗਰੂਰ ਦੇ ਸਨਰਾਈਜ਼ ਰਿਜ਼ੌਰਟ ਵਿਖੇ ਸੂਬਾ ਕਾਰਜਕਾਰਨੀ ਦੀ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਇਸ ਬੈਠਕ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ, ਪਾਰਟੀ ਦੀ ਜਥੇਬੰਦਕ ਮਜ਼ਬੂਤੀ ਤੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਤਿਆਰ ਕਰਨ ਬਾਰੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ ।

ਅਜੀਤ ਡੈਸਕ 12-10-2026
ਚੰਡੀਗੜ੍ਹ, 11 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਦੀ ਸਿਆਸਤ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੀ ਸਰਗਰਮੀ ਤੇਜ਼ ਕਰਨ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ 16 ਅਕਤੂਬਰ ਨੂੰ ਸੰਗਰੂਰ ਦੇ ਸਨਰਾਈਜ਼ ਰਿਜ਼ੌਰਟ ਵਿਖੇ ਸੂਬਾ ਕਾਰਜਕਾਰਨੀ ਦੀ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਇਸ ਬੈਠਕ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ, ਪਾਰਟੀ ਦੀ ਜਥੇਬੰਦਕ ਮਜ਼ਬੂਤੀ ਤੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਤਿਆਰ ਕਰਨ ਬਾਰੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ । ਮੀਟਿੰਗ ਦੀ ਅਗਵਾਈ ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਮੰਥਰੀ ਸ੍ਰੀਨਿਵਾਸੁਲੂ, ਪੰਜਾਬ ਭਾਜਪਾ ਦੇ ਇੰਚਾਰਜ ਸਤੀਸ਼ ਪੂਨੀਆ, ਸਹਿ-ਇੰਚਾਰਜ ਡਾ. ਅਲਕਾ ਗੁੱਜਰ ਅਤੇ ਵੀਰੇਂਦਰ ਸਚਦੇਵਾ ਕਰਨਗੇ। ਇਸ ਮੌਕੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੋਂ ਇਲਾਵਾ ਪਾਰਟੀ ਦੇ ਹੋਰ ਸੀਨੀਅਰ ਆਗੂਆਂ, ਵੱਖ-ਵੱਖ ਮੋਰਚਿਆਂ ਦੇ ਪ੍ਰਧਾਨਾਂ, ਪ੍ਰਭਾਰੀਆਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਮੀਟਿੰਗ ਦਾ ਮੁੱਖ ਏਜੰਡਾ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਦੀ ਸਮੀਖਿਆ ਕਰਨਾ ਹੋ ਸਕਦਾ ਹੈ। ਭਾਜਪਾ ਵਲੋਂ ਸਰਕਾਰ ਦੇ ਚੋਣ ਵਾਅਦਿਆਂ, ਉਨ੍ਹਾਂ ਨੂੰ ਪੂਰਾ ਕਰਨ ਦੀ ਸਥਿਤੀ ਅਤੇ ਵੱਖ-ਵੱਖ ਖੇਤਰਾਂ ਵਿਚ ਕਾਰਗੁਜ਼ਾਰੀ ਬਾਰੇ ਰਿਪੋਰਟ ਜਨਤਕ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਪਾਰਟੀ ਇਸ ਰਿਪੋਰਟ ਰਾਹੀਂ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਲੇ ਫ਼ਰਕ ਨੂੰ ਲੋਕਾਂ ਸਾਹਮਣੇ ਰੱਖਣ ਦੀ ਕੋਸ਼ਿਸ਼ ਕਰ ਸਕਦੀ ਹੈ। ਇਸ ਤੋਂ ਇਲਾਵਾ ਨਸ਼ਿਆਂ ਦੀ ਸਮੱਸਿਆ, ਕਾਨੂੰਨ-ਵਿਵਸਥਾ, ਬੇਰੁਜ਼ਗਾਰੀ, ਕਿਸਾਨੀ, ਉਦਯੋਗ, ਸਿਹਤ ਅਤੇ ਸਿੱਖਿਆ ਵਰਗੇ ਮੁੱਦਿਆਂ ’ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। 2027 ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਭਾਜਪਾ ਵਲੋਂ ਬੂਥ ਪੱਧਰ ’ਤੇ ਜਥੇਬੰਦਕ ਢਾਂਚਾ ਮਜ਼ਬੂਤ ਕਰਨ, ਨਵੇਂ ਵਰਕਰਾਂ ਨੂੰ ਪਾਰਟੀ ਨਾਲ ਜੋੜਨ ਤੇ ਨੌਜਵਾਨਾਂ ਸਮੇਤ ਵੱਖ-ਵੱਖ ਸਮਾਜਿਕ ਵਰਗਾਂ ਤੱਕ ਪਹੁੰਚ ਵਧਾਉਣ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਪੱਧਰ ਦੇ ਆਗੂਆਂ ਤੋਂ ਮਿਲਣ ਵਾਲੀ ਫੀਡਬੈਕ ਦੇ ਆਧਾਰ ’ਤੇ ਸਥਾਨਕ ਚੁਣੌਤੀਆਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਵੀ ਵਿਚਾਰਿਆ ਜਾਵੇਗਾ। ਸਿਆਸੀ ਹਲਕਿਆਂ ਵਿਚ ਇਸ ਗੱਲ ਨੂੰ ਲੈ ਕੇ ਦਿਲਚਸਪੀ ਹੈ ਕਿ ਭਾਜਪਾ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਰਿਪੋਰਟ ਜਾਰੀ ਕਰਨ ਤੋਂ ਇਲਾਵਾ ਕੋਈ ਨਵੀਂ ਸੂਬਾ ਪੱਧਰੀ ਮੁਹਿੰਮ ਜਾਂ ਸਿਆਸੀ ਏਜੰਡਾ ਵੀ ਐਲਾਨਦੀ ਹੈ ਜਾਂ ਨਹੀਂ। ਹਾਲਾਂਕਿ, ਫਿਲਹਾਲ ਕਿਸੇ ਵੱਡੇ ਐਲਾਨ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ। 16 ਅਕਤੂਬਰ ਦੀ ਇਹ ਮੀਟਿੰਗ ਪੰਜਾਬ ਵਿੱਚ ਭਾਜਪਾ ਦੀਆਂ ਅਗਲੀਆਂ ਸਿਆਸੀ ਸਰਗਰਮੀਆਂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਦਿਸ਼ਾ ਤੈਅ ਕਰਨ ਪੱਖੋਂ ਅਹਿਮ ਮੰਨੀ ਜਾ ਰਹੀ ਹੈ।
ਪਿਛਲੀ ਖ਼ਬਰ ਪਾਕਿ ਨੇ ਜਾਰੀ ਕੀਤਾ ਨੋਟਮ : ਰਹੀਮ ਯਾਰ ਖ਼ਾਨ ਤੋਂ ਕਰਾਚੀ ਤੱਕ ਹਵਾਈ ਖੇਤਰ ਰਹੇਗਾ ਬੰਦ ਅਗਲੀ ਖ਼ਬਰ ਪੱਛਮੀ ਬੰਗਾਲ ’ਚ ਐੱਸ.ਆਈ.ਆਰ. ਨਾਲ ਸਬੰਧਿਤ ਤਿੰਨ ਅਪੀਲੀ ਟ੍ਰਿਬਿਊਨਲ ਖਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।