14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਚਾਵਲਾ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਵਲੋਂ ਬਹਿਰੀਨ ਵਾਲੀ ਬੀਬੀ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਕੰਪਲੈਕਸ ਦਾ ਦੌਰਾ

ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਜੇ ਐਸ ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਮਾਮਲੇ ਵਿਚ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਵਲੋਂ ਸਿੱਟ ਦੇ ਮੁਖੀ ਤੇ ਫ਼ਰੀਦਕੋਟ ਦੇ ਜ਼ਿਲ੍ਹਾ ਪੁਲਿਸ ਮੁਖੀ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਟੀਮ ਮੈਂਬਰਾਂ ਜ਼ਿਲ੍ਹਾ ਪੁਲਿਸ ਮੁਖੀ ਵਿਜੀਲੈਂਸ ਮੁਹਾਲੀ ਸਿਮਰਨਜੀਤ ਸਿੰਘ ਲਾਂਗ ਅਤੇ ਉਪ ਪੁਲਿਸ ਕਪਤਾਨ ਕਰਨ ਸਿੰਘ ਸੰਧੂ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਕੰਪਲੈਕਸ ਦੀਆਂ ਵੱਖ ਵੱਖ ਥਾਵਾਂ ਦਾ ਦੌਰਾ ਕਰਕੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਵਲੋਂ ਮਾਤਾ ਨਾਨਕੀ ਨਿਵਾਸ, ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਤੇ ਭਾਈ ਬਚਿੱਤਰ ਸਿੰਘ ਨਿਵਾਸ ਦੀਆਂ ਵੱਖ ਵੱਖ ਥਾਵਾਂ ਦਾ ਦੌਰਾ ਕਰਕੇ ਗਹਿਰਾਈ ਨਾਲ ਹਰੇਕ ਪੱਖਾਂ ਤੋਂ ਛਾਣਬੀਣ ਕੀਤੀ ਗਈ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸਿੱਟ ਮੁਖੀ ਗੁਰਬੰਸ ਸਿੰਘ ਬੈਂਸ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਭਾਈ ਬਚਿੱਤਰ ਸਿੰਘ ਨਾਲ ਹੋਰ ਅਧਿਕਾਰੀ । 14-10-2026
ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ (ਜੇ ਐਸ ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਮਾਮਲੇ ਵਿਚ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਵਲੋਂ ਸਿੱਟ ਦੇ ਮੁਖੀ ਤੇ ਫ਼ਰੀਦਕੋਟ ਦੇ ਜ਼ਿਲ੍ਹਾ ਪੁਲਿਸ ਮੁਖੀ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਟੀਮ ਮੈਂਬਰਾਂ ਜ਼ਿਲ੍ਹਾ ਪੁਲਿਸ ਮੁਖੀ ਵਿਜੀਲੈਂਸ ਮੁਹਾਲੀ ਸਿਮਰਨਜੀਤ ਸਿੰਘ ਲਾਂਗ ਅਤੇ ਉਪ ਪੁਲਿਸ ਕਪਤਾਨ ਕਰਨ ਸਿੰਘ ਸੰਧੂ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਕੰਪਲੈਕਸ ਦੀਆਂ ਵੱਖ ਵੱਖ ਥਾਵਾਂ ਦਾ ਦੌਰਾ ਕਰਕੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਵਲੋਂ ਮਾਤਾ ਨਾਨਕੀ ਨਿਵਾਸ, ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਤੇ ਭਾਈ ਬਚਿੱਤਰ ਸਿੰਘ ਨਿਵਾਸ ਦੀਆਂ ਵੱਖ ਵੱਖ ਥਾਵਾਂ ਦਾ ਦੌਰਾ ਕਰਕੇ ਗਹਿਰਾਈ ਨਾਲ ਹਰੇਕ ਪੱਖਾਂ ਤੋਂ ਛਾਣਬੀਣ ਕੀਤੀ ਗਈ। ਇਸ ਮੌਕੇ ਬਹਿਰੀਨ ਵਾਲੀ ਬੀਬੀ ਵੀ ਉਨ੍ਹਾਂ ਨਾਲ ਸੀ। ਬਾਅਦ ਵਿਚ ਗੱਲਬਾਤ ਕਰਦਿਆਂ ਸਿੱਟ ਮੁਖੀ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਥਾਣੇ ਵਿਚ ਮੁਕੱਦਮਾ ਨੰਬਰ 149/26 ਤਹਿਤ ਇਹ ਸਿੱਟ ਦੀ ਪਹਿਲੀ ਜਾਂਚ ਪ੍ਰਕਿਰਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਹਿਰੀਨ ਵਾਲੀ ਬੀਬੀ ਨਾਲ ਸਿੱਟ ਨੇ ਗੱਲਬਾਤ ਕਰਕੇ ਘਟਨਾਕ੍ਰਮ ਨਾਲ ਸਬੰਧਿਤ ਸਾਰੀਆਂ ਥਾਵਾਂ ਦਾ ਦੌਰਾ ਕੀਤਾ ਹੈ ਤੇ ਪੀੜਤਾ ਦਾ ਬਿਆਨ ਵੇਰਵੇ ਸਹਿਤ ਦਰਜ ਕੀਤਾ ਗਿਆ ਹੈ, ਜਿਸ ਤੋਂ ਬਾਅਦ ਸਮੁੱਚਾ ਰਿਕਾਰਡ ਇਕੱਠਾ ਕੀਤਾ ਜਾਵੇਗਾ। ਇੱਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੋਂ ਇਸ ਘਟਨਾਕ੍ਰਮ ਨਾਲ ਸੰਬੰਧਿਤ ਰਿਕਾਰਡ ਦੀ ਮੰਗ ਕੀਤੀ ਗਈ ਸੀ । ਪਰੰਤੂ ਪ੍ਰਬੰਧਕਾਂ ਵਲੋਂ ਇਹ ਦੱਸਿਆ ਗਿਆ ਕਿ ਇਸ ਮਾਮਲੇ ਨਾਲ ਸਬੰਧਿਤ ਸਮੁੱਚਾ ਰਿਕਾਰਡ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮੁੱਖ ਦਫ਼ਤਰ ਵਿਖੇ ਭੇਜ ਦਿੱਤਾ ਗਿਆ ਹੈ। ਉਹ ਇਹ ਰਿਕਾਰਡ ਹਾਸਲ ਕਰਨ ਲਈ ਮੁੱਖ ਦਫ਼ਤਰ ਨਾਲ ਵੀ ਸੰਪਰਕ ਕਰਨਗੇ। ਇਸ ਮੌਕੇ ਉਪ ਪੁਲਿਸ ਕਪਤਾਨ ਜਸ਼ਨਦੀਪ ਸਿੰਘ ਮਾਨ, ਥਾਣਾ ਮੁਖੀ ਜਤਿਨ ਕਪੂਰ, ਚੌਕੀ ਇੰਚਾਰਜ ਜਸਮੇਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਕਮਲਜੀਤ ਸਿੰਘ ਹੇਅਰ ਭਾਜਪਾ ਐਨ. ਆਰ. ਆਈ. ਸੈੱਲ ਦੇ ਸੂਬਾ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਪੰਜਾਬ ਤੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ, ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ-ਬਲਤੇਜ ਪੰਨੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।