13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਹੁਣ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਬਰਖਾਸਤ ਏ. ਆਈ. ਜੀ. ਹੁੰਦਲ ਦੀ ਵਿਜੀਲੈਂਸ ਨੇ ਗ੍ਰਿਫ਼ਤਾਰੀ ਪਾਈ

ਐੱਸ. ਏ.

ਬਰਖਾਸਤ ਏ. ਆਈ. ਜੀ. ਰਾਜਜੀਤ ਸਿੰਘ ਹੁੰਦਲ। 13-10-2026
ਐੱਸ. ਏ. ਐੱਸ. ਨਗਰ, 12 ਅਕਤੂਬਰ (ਕਪਿਲ ਵਧਵਾ)-ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਨੇ ਪੰਜਾਬ ਪੁਲਿਸ ਦੇ ਬਰਖਾਸਤ ਏ. ਆਈ. ਜੀ. ਰਾਜਜੀਤ ਸਿੰਘ ਹੁੰਦਲ ਦੀ ਗ੍ਰਿਫ਼ਤਾਰੀ ਪਾਈ ਹੈ। ਮੁਹਾਲੀ ਅਦਾਲਤ ਵਿਚ ਪੇਸ਼ ਕੀਤੇ ਜਾਣ ਤੋਂ ਬਾਅਦ ਅਦਾਲਤ ਨੇ ਉਸਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ । ਹਾਸਿਲ ਜਾਣਕਾਰੀ ਅਨੁਸਾਰ ਸਾਲ 2023 ਵਿਚ ਵਿਜੀਲੈਂਸ ਬਿਊਰੋ ਦੇ ਮੁਹਾਲੀ ਸਥਿਤ ਥਾਣਾ ਫਲਾਇੰਗ ਸਕੁਐਡ-1 ਵਿਖੇ ਰਾਜਜੀਤ ਸਿੰਘ ਹੁੰਦਲ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਧਾਰਾਵਾਂ 13 (1) (ਬੀ) ਅਤੇ 13 (2) ਤਹਿਤ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸੰਬੰਧੀ ਮਾਮਲਾ ਦਰਜ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਰਾਜਜੀਤ ਸਿੰਘ ਹੁੰਦਲ ਨੂੰ ਪਹਿਲਾਂ ਸਾਲ 2023 ਵਿਚ ਐੱਸ. ਟੀ. ਐੱਫ. ਵਲੋਂ ਦਰਜ ਇਕ ਮਾਮਲੇ ’ਚ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ਸੀ । ਇਸ ਤੋਂ ਬਾਅਦ ਸਾਲ 2017 ਦੀ ਇਕ ਐੱਫ. ਆਈ. ਆਰ. ਨਾਲ ਸੰਬੰਧਿਤ ਮਾਮਲੇ ’ਚ ਵੀ ਉਸ ਦੀ ਗ੍ਰਿਫ਼ਤਾਰੀ ਪਾ ਕੇ ਪੁੱਛਗਿੱਛ ਕੀਤੀ ਗਈ ਸੀ ਤੇ ਬਾਅਦ ਵਿਚ ਉਸ ਨੂੰ ਨਿਆਂਇਕ ਹਿਰਾਸਤ ਤਹਿਤ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ। ਅੱਜ ਹੁੰਦਲ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਕਿ ਵਿਜੀਲੈਂਸ ਬਿਊਰੋ ਨੇ ਉਸਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ। ਅਦਾਲਤ ‘ਚ ਪੇਸ਼ ਹੋਏ ਸੀਨੀਅਰ ਵਕੀਲ ਐੱਚ. ਐੱਸ. ਧਨੋਆ ਨੇ ਹੁੰਦਲ ਦੇ ਰਿਮਾਂਡ ਦਾ ਵਿਰੋਧ ਕੀਤਾ, ਪਰ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਉਪਰੰਤ ਅਦਾਲਤ ਨੇ ਪੁੱਛਗਿੱਛ ਲਈ ਉਸ ਦਾ 4 ਦਿਨਾਂ ਦਾ ਪੁਲਿਸ ਰਿਮਾਂਡ ਮਨਜ਼ੂਰ ਕਰ ਲਿਆ।
ਪਿਛਲੀ ਖ਼ਬਰ ਵਿਆਹ ਤੋਂ ਇਨਕਾਰ ਕਰਨ ’ਤੇ ਅੰਮ੍ਰਿਤਸਰ ਦੀ 20 ਸਾਲਾ ਲੜਕੀ ਦਾ ਕਤਲ ਅਗਲੀ ਖ਼ਬਰ ਅਜੇ ਵੀ ਪੂਸਾ-44 ਨੂੰ ਪਸੰਦ ਕਰਦੇ ਹਨ ਕਿਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।